WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ਨੂੰ ਨਵੇਂ ਬੱਸ ਸਟੈਂਡ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਸਹਿਤ ਕਰੋੜਾਂ ਦਾ ਮਿਲਿਆ ਤੋਹਫ਼ਾ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋੜ ਰੈਲੀ ਵਿੱਚ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਮੌੜ (ਬਠਿੰਡਾ), 17 ਦਸੰਬਰ: ਬਠਿੰਡਾ ਸੰਸਦੀ ਹਲਕੇ ਵਿੱਚ ਅੱਜ ਵਿਕਾਸ ਕਾਰਜਾਂ ਦਾ ਪਿਟਾਰਾ ਖੋਲ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇੰਨਾਂ ਵਿਚ ਬਠਿੰਡਾ ਸ਼ਹਿਰ ‘ਚ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਵੀ ਸ਼ਾਮਿਲ ਹੈ, ਜਿਸਦਾ ਰੈਲੀ ਵਿਚੋਂ ਹੀ ਆਨਲਾਈਨ ਤਰੀਕੇ ਦੇ ਨਾਲ ਨੀਂਹ ਪੱਥਰ ਰੱਖਿਆ ਗਿਆ। ਇਸੇ ਤਰ੍ਹਾਂ ਬਠਿੰਡਾ ਸ਼ਹਿਰ ਦੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ।

ਜਲੰਧਰ DSP ਨੇ ਸ਼ਰਾਬ ਦੇ ਨਸ਼ੇ ‘ਚ ਕੱਢੇ ਫਾਇਰ

ਇਸਤੋਂ ਇਲਾਵਾ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਇਸੇ ਤਰ੍ਹਾਂ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ।

Moga Encounter: ਚੜ੍ਹਦੀ ਸਵੇਰ ਮੋਗਾ ‘ਚ ਚੱਲੀਆ ਗੋ=ਲੀਆਂ, 3 ਗੈਂਗਸਟਰ ਪੁਲਿਸ ਅੜੀਕੇ

ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਰੈਲੀ ਵਾਲੇ ਸ਼ਹਿਰ ਮੌੜ ਲਈ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।

ਸਨਅਤੀ ਕਾਮਿਆਂ ਦੇ ਹੱਕਾਂ ਉੱਤੇ ਹਮਲੇ ਖਿਲਾਫ ਲੋਕ ਮੋਰਚਾ ਪੰਜਾਬ ਵੱਲੋਂ ਮੁਜ਼ਾਹਰਾ

ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ।4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟਾਂ ਅਤੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ।ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

Related posts

ਬਠਿੰਡਾ ’ਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ ਉਪ ਮੁੱਖ ਮੰਤਰੀ ਓ.ਪੀ.ਸੋਨੀ

punjabusernewssite

ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਬਾਰੇ ਸੈਮੀਨਾਰ ਆਯੋਜਿਤ

punjabusernewssite

ਮਾਮਲਾ ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਨਾ ਦੇਣ ਦਾ

punjabusernewssite