ਬਠਿੰਡਾ ਵਿਖੇ ਰੋਇੰਗ ਦੇ ਨੈਸ਼ਨਲ ਤੇ ਇੰਟਰਨੈਸ਼ਨਲ ਮੁਕਾਬਲੇ ਕਰਵਾਉਣ ਦੀ ਉਲੀਕੀ ਜਾਵੇਗੀ ਯੋਜਨਾ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਈ ਸਿੱਧ ਹੋਵੇਗੀ ਰੋਇੰਗ ਚੈਂਪੀਅਨਸ਼ਿਪ : ਡੀਆਈਜੀ
Bathinda News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਤੇ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ ਇਥੇ ਪਹਿਲੀ ਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖੇਡ ਵਿਭਾਗ ਅਤੇ ਪੰਜਾਬ ਰੋਇੰਗ ਚੈਂਪੀਅਨਸ਼ਿਪ ਦੇ ਸਹਿਯੋਗ ਸਦਕਾ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ਜੂਨੀਅਰ ਅਤੇ ਸੀਨੀਅਰ ਲੜਕੇ ਅਤੇ ਲੜਕੀਆਂ ਦੇ ਮੁਕਾਬਲਿਆ ਦੀ ਸ਼ੁਰੂਆਤ ਕਰਵਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਸੀਨੀਅਰ ਆਪ ਆਗੂ ਸ਼੍ਰੀ ਰਾਜੂ ਢੱਡੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਬਠਿੰਡਾ ਲੇਕ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਰੋਇੰਗ ਨਰਸਰੀ ਬਣਾਉਣ ਲਈ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਵੀਂ ਬਨਣ ਵਾਲੀ ਨਰਸਰੀ ਦੇ ਇਨਫਰਾਟਕਚਰ ਲਈ ਐਸਟੀਮੇਟ ਵੀ ਭੇਜੇ ਹੋਏ ਹਨ।ਡਿਪਟੀ ਕਮਿਸ਼ਨਰ ਨੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਝੀਲ ਨੰਬਰ 2 ਅਤੇ 3 ਨੂੰ ਇਕੱਠਾ ਕਰਕੇ ਇੱਥੇ ਨੈਸ਼ਨਲ ਅਤੇ ਇੰਟਰਨੈਸ਼ਨਲ ਮੁਕਾਬਲੇ ਕਰਵਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਤੋਂ ਲਗਭਗ 150 ਤੋਂ ਵਧੇਰੇ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਰਹੇ ਹਨ।ਡਿਪਟੀ ਕਮਿਸ਼ਨਰ ਨੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਦੇ ਨੌਜਵਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਉਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਖੇਡ ਗਰਾਊਂਡ, ਖੇਡਾਂ ਨਾਲ ਸਬੰਧਤ ਸਮਾਨ ਤੋਂ ਇਲਾਵਾ ਜਿੰਮ ਆਦਿ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ।ਇਸ ਤੋਂ ਪਹਿਲਾ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜੰਗ ਛੇੜੀ ਹੋਈ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲਾ ਰੋਇੰਗ ਈਵੈਂਟ ਬਠਿੰਡਾ ਦੇ ਇਤਿਹਾਸ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਹ ਖੇਡ ਸਮਾਗਮ ਇਥੋ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ। ਇਸ ਦੌਰਾਨ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਪੰਜਾਬ ਰੋਇੰਗ ਚੈਂਪੀਅਨਸ਼ਿਪ ਦੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਜ਼ਿਲਾ ਪ੍ਰਸ਼ਾਸਨ ਦੀ ਤਾਰੀਫ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜੋ ਵੀ ਟੀਚਾ ਮਿਥਦੀ ਹੈ, ਜ਼ਿਲ੍ਹਾ ਪ੍ਰਸ਼ਾਸਨ ਉਸ ਨੂੰ ਪਹਿਲਾਂ ਪੂਰਾ ਕਰ ਦਿੰਦਾ ਹੈ। ਇਸ ਦੌਰਾਨ ਚੇਅਰਮੈਨ ਸ਼੍ਰੀ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ।
