Chandigarh News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਤਹਿਤ ਮਾਈਨਿੰਗ ਖੇਤਰ ਲਈ ਸੁਖਾਲੀ ਕੀਤੀ ਗਈ ਪ੍ਰਕਿਰਿਆ ਮੁਤਾਬਕ ਵਾਤਾਵਰਣ ਪ੍ਰਵਾਨਗੀ ਦੇਣ ਦਾ ਅਮਲ ਤੇਜ਼ ਕਰਨ।ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨ ਮਾਲਕ ਹੁਣ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲਈ ਸਿੱਧੇ ਐਸ.ਈ.ਆਈ.ਏ.ਏ ਨੂੰ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਅਧੀਨ ਇਹ ਲਾਜ਼ਮੀ ਹੈ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਰੀਆਂ ਅਰਜ਼ੀਆਂ ਨੂੰ ਤਰਜੀਹੀ ਆਧਾਰ ‘ਤੇ ਵਿਚਾਰਨਾ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੈਗਸੀਪਾ ਵਿਖੇ ਇੱਕ ਅਹਿਮ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਵਾਤਾਵਰਣ ਸਬੰਧੀ ਮਨਜ਼ੂਰੀਆਂ ਪ੍ਰਾਪਤ ਕਰਨ ਵਿੱਚ ਵਿਭਾਗ ਦੀ ਤਰਫ਼ੋਂ ਪੇਸ਼ ਵੱਖ-ਵੱਖ ਪ੍ਰਕਿਰਿਆਤਮਕ ਰੁਕਾਵਟਾਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਈ.ਆਈ.ਏ.ਏ. ਮੈਂਬਰਾਂ ਨੂੰ ਵਾਤਾਵਰਣ ਸਬੰਧੀ ਪ੍ਰਵਾਨਗੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਵਾਲੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਮੁੱਖ ਭਾਈਵਾਲਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਵਧੀਕ ਮੁੱਖ ਸਕੱਤਰ ਖਣਨ ਅਤੇ ਭੂ-ਵਿਗਿਆਨ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਸਣੇ ਜ਼ਿਲ੍ਹਾ ਮਾਈਨਿੰਗ ਅਧਿਕਾਰੀ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੋਆਰਡੀਨੇਟਰ ਸੈਂਟਰ ਆਫ਼ ਐਕਸੀਲੈਂਸ ਆਈ.ਆਈ.ਟੀ ਰੋਪੜ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ Bathinda News:ਡੀਸੀ ਤੇ ਐਸਐਸਪੀ ਨੇ ਜ਼ਿਲ੍ਹੇ ਦੀ ਟਾਪਰ ਵਿਦਿਆਰਥਣ ਸਿਮਰਨਜੋਤ ਕੌਰ ਦਾ ਕੀਤਾ ਸਨਮਾਨ
ਇਸ ਦੌਰਾਨ ਵਾਤਾਵਰਣ ਕਲੀਅਰੈਂਸ ਅਤੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਊਟੀ ਵਿੱਚ ਕੁਤਾਹੀ ਲਈ ਸੂਬਾ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਬਾਰੇ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਦਾ ਮੋਬਾਈਲ ਫੋਨ ਬੰਦ ਪਾਇਆ ਗਿਆ ਤਾਂ ਉਸ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੀਫ਼ ਇੰਜੀਨੀਅਰ (ਡਰੇਨੇਜ ਅਤੇ ਮਾਈਨਿੰਗ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




