👉ਵਧੀਕ ਡਿਪਟੀ ਕਮਿਸ਼ਨਰ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ
Bathinda News;ਸਥਾਨਕ ਖੇਡ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਸਕੂਲ ਖੇਡਾਂ ਦੌਰਾਨ ਅੰਡਰ-14 ਲੜਕੀਆਂ ਦਾ ਕਬੱਡੀ ਸਰਕਲ ਦਾ ਇੰਟਰ ਡਿਸਟ੍ਰਿਕਟ ਮੁਕਾਬਲਾ ਕਰਵਾਇਆ ਗਿਆ। ਇਸ ਰੋਮਾਂਚਕ ਮੁਕਾਬਲੇ ਵਿੱਚ ਬਠਿੰਡਾ ਜ਼ਿਲ੍ਹੇ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਾਜ਼ੀ ਮਾਰੀ ਅਤੇ ਗੋਲਡ ਮੈਡਲ ਆਪਣੇ ਨਾਂ ਕੀਤਾ। ਇਸ ਮੁਕਾਬਲੇ ਵਿੱਚ ਦੂਜਾ ਸਥਾਨ ਫਰੀਦਕੋਟ ਜ਼ਿਲ੍ਹੇ ਨੇ ਅਤੇ ਤੀਜਾ ਸਥਾਨ ਸੰਗਰੂਰ ਜ਼ਿਲ੍ਹੇ ਨੇ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ 👉Bathinda Police ਦੀ ਵੱਡੀ ਕਾਰਵਾਈ; 61 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੌਰਾਨ ਹੌਂਸਲਾ ਅਫ਼ਜ਼ਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਕਿਹਾ ਕਿ ਕਬੱਡੀ ਸਾਡੀ ਮਾਂ-ਖੇਡ ਹੈ ਅਤੇ ਬਠਿੰਡਾ ਦੀਆਂ ਬੱਚੀਆਂ ਦਾ ਇਸ ਖੇਡ ਵਿੱਚ ਅੱਗੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਸ਼੍ਰੀ ਰਾਜੀਵ ਕੁਮਾਰ ਛਾਬੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸਰਦਾਰ ਚਮਕੌਰ ਸਿੰਘ ਸਿੱਧੂ, ਡੀ.ਐਸ.ਸੀ. ਜਸਵੀਰ ਸਿੰਘ ਜੀ (ਸਪੋਰਟਸ), ਸ਼੍ਰੀ ਜਗਦੀਸ਼ ਕੁਮਾਰ ਜ਼ਿਲ੍ਹਾ ਸਕੱਤਰ, ਪ੍ਰਿੰਸੀਪਲ ਲਵਲੀਨ ਕੌਰ, ਹੈੱਡਮਿਸਟ੍ਰੈਸ ਗੁਰਪ੍ਰੀਤ ਕੌਰ ਹਾਜ਼ਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ, ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













