WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਬਠਿੰਡਾ ਦਾ ਵਿਰਾਸਤੀ ਮੇਲਾ 9,10,11 ਫ਼ਰਰਵੀ ਨੂੰ, ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਮੇਲਾ

ਬਠਿੰਡਾ, 16 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ ਮੇਲਾ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਅਤੇ ਅਧਿਆਰੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਵਿਰਾਸਤੀ ਮੇਲੇ ਦੌਰਾਨ ਮਾਂ ਬੋਲੀ ਨੂੰ ਸਮਰਪਿਤ ਪਹੁੰਚੀਆਂ ਸਖਸ਼ੀਅਤਾਂ ਨੂੰ ਸਨਮਾਨ ਕਰਨ ਹਿੱਤ ਭੇਂਟ ਕੀਤੀ ਜਾਣ ਵਾਲੀ ਲੋਈ ਦਾ ਡਿਜਾਇਨ ਵੀ ਜਾਰੀ ਕੀਤਾ ਗਿਆ।

ਠੱਗ ਅਮਨ ਸਕੌਡਾ ਦੇ ਮਾਮਲੇ ਵਿੱਚ ਕਈ ਐਸਐਚਓਜ਼ ਬੁਰੇ ਫਸੇ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ।

ਭਿਆਨਕ ਸੜਕ ਹਾਦਸੇ ਵਿੱਚ ਨਵਵਿਆਹੀ ਲੜਕੀ ਤੇ ਉਸਦੇ ਰਿਸ਼ਤੇਦਾਰਾਂ ਦੀ ਹੋਈ ਮੌਤ

ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਜਲੂਸ ਕੱਢਿਆ ਜਾਵੇਗਾ ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸ਼ਾਮਲ ਹੋਣਗੀਆ। ਇਹ ਵਿਰਾਸਤੀ ਜਲੂਸ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ।ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ।

ਬਠਿੰਡਾ ’ਚ ਦੂਜੇ ਸਪੈਸ਼ਲ ਕੈਂਪ ਦੌਰਾਨ 2970 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ:ਡਿਪਟੀ ਕਮਿਸ਼ਨਰ

ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਪੰਕਜ, ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸਾ ਗੋਇਲ, ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਤਹਿਸੀਲਦਾਰ ਬਠਿੰਡਾ ਗੁਰਮੁਖ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ, ਟਰੈਫ਼ਿਕ ਇੰਚਾਰਜ਼ ਸਿਟੀ ਅਮਰੀਕ ਸਿੰਘ ਆਦਿ ਤੋਂ ਇਲਾਵਾ ਫਾਊਂਡੇਸ਼ਨ ਵਲੋਂ ਇੰਦਰਜੀਤ ਸਿੰਘ, ਚਮਕੌਰ ਮਾਨ, ਗੁਰਅਵਤਾਰ ਸਿੰਘ ਗੋਗੀ, ਰਾਮ ਪ੍ਰਕਾਸ਼ ਜਿੰਦਲ, ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Related posts

ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਮੀਟਿੰਗ ’ਚ ਰਚਨਾਵਾਂ ਤੇ ਚਰਚਾ ਹੋਈ

punjabusernewssite

ਪਬਲਿਕ ਲਾਇਬ੍ਰੇਰੀ ਬਠਿੰਡਾ ਦੇ ਹੱਕ ਵਿੱਚ ਡਟੇ ਸਾਹਿਤਕਾਰ

punjabusernewssite

ਬਠਿੰਡਾ ’ਚ ਪਦਮ ਸ਼੍ਰੀ ਗੁਰਦਿਆਲ ਸਿੰਘ ਦੇ ਜਨਮ ਦਿਵਸ ਮੌਕੇ ਯਾਦਗਾਰੀ ਲੈਕਚਰ ਆਯੋਜਿਤ

punjabusernewssite