👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ ‘ਮੇਰੇ ਪਿਤਾ ਦੇ ਕ*ਤ*ਲ ਕੇਸ ਨੂੰ ਕੀਤਾ ਖਰਾਬ’, ਦੇਖੋ ਵੀਡੀਓ
Faridkot News: ਬੀਤੇ ਕੱਲ ਆਮ ਆਦਮੀ ਪਾਰਟੀ(AAP) ਛੱਡ ਕੇ ਆਪਣੇ ਦੋ ਸਾਥੀਆਂ ਨਾਲ BJP ਵਿਚ ਸ਼ਾਮਲ ਹੋਣ ਵਾਲੇ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਉੱਪਰ ਗੰਭੀਰ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ। ਇਹ ਦੋਸ਼ ਸਾਲ 2015 ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਵਾਪਰੇ ਬਰਗਾੜੀ ਗੋਲੀ ਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਆਪਣੇ ਸੋਸਲ ਮੀਡੀਆ ‘ਤੇ ਲਾਈਵ ਹੋ ਕੇ ਲਗਾਏ ਹਨ। ਸੁਖਰਾਜ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਸ ਸਾਬਕਾ ਪੁਲਿਸ ਅਫ਼ਸਰ ਨੇ ਆਪਣੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਉਸਦੇ ਸ਼ਹੀਦ ਪਿਤਾ ਨਾਲ ਜੁੜੀਆਂ ਲੱਖਾਂ ਭਾਵਨਾਵਾਂ ਦੀ ਫ਼ਾਈਦਾ ਚੁੱਕਿਆ ਹੈ ਜਦਕਿ ਅਸਲ ਦੇ ਵਿਚ ਜਾਂਚ ਦੇ ਨਾਂ ‘ਤੇ ਉਸਦੇ ਕੇਸ ਨੂੰ ਭਟਕਾਇਆ ਗਿਆ। ਸੁਖਰਾਜ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਫ਼ਰੀਦਕੋਟ ਦੇ ਤਤਕਾਲੀ ਐਸਐਸਪੀ ਰਹੇ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਲਈ ਦੱਸੀ ਗਈ ਕਹਾਣੀ ਝੂਠੀ ਸੀ ਜਦਕਿ ਉਹ ਕੁੰਵਰ ਵਿਜੇ ਪ੍ਰਤਾਪ ਦਾ ਮਿੱਤਰ ਰਿਹਾ ਹੈ।
ਸੁਖਰਾਜ ਸਿੰਘ ਨੇ ਦੋਸ਼ਾਂ ਦੀ ਲੜੀ ਜਾਰੀ ਰੱਖਦਿਆਂ ਇਹ ਵੀ ਦਾਅਵਾ ਕੀਤਾ ਕਿ ਗੋਲੀ ਕਾਂਡ ਦੀ ਜਾਂਚ ਕਰਨ ਸਮੇਂ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਆਪਣੀਆਂ ਨਿੱਜੀ ਰੰਜਿਸ਼ਾਂ ਕੱਢਣ ਲਈ ਕਈ ਪੁਲਿਸ ਅਫ਼ਸਰਾਂ ਨੂੰ ਇਸ ਕੇਸ ਵਿਚ ਗਲਤ ਫ਼ਸਾਇਆ। ਭਾਜਪਾ ਵਿਚ ਸਮੂਲੀਅਤ ਕਰਨ ਦੇ ਮਾਮਲੇ ਵਿਚ ਵੀ ਉਨ੍ਹਾਂ ਸਾਬਕਾ ਵਿਧਾਇਕ ਨੂੰ ਘੇਰਦਿਆਂ ਕਿਹਾ ਕਿ, ‘‘ ਬਰਗਾੜੀ ਗੋਲੀ ਕਾਂਡ ਸਮੇਂ ਪੰਜਾਬ ਵਿਚ ਅਕਾਲੀ ਦਲ ਦੀ ਭਾਜਪਾ ਨਾਲ ਸਾਂਝੀ ਸਰਕਾਰ ਸੀ ਤੇ ਭਾਜਪਾ ਨੁੰ 700 ਕਿਸਾਨਾਂ ਦੀ ਸਹਾਦਤ ਲਈ ਵੀ ਜਿੰਮੇਵਾਰ ਮੰਨਿਆ ਜਾਂਦਾ ਹੈ। ” ਉਧਰ, ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨਾਲ ਲਗਾਏ ਦੋਸ਼ਾਂ ਸਬੰਧੀ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਸੰਪਰਕ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ 👉Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




