Tuesday, February 3, 2026

MP ਹਰਸਿਮਰਤ ਕੌਰ ਬਾਦਲ ਸਦਕਾ ਬਠਿੰਡਾ ਨੂੰ ਮਿਲੇ ਦੋ ਵੱਡੇ ਪ੍ਰੋਜੈਕਟ: ਬਬਲੀ ਢਿੱਲੋ

Date:

spot_img

👉ਟੀਮ ਵਿਚ 300 ਬੈਡ ਦਾ ਟਰੋਮਾ ਸੈਂਟਰ ਅਤੇ ਵੰਦੇ ਭਾਰਤ ਰੇਲ ਗੱਡੀ ਦਾ ਮਿਲਿਆ ਤੋਹਫ਼ਾ
Bathinda News: ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਸਾਰਥਕ ਯਤਨਾ ਸਦਕਾ ਬਠਿੰਡਾ ਲੋਕ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋਇਆ। ਹੁਣ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੱਲੋਂ ਲੋਕਾਂ ਨੂੰ ਦੋ ਨਵੇਂ ਪ੍ਰੋਜੈਕਟ ਲਿਆ ਕੇ ਦਿੱਤੇ ਹਨ। ਇੰਨ੍ਹਾਂ ਦੋਵਾਂ ਪ੍ਰੋਜੈਕਟਾਂ ਨਾਲ ਮਾਲਵਾ ਹੀ ਨਹੀਂ ਸਗੋਂ ਗੁਆਂਢੀ ਰਾਜਾਂ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ। ਇਹ ਵਿਚਾਰ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਦੇ ਯਤਨਾ ਸਦਕਾ ਹੀ ਪਹਿਲਾਂ ਏਮਜ਼ ਬਣਾਇਆ ਗਿਆ, ਜਦੋਂ ਕਿ ਹੁਣ ਏਮਜ ਵਿਚ 300 ਬੈਡ ਦਾ ਟਰੋਮਾ ਸੈਂਟਰ ਬਣਾਇਆ ਜਾ ਰਿਹਾ।

ਇਹ ਵੀ ਪੜ੍ਹੋ  Army Major ਦੇ ਘਰ ਹੋਈ ਚੋਰੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਉਨ੍ਹਾਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਇਹ ਮੁੱਦਾ ਸੰਸਦ ਵਿਚ ਉਠਾ ਕੇ ਲੋਕਾਂ ਦੀ ਸਹੂਲਤ ਲਈ 300 ਬੈਡ ਦਾ ਟਰੋਮਾ ਸੈਂਟਰ ਬਣਾਉਣ ਦੀ ਮੰਗ ਰੱਖੀ ਸੀ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੜਕ ਹਾਦਸਿਆਂ ਦੇ ਗੰਭੀਰ ਮਰੀਜ਼ਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਜਾਂ ਪੀਜੀਆਈ ਚੰਡੀਗੜ੍ਹ ਰੈਫਰ ਕਰਨਾ ਪੈਂਦਾ ਸੀ, ਜਿਸ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੀਬਾ ਬਾਦਲ ਦੇ ਯਤਨਾਂ ਸਦਕਾ ਫਿਰੋਜ਼ਪੁਰ ਤੋਂ ਵਾਇਆ ਬਠਿੰਡਾ ਦਿੱਲੀ ਲਈ ਵੰਦੇ ਭਾਰਤ ਟ੍ਰੇਨ ਚਲਾਈ ਗਈ ਹੈ। ਜਿਸ ਦਾ ਵਪਾਰੀ ਵਰਗ ਨੂੰ ਕਾਫੀ ਲਾਭ ਮਿਲ ਰਿਹਾ। ਬਬਲੀ ਢਿੱਲੋ ਨੇ ਆ ਰਹੀਆਂ ਨਗਰ ਨਿਗਮ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਇਹ ਚੋਣਾਂ ਸਮੇਂ ਸਿਰ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੀ ਖਾਤਰ ਗਲਤ ਢੰਗ ਨਾਲ ਵਾਰਡਬੰਦੀ ਕੀਤੀ ਗਈ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਤੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ  ਪੀ.ਏ.ਯੂ. ਦੇ ਖੇਤਰੀ ਖੋਜ ਕੇਦਰ ਬਠਿੰਡਾ ਵਿਖੇ ਲਗਾਇਆ ਕਿਸਾਨ ਮੇਲਾ

ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਵਾਰਡਬੰਦੀ ਸਹੀ ਢੰਗ ਨਾਲ ਕੀਤੀ ਜਾਵੇ ਅਤੇ ਸਮੇਂ ਸਿਰ ਨਗਰ ਨਿਗਮ ਦੀਆਂ ਚੋਣਾਂ ਕਰਵਾਈਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਰਾਜਵਿੰਦਰ ਸਿੰਘ ਸਿੱਧੂ, ਮੋਹਨਜੀਤ ਪੁਰੀ, ਕੁਲਦੀਪ ਨੰਬਰਦਾਰ, ਰਕੇਸ਼ ਕਾਕਾ, ਸੁਖਦੇਵ ਸਿੰਘ ਬਰਾੜ, ਬੀਬੀ ਬਲਵਿੰਦਰ ਕੌਰ, ਜਗਦੀਪ ਸਿੰਘ ਗਹਿਰੀ, ਪਰਮਪਾਲ ਸਿੰਘ ਸਿੱਧੂ, ਹਰਵਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਮਿਠੜੀ ਵਾਲਾ, ਕਰਮ ਜੋਗ ਸਿੰਘ ਮਾਨ, ਮਨਮੋਹਨ ਕੁਕੂ, ਗੈਰੀ ਸਿੱਧੂ, ਮਨਪ੍ਰੀਤ ਸਿੰਘ, ਗੁਰਪ੍ਰੀਤ ਸੰਧੂ, ਅਮਰਿੰਦਰ ਸਿੰਘ ਅਤੇ ਮਨਿੰਦਰ ਸਿੰਘ ਸੋਢੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...