ਮਾਨਸਾ ਸ਼ਹਿਰ ਦੇ ਸਾਰੇ ਏਰੀਆ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ
Mansa News: ਦੇਸ਼ ਦੇ ਗ੍ਰਹਿ ਅਮਿਤ ਸ਼ਾਹ ਮੰਗਲਵਾਰ ਨੂੰ ਆਪਣੀ ਪੰਜਾਬ ਫ਼ੇਰੀ ਦੌਰਾਨ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰੁਕੰਨ ਪਰਵਿੰਦਰ ਸਿੰਘ ਝੋਟਾ ਦੇ ਘਰ ਦੁੱਖ ਪ੍ਰਗਟਾਉਣ ਲਈ ਆ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਮਿਤੀ 20.10.2026 ਨੂੰ ਮਾਨਸਾ ਸ਼ਹਿਰ ਦੇ ਸਾਰੇ ਏਰੀਆ ਨੂੰ ਰੈੱਡ ਜ਼ੋਨ “No Drone Zone” ਘੋਸ਼ਿਤ ਕਰਦੇ ਹੋਏ ਡਰੋਨ ਕੈਮਰਿਆਂ ਨੂੰ ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ 👉Amit Shah ਦਾ ਪੰਜਾਬ ਦੌਰਾ; ਪਰਵਿੰਦਰ ਝੋਟਾ ਸਮੇਤ ਗੁਲਜ਼ਾਰ ਤੂਰਬੰਜ਼ਾਰਾ ਤੇ ਬਿਕਰਮ ਦੇ ਘਰ ਜਾਣਗੇ
ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਮਿਤੀ 20.10.2026 ਨੂੰ ਮਾਨਸਾ ਵਿਖੇ ਆਮਦ ਦੌਰਾਨ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਹੈਲੀਪੈਡ ਵਾਲੀ ਜਗ੍ਹਾ (ਨਵੀਂ ਅਨਾਜ ਮੰਡੀ ਮਾਨਸਾ) ਅਤੇ ਸਵ. ਪਰਵਿੰਦਰ ਸਿੰਘ ਝੋਟਾ ਦੀ ਰਿਹਾਇਸ਼ ਵਾਟਰ ਵਰਕਸ ਰੋਡ, ਨੇੜੇ ਸੈਂਟਰਲ ਪਾਰਕ, ਮਾਨਸਾ ਤੋਂ ਦੋ ਕਿਲੋਮੀਟਰ ਤੱਕ ਦੇ ਆਲੇ ਦੁਆਲੇ ਦੇ ਏਰੀਏ ਨੂੰ ਰੈਡ ਜੋਨ ਘੋਸ਼ਿਤ ਕਰਦੇ ਹੋਏ ਡਰੋਨ ਕੈਮਰਿਆਂ ਨੂੰ ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਭੇਜੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਵੀਵੀਆਈਪੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਮਾਨਸਾ ਦੇ ਸਾਰੇ ਏਰੀਆ ਨੂੰ ਰੈਡ ਜੋਨ ਘੋਸ਼ਿਤ ਕਰਕੇ ਨੋ ਡਰੋਨ ਜੋਨ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਪਾਬੰਦੀ, ਵੀ.ਵੀ.ਆਈ.ਪੀ./ਵੀ.ਆਈ.ਪੀ. ਨਾਲ ਆਉਣ ਵਾਲੀ ਅਧਿਕਾਰਤ ਸੋਸ਼ਲ ਮੀਡੀਆ ਟੀਮ ਤੇ ਲਾਗੂ ਨਹੀਂ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



