👉‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 10 ਲੱਖ ਖਿਡਾਰੀ ਹਿੱਸਾ ਲੈਣਗੇ; 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਹੋਣਗੀਆਂ ਸ਼ਾਮਲ
👉ਸੂਬਾ ਪੱਧਰੀ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਮਿਲਣਗੇ
Bathinda News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਕੀਤੀ ਜਾਣ ਵਾਲੀ ਸ਼ੁਰੂਆਤ ਸਬੰਧੀ ਅੱਜ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂੰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।ਸ੍ਰੀ ਬਲਤੇਜ ਪੰਨੂੰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ।”
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਮੁਲਾਜਮਾਂ ਦੀ ਵੱਡੀ ਮੰਗ ਪੂਰੀ ਕਰਦਿਆਂ 60 ਫ਼ੀਸਦੀ DA ਦੇਣ ਦਾ ਕੀਤਾ ਐਲਾਨ
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਕਿਊ.ਆਰ.ਕੋਡ ਜਾਰੀ ਕੀਤਾ ਗਿਆ ਹੈ ਤਾਂ ਜੋ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।ਸ੍ਰੀ ਪੰਨੂੰ ਨੇ ਕਿਹਾ ਕਿ “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਾਲ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੋਂ ਲੁਕੇ ਹੋਏ ਖੇਡ ਹੁਨਰ ਦੀ ਪਛਾਣਨ, ਉਤਸ਼ਾਹਿਤ ਕਰਨ, ਤਰਾਸ਼ਣ ਅਤੇ ਨਿਖਾਰਨ ਦਾ ਸਭ ਤੋਂ ਉੱਤਮ ਮੰਚ ਹੈ।” ਇਨ੍ਹਾਂ ਖੇਡਾਂ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵੱਖ-ਵੱਖ ਪੀੜ੍ਹੀਆਂ ਦੇ ਲੋਕਾਂ ਨੂੰ ਇਕਜੁਟ ਕਰਦੀਆਂ ਹਨ। ਉਨ੍ਹਾਂ ਦੱਸਿਆ, “ਪਿਛਲੇ ਸੀਜ਼ਨਾਂ ਵਿੱਚ ਇੱਕ ਹੀ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ-ਦਾਦਾ, ਪੁੱਤਰ ਅਤੇ ਪੋਤੇ ਨੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਸੀ।”
ਇਹ ਵੀ ਪੜ੍ਹੋ 👉ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਕੁੱਲ 38 ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ-ਖੇਡਾਂ-ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਹਿਮੀਅਤ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਪੂਰੀ ਤਰ੍ਹਾਂ ਮੁਫ਼ਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, “ਖੇਡ ਵਿਭਾਗ ਨੇ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।”
ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ; ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ ₹10 ਲੱਖ ਦਾ ਹੈਲਥ ਕਾਰਡ*
ਉਨ੍ਹਾਂ ਕਿਹਾ ਕਿ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਕਿਊ.ਆਰ. ਕੋਡ ਅਧਾਰਿਤ ਸਹੂਲਤ ਰਾਹੀਂ ਜਾਂ sports.punjab.gov.in ‘ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ, “ਪੰਜਾਬ ਸਪੋਰਟਸ ਪੋਰਟਲ ਰਾਹੀਂ ਇਹ ਸਾਰਿਆਂ ਲਈ ਮਹਿਜ਼ 15 ਸਕਿੰਟ ਦੀ ਬਹੁਤ ਹੀ ਸਰਲ ਪ੍ਰਕਿਰਿਆ ਹੈ।ਖੇਡਾਂ ਲਈ ਰਜਿਸਟ੍ਰੇਸ਼ਨ ਫਿਲਹਾਲ ਜਾਰੀ ਹੈ। ਖਿਡਾਰੀਆਂ ਦੀ ਸ਼ਮੂਲੀਅਤ ਨੂੰ ਸੁਖਾਲਾ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਟੂਰਨਾਮੈਂਟ ਨਾਲ ਜੋੜਨ ਲਈ ਇਹ ਤੇਜ਼ ਅਤੇ ਸਰਲ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। “ਇਨ੍ਹਾਂ ਖੇਡਾਂ ਰਾਹੀਂ ਸਰਕਾਰ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਹੋਣਗੇ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ, ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ‘ਪ੍ਰਦਰਸ਼ਨੀ ਖੇਡ’ ਵਜੋਂ ਸ਼ਾਮਲ ਕੀਤਾ ਗਿਆ ਹੈ, ਜੋ ਉੱਭਰਦੇ ਖਿਡਾਰੀਆਂ ਨੂੰ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ 👉CM Bhagwant Mann ਦੀ ਧਰਮਪਤਨੀ Dr Gurprit Kaur Mann ਨੈ ‘ਖ਼ਹਿਰਾ ਤੇ ਮਜੀਠਿਆ’ ਨੂੰ ਭੇਜਿਆ Legal Notice!
ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿੱਚ ਹੋਣਗੇ। ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।ਇਨ੍ਹਾਂ ਖੇਡਾਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਤਗਮਾ ਜੇਤੂਆਂ ਲਈ ਆਕਰਸ਼ਕ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਦੂਜੀ ਵਾਰ ਖੇਡਾਂ ਵਤਨ ਪੰਜਾਬ ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇਗਾ।ਇਸ ਮੌਕੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੱਲੋਂ ਗਾਇਕੀ ਦੇ ਜ਼ੌਹਰ ਦਿਖਾਉਂਦਿਆਂ ਦਰਸ਼ਕਾਂ ਨੂੰ ਕੀਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




