ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

    0
    45

    ਬਠਿੰਡਾ, 23 ਫ਼ਰਵਰੀ: ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਅੱਜ ਉਹਨਾਂ ਦੇ ਪਿਤਾ ਸ: ਮੱਖਣ ਸਿੰਘ ਦਾ ਅਚਮਚੇਤ ਦੇਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਅਧਰੰਗ ਦੀ ਬੀਮਾਰੀ ਤੋਂ ਉਭਰਨ ਤੋਂ ਬਾਅਦ ਅੱਜ ਉਹਨਾਂ ਨੂੰ ਬਠਿੰਡਾ ਏਮਜ ਦੇ ਵਿੱਚ ਰੂਟੀਨ ਚੈੱਕ ਅੱਪ ਲਈ ਲਿਆਂਦਾ ਹੋਇਆ ਸੀ। ਇਸ ਦੌਰਾਨ ਉਹ ਗੱਡੀ ਵਿਚ ਹੀ ਬੈਠੇ ਹੋਏ ਸਨ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

    Big News: ਮੁੱਖ ਮੰਤਰੀ ਵੱਲੋਂ ‘ਸ਼ੁਭਕਰਨ’ ਦੇ ਪ੍ਰਵਾਰ ਨੂੰ ਇੱਕ ਕਰੋੜ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

    ਮੱਖਣ ਸਿੰਘ ਆਪਣੇ ਪਿੱਛੇ ਦੋ ਲੜਕੇ ਅਤੇ ਤਿੰਨ ਲੜਕੀਆਂ ਛੱਡ ਗਏ ਹਨ। ਡੀਪੀਆਰਓ ਗੁਰਦਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸਸਕਾਰ ਜੱਦੀ ਪਿੰਡ ਬੁਰਜ ਹਨੁਮਾਨਗੜ੍ਹ ਨੇੜੇ ਅਰਨੀਵਾਲਾ (ਜਿਲਾ ਫਾਜਲਿਕਾ) ਵਿਖੇ ਮਿਤੀ 24 ਫ਼ਰਵਰੀ, ਦਿਨ ਸ਼ਨੀਵਾਰ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਕੀਤਾ ਜਾਵੇਗਾ। ਉਧਰ, ਬਠਿੰਡਾ ਦੇ ਪੱਤਰਕਾਰ ਭਾਈਚਾਰੇ ਅਤੇ ਬਠਿੰਡਾ ਪ੍ਰੈਸ ਕਲੱਬ ਦੇ ਅਹੁੱਦੇਦਾਰਾਂ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਗੁਰਦਾਸ ਸਿੰਘ ਦੇ ਨਾਲ ਦੁੱਖ ਦਾ ਪ੍ਰਗਟਾਇਆ ਹੈ।

     

    LEAVE A REPLY

    Please enter your comment!
    Please enter your name here