ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ: ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਰਤਨ ਦਰਬਾਰ’ਚ ਕੀਤੀ ਸ਼ਿਰਕਤ

Date:

spot_img

👉ਰਾਗੀ ਸਿੰਘਾਂ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ
👉ਸ਼ਾਂਤੀ, ਪ੍ਰੇਰਣਾ ਅਤੇ ਸਮੂਹਕ ਏਕਤਾ ਦਾ ਸੁਨੇਹਾ ਦੇ ਕੇ ਸਫਲਤਾ ਪੂਰਵਕ ਸੰਪੰਨ ਹੋਇਆ ਕੀਰਤਨ ਦਰਬਾਰ
Talwandi Sabo News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 23 ਤੋਂ 25 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਏ ਜਾ ਰਹੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਤਹਿਤ ਸਥਾਨਕ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ ਦਸਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਕੀਰਤਨ ਦਰਬਾਰ ਮੌਕੇ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ  ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਇਸ ਮੌਕੇ ਕੀਰਤਨ ਦਰਬਾਰ ਵਿੱਚ ਰਾਗੀ ਸਿੰਘਾ ਵੱਲੋਂ ਗੁਰਬਾਣੀ ਦੇ ਮਧੁਰ ਕੀਰਤਨ ਰਾਹੀਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਮਹਿਮਾ ਬਿਆਨ ਕੀਤੀ ਗਈ, ਜਿਸ ਨਾਲ ਪੂਰਾ ਦਰਬਾਰ ਨਾਮ-ਰੰਗ ਅਤੇ ਸ਼ਰਧਾ ਨਾਲ ਭਰਿਆ ਗਿਆ। ਗੁਰੂ ਸਾਹਿਬ ਦੇ ਉਪਦੇਸ਼ਾਂ, ਧਰਮ ਦੀ ਰੱਖਿਆ, ਮਨੁੱਖਤਾ ਦੀ ਸੇਵਾ ਅਤੇ ਸੱਚ ਲਈ ਖੜ੍ਹੇ ਹੋਣ ਨੂੰ ਯਾਦ ਕਰਵਾਉਂਦਿਆਂ ਸੰਗਤ ਨੇ ਸ਼ਾਂਤੀ ਅਤੇ ਚੇਤੇ ਦਾ ਅਨੁਭਵ ਕੀਤਾ।ਕੀਰਤਨ ਦਰਬਾਰ ਸਹਿਬ ਮੌਕੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਗਾਥਾ, ਉਨ੍ਹਾਂ ਦੇ ਆਤਮਕ ਉਪਦੇਸ਼ ਅਤੇ ਸ਼ਹੀਦੀ ਦੇ ਇਤਿਹਾਸਕ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ  ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਉਹਨਾਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਸਾਹਿਬ ਦਾ ਬਲਿਦਾਨ ਮਨੁੱਖਤਾ ਲਈ ਅਦੁਤੀ ਮਿਸਾਲ ਹੈ, ਜੋ ਅੱਜ ਵੀ ਸਾਨੂੰ ਸੱਚ, ਹਿੰਮਤ ਅਤੇ ਸਹੀ ਰਸਤੇ ‘ਤੇ ਤੁਰਨ ਦੀ ਪ੍ਰੇਰਣਾ ਦਿੰਦਾ ਹੈ। ਕੀਰਤਨ ਦਰਬਾਰ ਸ਼ਾਂਤੀ, ਪ੍ਰੇਰਣਾ ਅਤੇ ਸਮੂਹਕ ਏਕਤਾ ਦਾ ਸੁਨੇਹਾ ਦੇ ਕੇ ਸਫਲਤਾ ਪੂਰਵਕ ਸੰਪੰਨ ਹੋਇਆ। ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤੋਂ ਹੀ 20 ਨਵੰਬਰ ਨੂੰ ਪਵਿੱਤਰ ਅਰਦਾਸ ਉਪਰੰਤ ਸਵੇਰੇ 7:30 ਵਜੇ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਬਠਿੰਡਾ, ਭੁੱਚੋ ਮੰਡੀ, ਰਾਮਪੁਰਾ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ : ਨਾਇਬ ਸਿੰਘ ਸੈਣੀ

👉ਲੁਧਿਆਣਾ ਵਿੱਚ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ...

15 जून से शुरू होगा मतदाता सूची का विशेष गहन पुनरीक्षण अभियान : मुख्य निर्वाचन अधिकारी

👉राज्य के 20,629 बीएलओ करेंगे घर-घर सत्यापन, एन्यूमरेशन फॉर्म...

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

Bathinda News: Bathinda Police ਦੇ ਥਾਣਾ ਥਰਮਲ ਦੀ ਪੁਲਿਸ...