ਉਪ ਚੋਣ ਤੋਂ ਪਹਿਲਾਂ ਬਰਨਾਲਾ ’ਚ ਕਾਂਗਰਸ ਨੂੰ ਵੱਡਾ ਝਟਕਾ, ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਹੋਇਆ ‘ਆਪ’ ਵਿੱਚ ਸ਼ਾਮਲ

0
79
0

ਸਮਾਜ ਸੇਵੀ ਕੁਲਵੰਤ ਸਿੰਘ ਵੀ ਹੋਏ ਆਪ ’ਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਬਰਨਾਲਾ, 20 ਸਤੰਬਰ: ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ। ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ ’ਤੇ ਕੁਝ ਦਿਨਾਂ ’ਚ ਉਪ ਚੋਣਾਂ ਹੋਣੀਆਂ ਹਨ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਪ ਪਰਿਵਾਰ ਦਿਨ-ਬ-ਦਿਨ ਵਧ ਰਿਹਾ ਹੈ। ਅਸੀਂ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਉਣ ਲਈ ਵਚਨਬੱਧ ਹਾਂ। ਸਾਡਾ ਕੰਮ ਲੋਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ਪ੍ਰਧਾਨ ਰਾਮਨਵਾਸੀਆ ਕੋਰਟ ਦੇ ਹੁਕਮਾਂ ਨਾਲ ਨਗਰ ਕੋਂਸਲ ਦੇ ਪ੍ਰਧਾਨ ਵਜੋਂ ਮਨੋਨੀਤ ਹੋਏ ਸਨ।

 

0

LEAVE A REPLY

Please enter your comment!
Please enter your name here