ਇੱਕ ਧੜਾ ਮਹਿਤਾ ਤੇ ਦੂਜਾ ਵਿਧਾਇਕ ਗਿੱਲ ਦੇ ਨਾਲ ਜੁੜਿਆ!
ਮੇਅਰ ਬਣਨ ਲਈ ਜੈਕਟਾਂ ਬਣਾਉਣ ਵਾਲੇ ਜ਼ਿਆਦਾਤਰ ਕਾਂਗਰਸੀ ਕੌਂਸਲਰਾਂ ਨੇ ਮੈਦਾਨ ਵਿੱਚ ਆਉਣ ਤੋਂ ਵੀ ਟਾਲਾ ਵੱਟਿਆ
Bathinda News: ਪੂਰੇ ਪੰਜਾਬ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਬਾਅਦ ਦੁਪਹਿਰ ਨਗਰ ਨਿਗਮ ਦੇ ਮੀਟਿੰਗ ਹਾਊਸ ਵਿੱਚ ਹੋਣ ਵਾਲੀ ਇਸ ਮੀਟਿੰਗ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਦੋ ਧੜਿਆਂ ਵਿੱਚ ਵੰਡੀ ਨਜ਼ਰ ਆ ਰਹੀ ਹੈ। ਜਿਸ ਦਾ ਲਾਹਾ ਆਮ ਆਦਮੀ ਪਾਰਟੀ ਖਟਦੀ ਦਿਖਾਈ ਦੇ ਰਹੀ ਹੈ। ਕਾਂਗਰਸ ਦੇ ਕੌਂਸਲਰਾਂ ਦਾ ਇੱਕ ਧੜਾ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਮੇਅਰਸ਼ਿਪ ਦੇ ਦਾਅਵੇਦਾਰ ਮਹਿਤਾ ਪਰਿਵਾਰ ਨਾਲ ਜੁੜਦਾ ਅਤੇ ਦੂਜੇ ਪਾਸੇ ਦੂਜਾ ਧੜਾ ਆਪਣੀ ਹੋਂਦ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਸ਼ਰਨ ਵਿੱਚ ਜਾਂਦਾ ਦਿਖਾਈ ਦੇ ਰਿਹਾ।
ਇਹ ਵੀ ਪੜ੍ਹੋ Delhi Assembly Election 2025: ਵੋਟਾਂ ਅੱਜ; ਆਪ, ਭਾਜਪਾ ਤੇ ਕਾਂਗਰਸ ਵਿਚਕਾਰ ਮੁਕਾਬਲਾ
ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦਾ ਧੜਾ ਵੀ ਖੁੱਲ ਕੇ ਕਾਂਗਰਸ ਦੀ ਵਿਰੋਧਤਾ ਵਿੱਚ ਡਟਿਆ ਹੋਇਆ ਹੈ। ਜਦੋਂ ਕਿ ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਚਾਰ ਕੌਂਸਲਰਾਂ ਦੀ ਵੀ ਅਹਿਮ ਭੂਮਿਕਾ ਰਹੇਗੀ। ਹਾਲਾਂਕਿ ਬਠਿੰਡਾ ਨਗਰ ਨਿਗਮ ਵਿੱਚ ਮੌਜੂਦਾ ਸਮੇਂ ਕਾਂਗਰਸ ਪਾਰਟੀ ਕੋਲ ਦੋ ਦਰਜਨ ਦੇ ਕਰੀਬ ਕੌਂਸਲਰ ਸਨ ਪ੍ਰੰਤੂ ਪਿਛਲੇ ਦਿਨੀ ਹੋਈਆਂ ਮੀਟਿੰਗਾਂ ਦੇ ਵਿੱਚ ਇੱਕ ਦਰਜਨ ਤੋਂ ਵੀ ਘੱਟ ਕੌਂਸਲਰ ਕਾਂਗਰਸ ਦੇ ਨਾਲ ਖੜਦੇ ਦਿਖਾਈ ਦਿੱਤੇ ਹਨ। ਇਸ ਚੋਣ ਵਿੱਚ ਇੱਕ ਵੱਡੀ ਗੱਲ ਇਹ ਵੀ ਦੇਖਣ ਨੂੰ ਮਿਲੀ ਹੈ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਮੇਅਰ ਬਣਨ ਦੀ ਆਸ ਵਿੱਚ ‘ਜੈਕਟਾਂ’ ਬਣਾਉਣ ਵਾਲੇ ਕਈ ਕਾਂਗਰਸੀ ਕੌਂਸਲਰਾਂ ਨੇ ਹੁਣ ਮੈਦਾਨ ਵਿੱਚ ਆਉਣ ਤੋਂ ਵੀ ਟਾਲਾ ਵੱਟ ਲਿਆ ਹੈ, ਜਿਸ ਦੀ ਸਿਆਸੀ ਗਲਿਆਰਿਆਂ ਵਿੱਚ ਕਾਫੀ ਚਰਚਾ ਹੈ।ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਹੀ ਬਲਜਿੰਦਰ ਸਿੰਘ ਠੇਕੇਦਾਰ ਨੂੰ ਮੇਅਰ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਅੱਜ ਐਨ ਚੋਣਾਂ ਤੋਂ ਪਹਿਲਾਂ ਪਿਛਲੇ ਦਿਨੀਂ ਵਾਰਡ ਨੰਬਰ 48 ਦੀ ਉਪ ਚੋਣ ਜਿੱਤ ਕੇ ਨਿਗਮ ਸਿਆਸਤ ਵਿੱਚ ਇੰਟਰੀ ਕਰਨ ਜਾ ਰਹੇ ਨੌਜਵਾਨ ਕੌਂਸਲਰ ਪਦਮਜੀਤ ਸਿੰਘ ਮਹਿਤਾ ਨੂੰ ਉਮੀਦਵਾਰ ਐਲਾਨੇ ਜਾਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਦੋ ਨੌਜਵਾਨਾਂ ਨੂੰ ਮਾਰਨ ਵਾਲ ਪੁਲਿਸ ਅਫ਼ਸਰਾਂ ਨੂੰ ਹੋਈ ਉਮਰਕੈਦ
ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਹੀ ਬਲਜਿੰਦਰ ਸਿੰਘ ਠੇਕੇਦਾਰ ਨੂੰ ਮੇਅਰ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਅੱਜ ਐਨ ਚੋਣਾਂ ਤੋਂ ਪਹਿਲਾਂ ਪਿਛਲੇ ਦਿਨੀਂ ਵਾਰਡ ਨੰਬਰ 48 ਦੀ ਉਪ ਚੋਣ ਜਿੱਤ ਕੇ ਨਿਗਮ ਸਿਆਸਤ ਵਿੱਚ ਇੰਟਰੀ ਕਰਨ ਜਾ ਰਹੇ ਨੌਜਵਾਨ ਕੌਂਸਲਰ ਪਦਮਜੀਤ ਸਿੰਘ ਮਹਿਤਾ ਨੂੰ ਉਮੀਦਵਾਰ ਐਲਾਨੇ ਜਾਣ ਦੀ ਪੂਰੀ ਸੰਭਾਵਨਾ ਹੈ। ਚਰਚਾ ਇਹ ਵੀ ਹੈ ਕਿ ਵਿਧਾਇਕ ਜਗਰੂਪ ਸਿੰਘ ਗਿੱਲ ਉਹਨਾਂ ਦੀ ਉਮੀਦਵਾਰੀ ਨਾਲ ਸਹਿਮਤ ਨਹੀਂ ਹੈ, ਜਿਸਦੇ ਚਲਦੇ ਉਹਨਾਂ ਵੱਲੋਂ ਕਾਂਗਰਸ ਦੇ ਉਮੀਦਵਾਰ ਦੀ ਹਿਮਾਇਤ ਕੀਤੇ ਜਾਣ ਦੀਆਂ ਕਿਆਸਅਰਾਈਆਂ ਸ਼ਹਿਰ ਵਿੱਚ ਚੱਲ ਰਹੀਆਂ ਹਨ। ਬਹਿਰਹਾਲ, ਕਾਂਗਰਸ ਦੀ ਆਪੋ-ਧਾਪੀ ਦਾ ਫਾਇਦਾ ਲੈਣ ਲਈ ਆਮ ਆਦਮੀ ਪਾਰਟੀ ਜੀਅ ਜਾਨ ਨਾਲ ਜੁਟੀ ਹੋਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "Bathinda Mayor Election; ਵੋਟਾਂ ਤੋਂ ਪਹਿਲਾਂ ਕਾਂਗਰਸ ਦੋ ਧੜਿਆਂ ਵਿੱਚ ਵੰਡੀ!"