ਇਸ ਦੌਰਾਨ ਚੇਅਰਮੈਨ ਸ਼੍ਰੀ ਨੀਲ ਗਰਗ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਅੰਦਰ ਨੌਜਵਾਨਾਂ ਦੀ ਮੰਗ ਅਨੁਸਾਰ 166 ਖੇਡ ਅਕੈਡਮੀ ਬਣਾਈਆਂ ਜਾਣਗੀਆਂ। ਉਹਨਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣੇ ਖਿਤੇ ਵਿੱਚ ਸਖਤ ਮਿਹਨਤ ਕਰਨ ਅਤੇ ਪੰਜਾਬ ਦੇ ਨਾਲ-ਨਾਲ ਆਪਣੇ ਮਾਂ-ਬਾਪ ਦਾ ਨਾਮ ਰੋਸ਼ਨ ਕਰਨ।ਇਸ ਤੋਂ ਪਹਿਲਾ ਪ੍ਰਧਾਨ ਰੋਇੰਗ ਐਸੋਸੀਏਸ਼ਨ ਮੈਡਮ ਮਨਿੰਦਰ ਕੌਰ ਵਿਰਕ ਅਤੇ ਜੁਆਇੰਟ ਸੈਕਟਰੀ ਰੋਇੰਗ ਐਸੋਸੀਏਸ਼ਨ ਕੋਚ ਗੁਰਮੇਲ ਸਿੰਘ ਇੰਡੀਆ ਵਲੋਂ ਰੋਇੰਗ ਗੇਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ’ਤੇ ਡਾਂਸ, ਕਾਨ੍ਹਾ ਡਾਂਸ ਅਕੈਡਮੀ ਪਰਸਰਾਮ ਅਤੇ ‘ਗੁਰਮੁਖੀ ਦਾ ਬੇਟਾ’ ਕੋਰੀਓਗ੍ਰਾਫੀ ਅਤੇ ਨੇਲਵ ਯੂਨਿਟ 3 ਦਿੱਲੀ ਪਬਲਿਕ ਸਕੂਲ ਅਤੇ ਲਾਰਡ ਰਾਮਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਬੈਂਡ ਦੀ ਸੇਵਾ ਨਿਭਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਤੋਂ ਇਲਾਵਾ ਪਹੁੰਚੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ, ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਉਤਸ਼ਾਹ ਸਕੀਮ ਤਹਿਤ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ Punjab Police ਦੇ ਵਿੱਚ ਅਫਸਰਾਂ ਦੇ ਤਬਾਦਲੇ, ਸਵੱਪਨ ਸ਼ਰਮਾ ਬਣੇ ਲੁਧਿਆਣਾ ਦੇ ਕਮਿਸ਼ਨਰ
ਇਸ ਦੌਰਾਨ ਰੋਇੰਗ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਰੋਇੰਗ ਏਸ਼ੀਆ ਗੇਮਜ਼ ਦੇ ਬੈਸਟ ਪਲੇਅਰ ਚਰਨਜੀਤ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ, ਜਗਬੀਰ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ, ਜਨਰਲ ਸੈਕਟਰੀ ਪੰਜਾਬ ਰੋਇੰਗ ਐਸੋਸੀਏਸ਼ਨ ਸ ਜਸਬੀਰ ਸਿੰਘ, ਪ੍ਰਧਾਨ ਬਠਿੰਡਾ ਰੋਇੰਗ ਐਸੋਸੀਏਸ਼ਨ ਬਾਬਾ ਬਲਜੀਤ ਸਿੰਘ, ਵਾਇਸ ਪ੍ਰਧਾਨ ਤੇ ਜਨਰਲ ਸੈਕਟਰੀ ਬਠਿੰਡਾ ਰੋਇੰਗ ਐਸੋਸੀਏਸ਼ਨ ਗੁਰਸਾਗਰ ਸਿੰਘ, ਕੋਚ ਗੁਰਮੀਤ ਸਿੰਘ, ਮੈਂਬਰ ਰੋਇੰਗ ਐਸੋਸੀਏਸ਼ਨ ਜਸਵੀਰ ਕੌਰ, ਕੋਚ ਪੰਜਾਬ ਰੋਇੰਗ ਐਸੋਸੀਏਸ਼ਨ ਲਛਮਣ ਸਿੰਘ, ਏਸ਼ੀਅਨ ਮੈਡਲਿਸਟ ਰਾਮਪਾਲ ਸਿੰਘ, ਰੋਇੰਗ ਖਿਡਾਰੀ ਚਮਕੌਰ ਸਿੰਘ, ਸਿੱਖਿਆ ਵਿਭਾਗ ਦੇ ਨੁਮਾਇੰਦੇ ਮਨਦੀਪ ਕੌਰ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।