Chandigarh News: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਬਣਾਈ 7 ਮੈਂਬਰੀ ਨਿਗਰਾਨ ਕਮੇਟੀ ਦੀ ਅੱਜ ਵੀਰਵਾਰ ਨੂੰ ਦੂਜੀ ਮੀਟਿੰਗ ਹੋਣ ਜਾ ਰਹੀ ਹੈ। ਚੰਡੀਗੜ੍ਹ ’ਚ ਹੋਣ ਵਾਲੀ ਇਸ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਇਸ ਕਮੇਟੀ ਦੀ ਮੀਟਿੰਗ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਇੱਕ ਅਦਾਰੇ ਵਿਚ ਹੋਈ ਸੀ।
ਇਹ ਵੀ ਪੜ੍ਹੋ Big News: USA ‘ਚੋਂ ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ 15 ਨੂੰ ਪੁੱਜੇਗਾ ਅੰਮ੍ਰਿਤਸਰ ੲੈਅਰਪੋਰਟ!
ਇਸ ਮੀਟਿੰਗ ਵਿਚ ਅਕਾਲੀ ਦਲ ਦੀ ਭਰਤੀ ਸਬੰਧੀ ਚਰਚਾ ਕਰਨ ਲਈ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਨੂੰ ਅਗਲੀ ਮੀਟਿੰਗ ਵਿਚ ਸੱਦਣ ਦਾ ਫੈਸਲਾ ਕੀਤਾ ਗਿਆ ਸੀ। ਸੂਚਨਾ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਸਬ ਆਫ਼ਿਸ ਵਿਖੇ ਹੋਣ ਜਾ ਰਹੀ ਇਸ ਮੀਟਿੰਗ ਵਿਚ ਅਕਾਲੀ ਪ੍ਰਧਾਨ ਦੇ ਵਿਚਾਰ ਜਾਣਗੇ ਅਤੇ ਨਾਲ ਹੀ ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਬਾਰੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ ਚਾਰ ਮਹੀਨਿਆਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਇਹ ਹੋ ਸਕਦੇ ਹਨ ਫੈਸਲੇ
ਦਸਣਾ ਬਣਦਾ ਹੈ ਕਿ ਪਹਿਲਾਂ ਇੱਕ ਤਰੀਕੇ ਨਾਲ ਅਕਾਲੀ ਲੀਡਰਸ਼ਿਪ ਨੇ ਇਸ ਨਿਗਰਾਨ ਕਮੇਟੀ ਨੂੰ ਮੰਨਣ ਤੋਂ ਇੰਨਕਾਰ ਕਰ ਦਿੱਤਾ ਸੀ ਪ੍ਰੰਤੂ ਬਾਅਦ ਵਿਚ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਇਸ ਕਮੇਟੀ ਦੇ ਹੱਕ ਵਿਚ ਖੜ੍ਹਣ ਤੋਂ ਬਾਅਦ ਗਤੀਸ਼ੀਲ ਹੋਈ ਹੈ। ਇਸ ਕਮੇਟੀ ਵਿਚ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬੰਡੂਗਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮਦੇਪੁਰੀ ਤੇ ਬੀਬੀ ਸਤੰਵਤ ਕੌਰ ਸ਼ਾਮਲ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਅਕਾਲੀ ਦਲ ਦੀ ਭਰਤੀ ਸਬੰਧੀ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ, ਬਲਵਿੰਦਰ ਸਿੰਘ ਭੂੰਦੜ ਹੋਣਗੇ ਸ਼ਾਮਲ"