ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ

Date:

spot_img

👉ਕਿਹਾ, ਅੰਕੜਿਆਂ ਮੁਤਾਬਕ ਆਪਣੀ ਸਾਲਾਨਾ ਵੰਡ ਨਾਲੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ ਹਰਿਆਣਾ
Chandigarh News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਾਣੀ ਦੀ ਘਾਟ ਸਬੰਧੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਹਰਿਆਣਾ ਨੂੰ 4,000 ਕਿਊਸਿਕ ਪਾਣੀ ਛੱਡ ਰਿਹਾ ਹੈ ਪਰ ਇਸ ਦੇ ਨਾਲ ਹੀ ਪੰਜਾਬ ਆਪਣੇ ਪਾਣੀ ਦੇ ਹੱਕੀ ਹਿੱਸੇ ਦੀ ਰਾਖੀ ਲਈ ਵਚਨਬੱਧ ਅਤੇ ਦ੍ਰਿੜ੍ਹ ਸੰਕਲਪ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਵੰਡ ਸਬੰਧੀ ਵੇਰਵੇ ਪੇਸ਼ ਕਰਦਿਆਂ ਕਿਹਾ, ‘‘ਅੰਕੜਿਆਂ ਮੁਤਾਬਕ ਬਿਲਕੁਲ ਸਪੱਸ਼ਟ ਹੈ ਕਿ ਬੀ.ਬੀ.ਐਮ.ਬੀ. ਦੇ ਆਪਣੇ ਰਿਕਾਰਡ ਮੁਤਾਬਕ ਹਰਿਆਣਾ ਪਹਿਲਾਂ ਹੀ 3.110 ਐਮ.ਏ.ਐਫ. ਪਾਣੀ ਦੀ ਖਪਤ ਕਰ ਚੁੱਕਾ ਹੈ ਜਦੋਂ ਕਿ ਉਸ ਦੀ ਸਾਲਾਨਾ ਵੰਡ 2.987 ਐਮ.ਏ.ਐਫ. ਹੈ। ਇਸ ਦਾ ਭਾਵ ਹੈ ਕਿ ਹਰਿਆਣਾ ਇਸ ਵਰ੍ਹੇ ਲਈ ਆਪਣੇ ਹਿੱਸੇ ਦਾ 104 ਫ਼ੀਸਦ ਪਹਿਲਾਂ ਹੀ ਵਰਤ ਚੁੱਕਾ ਹੈ।’’

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਾਣੀ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 153 ਬਲਾਕਾਂ ਵਿੱਚੋਂ 115 ਬਲਾਕ ਜ਼ਿਆਦਾ ਸ਼ੋਸ਼ਣ ਵਰਗ ਵਿੱਚ ਹਨ, ਜੋ 75.16 ਫ਼ੀਸਦੀ ਬਣਦਾ ਹੈ ਜਦ ਕਿ ਹਰਿਆਣਾ ਵਿੱਚ ਸਿਰਫ਼ 61.53 ਫ਼ੀਸਦੀ ਸ਼ੋਸ਼ਣ ਕੀਤੇ ਬਲਾਕ ਹਨ। ਕੈਬਨਿਟ ਮੰਤਰੀ ਨੇ ਹਰਿਆਣਾ ਦੀ ਮੰਗ ’ਤੇ ਇੱਕ ਹੋਰ ਸਵਾਲ ਚੁੱਕਦਿਆਂ ਕਿਹਾ ਕਿ ਹਰਿਆਣਾ ਵੱਲੋਂ ਮੰਗਿਆ ਗਿਆ 8500 ਕਿਊਸਿਕ ਪਾਣੀ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੇ ਉਦੇਸ਼ਾਂ ਲਈ ਲੋੜੀਂਦੀ ਮਾਤਰਾ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਪ੍ਰਤੀ ਵਿਅਕਤੀ ਪ੍ਰਤੀ ਦਿਨ 135 ਲੀਟਰ ਦੀ ਮਿਆਰੀ ਵੰਡ ਦੇ ਅਧਾਰ ‘ਤੇ ਹਰਿਆਣਾ ਦੀ ਕਰੀਬ 3 ਕਰੋੜ ਆਬਾਦੀ ਲਈ ਪੀਣ ਵਾਲੇ ਪਾਣੀ ਦੀ ਲੋੜ 1700 ਕਿਊਸਿਕ ਤੋਂ ਵੱਧ ਨਹੀਂ ਬਣਦੀ। ਉਨ੍ਹਾਂ ਕਿਹਾ ਕਿ 8500 ਕਿਊਸਿਕ ਦੀ ਮੰਗ 15 ਕਰੋੜ ਦੇ ਕਰੀਬ ਲੋਕਾਂ ਦੀ ਆਬਾਦੀ ਲਈ ਕਾਫ਼ੀ ਹੈ। ਇਸ ਤੋਂ ਸਪੱਸ਼ਟ ਹੈ ਕਿ ਪਾਣੀ ਦੀ ਇਹ ਮੰਗ ਸਿੰਜਾਈ ਦੇ ਉਦੇਸ਼ਾਂ ਲਈ ਕੀਤੀ ਗਈ ਹੈ ਨਾਕਿ ਪੀਣ ਵਾਲੇ ਪਾਣੀ ਲਈ ਜਿਸ ਨੂੰ ਪੰਜਾਬ ਆਪਣੇ ਕਿਸਾਨਾਂ ਦੀ ਕੀਮਤ ‘ਤੇ ਸਾਂਝਾ ਕਰਨ ਦੇ ਸਮਰੱਥ ਨਹੀਂ ਹੈ।

ਇਹ ਵੀ ਪੜ੍ਹੋ CIA ਸਟਾਫ ਮੋਗਾ ਵੱਲੋ 250 ਗ੍ਰਾਮ ਹੈਰੋਇਨ ਅਤੇ ਮੋਟਰਸਾਇਕਲ ਸਮੇਤ 04 ਸਮੱਗਲਰ ਕਾਬੂ

ਸ੍ਰੀ ਗੋਇਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਲ ਸਰੋਤਾਂ ਵਿੱਚੋਂ ਆਪਣੇ ਹਿੱਸੇ ਦੀ ਹਰ ਬੂੰਦ ਦੀ ਰਾਖੀ ਲਈ ਵਚਨਬੱਧ ਅਤੇ ਦ੍ਰਿੜ੍ਹ ਹੈ ਅਤੇ ਸੂਬੇ ਦੇ ਆਰਥਿਕ ਤੇ ਖੇਤੀ ਹਿੱਤਾਂ ਨੂੰ ਢਾਹ ਲਾਉਣ ਵਾਲੇ ਫ਼ੈਸਲਿਆਂ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਭਾਖੜਾ ਡੈਮ ਦੇ ਪਾਣੀ ਦੀ ਲੁੱਟ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਪੰਜਾਬ ਨੇ ਦੇਸ਼ ਨੂੰ ਖ਼ੁਰਾਕ ਸੁਰੱਖਿਆ ਦੇਣ ਲਈ ਆਪਣੇ ਪਾਣੀ ਦੀ ਹੱਦੋਂ ਵੱਧ ਵਰਤੋਂ ਕੀਤੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਦੇਸ਼ ਲਈ ਖ਼ਤਮ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...