Thursday, April 16, 2026
spot_img
spot_img

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

Date:

spot_img

👉ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ ਅਤੇ ਢੁੱਕਵੀਂ ਕੀਮਤ ਨੂੰ ਯਕੀਨੀ ਬਣਾਏਗੀ ਇਹ ਨੀਤੀ
👉ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ, ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ 

ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ ਜੋ ਮਾਲੀਏ ਦੇ ਨੁਕਸਾਨ ਨੂੰ ਰੋਕਣ ਦੇ ਨਾਲ-ਨਾਲ ਰੇਤ ਅਤੇ ਐਗਰੀਗੇਟਸ ਦੀ ਢੁੱਕਵੀਂ ਕੀਮਤ ਯਕੀਨੀ ਬਣਾਉਂਦੀ ਹੈ।

ਇਹ ਵੀ ਪੜ੍ਹੋ ਬਠਿੰਡਾ ਪੁੱਜੇ ਰਾਸ਼ਟਰਪਤੀ ਦਰੁਪਤੀ ਮੁਰਮੂ, ਕੇਂਦਰੀ ਯੂਨੀਵਰਸਿਟੀ ਤੇ ਏਮਜ਼ ‘ਚ ਕਨਵੋਕੇਸਨ ‘ਚ ਸ਼ਿਰਕਤ 

ਮੰਤਰੀ ਨੇ ਕਿਹਾ, “ਇਹ ਨੀਤੀ ਅਸਲ ਵਿੱਚ ਪੰਜਾਬ ਦੇ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਹੋਵੇਗੀ। ਇਹ ਮੁੱਖ ਨੀਤੀ ਮੰਤਰੀ ਭਗਵੰਤ ਸਿੰਘ ਮਾਨ ਦੇ ਰੇਤ ਅਤੇ ਮਾਈਨਿੰਗ ਸਰੋਤਾਂ ਨੂੰ ਆਮ ਲੋਕਾਂ ਲਈ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ।”ਮਾਈਨਿੰਗ ਵਿਭਾਗ ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਮਿਲ ਇੱਕ ਮਜਬੂਤ ਅਤੇ ਸੰਮਲਿਤ ਢਾਂਚਾ ਬਣਾਉਣ ਵਚਨਬੱਧ ਹੈ ਜੋ ਆਮ ਲੋਕਾਂ, ਉਦਯੋਗਾਂ ਅਤੇ ਵਾਤਾਵਰਣ ਲਾਹੇਬੰਦ ਹੋਵੇਗਾ।ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...