ਐਸ ਐਸ ਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ
Batala News: war on drugs: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ।
ਇਹ ਵੀ ਪੜ੍ਹੋ ਪਟਿਆਲਾ ਯੂਨੀਵਰਸਿਟੀ ਦੇ ਖੇਡ ਕੋਚ ਨੇ ਟੱਪੀਆਂ ਹੱਦਾਂ, ਔਰਤ ਨਾਲ ਬਲਾ/ਤ/ਕਾਰ ਕਰ ਬਣਾਈ ਅਸ਼/ਲੀ/ਲ ਵੀਡੀਓ
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰਾ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ, ਡੀ ਐਸ ਪੀਜ ਅਤੇ ਐਸ.ਐਚ.ਓਜ਼ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ। ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਚੱਲਦਿਆਂ ਇਸ ਮਾਰਚ ਮਹਿਨੇ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 110 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 175 ਸਮੱਗਲਰਾਂ ਨੂੰ ਫੜਿਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਤੋਂ ਇਸ ਤੋਂ ਇਲਾਵਾ 15 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਸਕਿੱਲ ਡਿਵਲਪਮੈਂਟ ਦਿਵਾ ਕੇ ਰੋਜਗਾਰ ਦੇ ਕਾਬਿਲ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ ਨਸ਼ਿਆਂ ਨਾਲ ਪ੍ਰਭਾਵਿਤ ਹੋਟਸਪੋਟ ਦੀ ਕੀਤੀ ਗਈ ਸਰਚ
ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਮਾੜੇ ਕਾਰੋਬਾਰ ਛੱਡਕੇ ਸਮਾਜ ਦੀ ਮੁੱਖ ਧਾਰਾ ਵਿਚ ਪਰਤ ਆਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ. ਐਸ.ਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਕੇ ਕੁਰਕ ਕਰਨ ਦੀ ਕਾਰਵਾਈ ਵਿਚ ਤੇਜੀ ਲਿਆਂਦੀ ਗਈ ਹੈ। ਇਸ ਮੌਕੇ ਐਸ.ਪੀ (ਡੀ) ਗੁਰਪ੍ਰੀਤ ਸਿੰਘ ਸਹੋਤਾ, ਡੀ.ਐਸ.ਪੀ (ਨਾਰੋਕੈਟਿਸ) ਹਰੀਸ਼ ਬਹਿਲ, ਡੀ.ਐਸ.ਪੀ ਪਰਮਵੀਰ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਤੇ ਪੁਲਿਸ ਫੋਰਸ ਮੌਜੂਦ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।