Bathinda ਨਗਰ ਸੁਧਾਰ ਟਰੱਸਟ ਨੇ ਕੱਢੇ ਸ਼ਹੀਦ ਭਗਤ ਸਿੰਘ ਇਨਕਲੇਵ ਦੇ ਪਲਾਟਾਂ ਦੇ ਡਰਾਅ

Date:

spot_img

Bathinda News: Bathinda Improvement Trust (ਬਠਿੰਡਾ ਵਿੱਚ ਨਗਰ ਸੁਧਾਰ ਟਰੱਸਟ) ਵੱਲੋਂ ਸ਼ਹੀਦ ਭਗਤ ਸਿੰਘ ਇਨਕਲੇਵ ਦੇ ਪਲਾਟਾਂ ਦੇ ਡਰਾਅ ਕੱਢੇ ਗਏ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂੰ ਸਮੇਤ ਵਿਧਾਇਕ ਭੁਚੋ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਪਦਮਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਜਨ ਅਮਰਦੀਪ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਸ਼੍ਰੀ ਬਲਤੇਜ ਪੰਨੂੰ ਨੇ ਦਸਿਆ ਕਿ ਸੂਬਾ ਸਰਕਾਰ ਦਾ ਮਕਸਦ ਆਮ ਲੋਕਾਂ ਨੂੰ ਆਪਣੇ ਘਰ ਦਾ ਸੁਪਨਾ ਪੂਰਾ ਕਰਨ ਵਿੱਚ ਮਦਦ ਕਰਨਾ ਹੈ। ਉਨ੍ਹਾਂ ਟਰੱਸਟ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਕਾਨ ਬਣਾਉਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ Punjab Govt ਵੱਲੋਂ ਸੂਬੇ ਦੇ 40 ਲੱਖ ਪ੍ਰਵਾਰਾਂ ਲਈ ਵੱਡਾ ਐਲਾਨ; ਹੁਣ ਕਣਕ ਦੇ ਨਾਲ ਦਾਲ, ਖੰਡ, ਲੂਣ, ਤੇਲ ਤੇ ਹਲਦੀ ਵੀ ਮਿਲੇਗੀ

ਸ਼੍ਰੀ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਮੁੜ ਰੰਗਲਾ ਬਣੇ ਅਤੇ ਹਰ ਪਰਿਵਾਰ ਕੋਲ ਆਪਣੀ ਛੱਤ ਹੋਵੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਕਲੋਨੀ ਭਵਿੱਖ ਵਿੱਚ ਇੱਕ ਮਿਸਾਲ ਬਣੇਗੀ ਅਤੇ ਇਲਾਕੇ ਦੇ ਰਿਹਾਇਸ਼ੀ ਵਿਕਾਸ ਨੂੰ ਹੋਰ ਗਤੀ ਦੇਵੇਗੀ।ਡਰਾਅ ਦੌਰਾਨ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੂਰੀ ਪ੍ਰਕਿਰਿਆ ਨੂੰ ਜਨਤਕ ਤੌਰ ’ਤੇ ਕੀਤਾ ਗਿਆ। ਅਰਜ਼ੀਕਾਰਾਂ ਦੇ ਨਾਮ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਚੁਣੇ ਗਏ ਅਤੇ ਨਤੀਜੇ ਤੁਰੰਤ ਸਕ੍ਰੀਨ ’ਤੇ ਦਿਖਾਏ ਗਏ। ਇਸ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇਨਕਲੇਵ ਵਿੱਚ ਵੱਖ-ਵੱਖ ਸਾਈਜ਼ ਦੇ ਰਿਹਾਇਸ਼ੀ ਅਤੇ ਵਪਾਰਕ ਪਲਾਟ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੋਨੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ, ਜਿਸ ਵਿੱਚ ਪੱਕੀਆਂ ਸੜਕਾਂ, ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸੁਵਿਧਾ, ਬਿਜਲੀ ਸਪਲਾਈ, ਸਟ੍ਰੀਟ ਲਾਈਟਾਂ ਅਤੇ ਹਰਿਆਲੀ ਲਈ ਖਾਸ ਥਾਵਾਂ ਸ਼ਾਮਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਤੋਂ ਇਲਾਵਾ ਪਾਰਕ ਅਤੇ ਕਮਿਊਨਿਟੀ ਸੈਂਟਰ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮਿਲ ਸਕਣ।ਚੇਅਰਮੈਨ ਭੱਲਾ ਨੇ ਨਗਰ ਸੁਧਾਰ ਟਰੱਸਟ ਵੱਲੋਂ ਸ਼ਹਿਰ ਅੰਦਰ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਦਾ ਵੇਰਵਾ ਲੋਕਾਂ ਸਾਹਮਣੇ ਰੱਖਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਬੱਲੀ, ਟਰਸਟ ਦੇ ਮੈਂਬਰ ਅਚਲਾ ਸ਼ਰਮਾ,ਨਿਮਰਤ ਕੌਰ, ਸੱਯੁਕਤ ਡਿਪਟੀ ਡਾਇਰੈਕਟਰ ਜੀਵਨ ਬਾਂਸਲ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਸੰਧੂ, ਨਿਗਰਾਨ ਇੰਜੀਨੀਅਰ ਅਤੁਲ ਸ਼ਰਮਾ, ਟਰੱਸਟ ਇੰਜੀਨੀਅਰ ਗੁਰਰਾਜ ਸਿੰਘ, ਸੇਲ ਇੰਚਾਰਜ ਗਗਨਦੀਪ ਸਿੰਘ ਅਤੇ ਸਮੁੱਚੇ ਟਰੱਸਟ ਦੇ ਸਟਾਫ ਮੈਂਬਰ ਆਦਿ ਵੀ ਹਾਜ਼ਰ ਵੀ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...