ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ’ਤੇ ਰੋਕ:ਜ਼ਿਲ੍ਹਾ ਮੈਜਿਸਟ੍ਰੇਟ

0
29
+2

👉ਹੁਕਮ 16 ਮਾਰਚ 2025 ਤੇ 06 ਅਪ੍ਰੈਲ 2025 ਲਈ ਹੋਵੇਗਾ ਲਾਗੂ
Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਸਥਾਪਿਤ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਲਗਾਈ ਹੈ।ਜਾਰੀ ਹੁਕਮ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ (ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ) ਨੌਵੀ ਅਤੇ ਗਿਆਰਵੀਂ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਤਹਿਸੀਲ ਪੱਧਰ ‘ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਨੌਵੀ ਲਈ 16 ਮਾਰਚ 2025 ਅਤੇ ਗਿਆਰਵੀਂ ਲਈ ਮਿਤੀ 6 ਅਪ੍ਰੈਲ 2025 ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ‘ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  Big News: ਸਿਵ ਸੈਨਾ ਦੇ ਪ੍ਰਧਾਨ ਦਾ ਕ.ਤਲ ਕਰਨ ਵਾਲੇ ਤਿੰਨਾਂ ਸ਼ੂਟਰਾਂ ਦਾ ਪੁਲਿਸ ਨੇ ਕੀਤਾ ’encounter’

ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਇਹ ਹੁਕਮ 16 ਮਾਰਚ 2025 ਅਤੇ 6 ਅਪ੍ਰੈਲ 2025 ਲਈ ਲਾਗੂ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here