ਬੈਂਕ ਬਾਜ਼ਾਰ ਦੀਆਂ ਸਮੱਸਿਆਵਾਂ ਦਾ ਕੀਤਾ ਸਿਰਫ਼ 5 ਦਿਨਾਂ ਵਿੱਚ ਹੱਲ, ਦੁਕਾਨਦਾਰਾਂ ਨੇ ਮੇਅਰ ਦਾ ਕੀਤਾ ਧੰਨਵਾਦ

Date:

spot_img

👉ਵਪਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਮੁਕਤ ਕਰਨਾ ਹੈ ਪਹਿਲਾ ਫਰਜ਼: ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਬੈਂਕ ਬਾਜ਼ਾਰ ਵਾਸੀਆਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਵੱਡੀਆਂ ਸਮੱਸਿਆਵਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸਿਰਫ਼ 5 ਦਿਨਾਂ ਵਿੱਚ ਹੱਲ ਕਰਵਾ ਦਿੱਤਾ, ਜਿਸ ਦੇ ਚੱਨਦੇ ਅੱਜ ਬੈਂਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਰਿਸ਼ਭ ਗੋਇਲ ਦੀ ਅਗਵਾਈ ਹੇਠ ਇੱਕ ਮੀਟਿੰਗ ਕਰਕੇ ਮੇਅਰ ਸਾਹਿਬ ਦਾ ਧੰਨਵਾਦ ਕੀਤਾ। ਰਿਸ਼ਭ ਗੋਇਲ, ਪੁਨੀਤ ਅਤੇ ਹੋਰ ਦੁਕਾਨਦਾਰਾਂ ਨੇ ਦੱਸਿਆ ਕਿ ਸਭ ਤੋਂ ਵੱਡੀ ਸਮੱਸਿਆ ਪੀਲੀ ਲਾਈਨ ਦੀ ਸੀ, ਜੋ ਕਿ 5 ਫੁੱਟ ਚੌੜੀ ਸੀ, ਜਿਸ ਕਾਰਨ ਵੱਡੇ ਵਾਹਨ ਪੀਲੀ ਲਾਈਨ ਦੇ ਅੰਦਰ ਨਹੀਂ ਖੜ੍ਹੇ ਕੀਤੇ ਜਾ ਸਕਦੇ ਸਨ, ਜਿਨ੍ਹਾਂ ਨੂੰ ਟਰੈਫਿਕ ਪੁਲਿਸ ਟੋਅ ਕਰਕੇ ਲੈ ਜਾਂਦੀ ਸੀ।

ਇਹ ਵੀ ਪੜ੍ਹੋ ਮਾਲ ਵਿਭਾਗ ਦੇ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ 

ਉਨ੍ਹਾਂ ਕਿਹਾ ਕਿ ਵਾਹਨ ਟੋਇੰਗ ਦੇ ਡਰ ਕਾਰਨ ਆਮ ਲੋਕਾਂ ਨੇ ਬੈਂਕ ਬਾਜ਼ਾਰ ਵਿੱਚ ਖਰੀਦਦਾਰੀ ਬੰਦ ਕਰ ਦਿੱਤੀ, ਜਿਸ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਸੀ ਅਤੇ ਪਿਛਲੇ ਢਾਈ ਸਾਲਾਂ ਤੋਂ ਉਹ ਪੀਲੀ ਲਾਈਨ ਦੀ ਰੇਂਜ ਵਧਾਉਣ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਲਗਭਗ 5 ਦਿਨ ਪਹਿਲਾਂ ਉਹ ਬੈਂਕ ਬਾਜ਼ਾਰ ਦੀ ਉਪਰੋਕਤ ਸਮੱਸਿਆ ਦੇ ਹੱਲ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਸਨ ਅਤੇ ਉਹ ਖੁਸ਼ ਹਨ ਕਿ ਉਕਤ ਪੰਜ ਦਿਨਾਂ ਦੇ ਅੰਦਰ ਹੀ ਉਨ੍ਹਾਂ ਦੀ ਪੀਲੀ ਲਾਈਨਾਂ ਨੂੰ 7 ਫੁੱਟ ਚੌੜਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਉਨ੍ਹਾਂ ਇਹ ਵੀ ਕਿਹਾ ਕਿ ਬੈਂਕ ਬਾਜ਼ਾਰ ਵਿੱਚ ਕਰਾਸਿੰਗਾਂ ’ਤੇ ਹਾਦਸੇ ਵਾਪਰਦੇ ਸਨ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੇ ਸਪੀਡ ਬ੍ਰੇਕਰ ਲਗਾਉਣ ਦੀ ਮੰਗ ਕੀਤੀ ਸੀ ਅਤੇ ਅੱਜ ਉਕਤ ਸਪੀਡ ਬ੍ਰੇਕਰ ਵੀ ਲੱਗ ਗਏ ਹਨ, ਜਦੋਂ ਕਿ ਮਾਰਕੀਟ ਨੂੰ ਦਰਸਾਉਂਦੇ ਸਾਈਨ ਬੋਰਡ ਵੀ ਲਗਾਏ ਗਏ ਹਨ, ਜਿਸ ਲਈ ਉਹ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਦਾ ਧੰਨਵਾਦ ਕਰਦੇ ਹਨ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਪਾਰੀ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਹ ਦੇਸ਼ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਤਾਂ ਹੀ ਮਜ਼ਬੂਤ ਹੋਵੇਗੀ, ਜੇਕਰ ਕਾਰੋਬਾਰ ਚੱਲਦਾ ਰਹੇਗਾ, ਇਸ ਲਈ ਉਹ ਚਾਹੁੰਦੇ ਹਨ ਕਿ ਕੋਈ ਵੀ ਕਾਨੂੰਨ, ਵਪਾਰਕ ਭਾਈਚਾਰੇ ’ਤੇ ਥੋਪਣ ਦੀ ਬਜਾਏ ਉਨ੍ਹਾਂ ਦੀ ਸਹਿਮਤੀ ਨਾਲ ਲਾਗੂ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...