
ਸਫਾਈ ਸੇਵਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ
Chandigarh News:ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ।ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਪਹਿਲਕਦਮੀਆਂ ਕਰਨ ਲਈ ਓਹਨਾ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ
ਸਮਾਜ ਦੇ ਗ਼ਰੀਬ ਵਰਗ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਹੈ।ਚੰਦਨ ਗਰੇਵਾਲ ਨੇ ਦੇਸ਼ ਦੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ।ਚੇਅਰਮੈਨ ਨੇ ਕਿਹਾ ਕਿ ਸਮਾਜ ਦਾ ਇਹ ਵਰਗ ਸਮੁੱਚੇ ਸਮਾਜ ਦੀ ਸਿਹਤ ਅਤੇ ਸਵੱਛਤਾ ਲਈ ਦਿਨ ਰਾਤ ਮਿਹਨਤ ਕਰਦਾ ਹੈ। ਹਾਲਾਂਕਿ, ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਕਿਸੇ ਵੱਲੋਂ ਵੀ ਰਾਖੀ ਨਹੀਂ ਕੀਤੀ ਜਾਂਦੀ।ਚੰਦਨ ਗਰੇਵਾਲ ਨੇ ਕਿਹਾ ਕਿ ਸਮਾਜ ਦੇ ਇਸ ਵਰਗ ਨਾਲ ਦੁਸ਼ਮਣੀ ਰੱਖਣ ਵਾਲੀਆਂ ਕੁਝ ਤਾਕਤਾਂ ਨੇ ਸਫਾਈ ਸੇਵਕਾਂ ਵਿੱਚ ਠੇਕਾ ਪ੍ਰਣਾਲੀ ਲਾਗੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜਿਲ੍ਹਾ ਜੇਲ ਮਾਨਸਾ ਦੀ ਕੀਤੀ ਗਈ ਅਚਨਚੇਤ ਚੈਕਿੰਗ
ਚੇਅਰਮੈਨ ਨੇ ਕਿਹਾ ਕਿ ਜਿਸ ਕਾਰਨ ਉਨ੍ਹਾਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ ਅਤੇ ਰੈਗੂਲਰ ਨੌਕਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਮਿਲ ਰਹੀਆਂ ਹਨ ਅਤੇ ਉਹਨਾਂ ਦਾ ਭਵਿੱਖ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਸਫ਼ਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸਥਿਤੀ ਬਰਕਰਾਰ ਹੈ। ਸ੍ਰੀ ਚੰਦਨ ਗਰੇਵਾਲ ਨੇ ਭਾਰਤ ਸਰਕਾਰ ਨੂੰ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ਦੀਆਂ ਨੌਕਰੀਆਂ ‘ਤੇ ਪਾਬੰਦੀ ਲਗਾਉਣ ਲਈ ਭਾਰਤ ਦੀ ਪਾਰਲੀਮੈਂਟ ਵਿੱਚ ਕਾਨੂੰਨ ਪੇਸ਼ ਕਰਨ ਲਈ ਨਿਰਦੇਸ਼ ਦੇਣ ਲਈ ਦਖਲਅੰਦਾਜ਼ੀ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਹਿੱਤ ਸੁਰੱਖਿਅਤ ਹੋ ਸਕਣ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
ਇੰਨਾਂ ਖਬਰਾਂ 'ਤੇ ਵੀ ਮਾਰੋਂ ਝਾਤ
ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜ...
ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ 'ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ
ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮ...




