Saturday, May 23, 2026
spot_img
spot_img
spot_img

Bathinda MC Elections; ਚੋਣਾਂ ਵਿੱਚ ਗੜਬੜੀ ਕਰਨ ਵਾਲੇ ਅਧਿਕਾਰੀਆਂ ਨੂੰ ਬਖਸਿਆਂ ਨਹੀਂ ਜਾਵੇਗਾ: ਰਵਨੀਤ ਸਿੰਘ ਬਿੱਟੂ

Date:

spot_img

Bathinda News: Bathinda MC Elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕਿਹਾ ਹੈ ਕਿ ਵਾਲੀ ਵੋਟਿੰਗ ਦੇ ਦਿਨ ਉਹ ਖੁਦ ਬਠਿੰਡਾ ਵਿੱਚ ਮੌਜੂਦ ਰਹਿਣਗੇ ਅਤੇ ਪੂਰੀ ਵੋਟਿੰਗ ਪ੍ਰਕਿਰਿਆ ‘ਤੇ ਨਜ਼ਰ ਰੱਖਣਗੇ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇ ਕਿਸੇ ਨੇ ਵੀ ਚੋਣਾਂ ਵਿੱਚ ਗੜਬੜ ਕਰਨ ਜਾਂ ਵੋਟਿੰਗ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮਾਮਲੇ ਦੀ ਤੁਰੰਤ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਵੇਗੀ ਅਤੇ ਡੀਸੀ ਤੇ ਐੱਸਐੱਸਪੀ ਪੱਧਰ ਦੇ ਅਧਿਕਾਰੀਆਂ ਤੱਕ ‘ਤੇ ਸਖ਼ਤ ਕਾਰਵਾਈ ਕਰਵਾਈ ਜਾਵੇਗੀ।ਸ਼ਨੀਵਾਰ ਨੂੰ ਭਾਜਪਾ ਵੱਲੋਂ ਨਿਗਮ ਚੋਣਾਂ ਸਬੰਧੀ ਕਰਵਾਈਆਂ ਗਈਆਂ ਜਨ ਸਭਾਵਾਂ ਤੋਂ ਪਹਿਲਾਂ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਆਯੋਜਿਤ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੱਤੀ। ਪ੍ਰੈੱਸ ਵਾਰਤਾ ਦੌਰਾਨ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਨਿਗਮ ਚੋਣ ਪ੍ਰਭਾਰੀ ਜੀਵਨ ਗੁਪਤਾ, ਸੀਨੀਅਰ ਆਗੂ ਰਾਜ ਨੰਬਰਦਾਰ ਅਤੇ ਗੁਰਪ੍ਰੀਤ ਮਲੂਕਾ, ਵਰਿੰਦਰ ਸ਼ਰਮਾ ਆਦਿ ਵੀ ਮੌਜੂਦ ਰਹੇ।ਇਸ ਮੌਕੇ ਸ: ਬਿੱਟੂ ਨੇ ਅਮਰਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ‘ਤੇ ਵੀ ਤਿੱਖਾ ਹਮਲਾ ਕੀਤਾ।

ਇਹ ਵੀ ਪੜ੍ਹੋ 👉ਭਾਰਤ ਦੇ ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਠਿੰਡਾ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਜਗਰੂਪ ਸਿੰਘ ਗਿੱਲ ਨੂੰ ਵੋਟ ਦਿੱਤੀ ਸੀ ਅਤੇ ਵਿਧਾਇਕ ਚੁਣਿਆ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਜਾਂ ਕਾਂਗਰਸ ਨੂੰ ਵੋਟ ਦੇ ਕੇ ਆਪਣਾ ਮਤ ਖਰਾਬ ਨਾ ਕਰਨ। ਬਿੱਟੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ।ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਪੁੱਛੇ ਗਏ ਸਵਾਲ ‘ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਇਸ ਸਮੇਂ ਮਹਿੰਗੇ ਤੇਲ ਦੀ ਸਮੱਸਿਆ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਟਕਰਾਅ ਖਤਮ ਹੋਣਗੇ, ਤੇਲ ਦੀਆਂ ਕੀਮਤਾਂ ਵਿੱਚ ਵੀ ਕਮੀ ਆ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

👉ਅਖੌਤੀ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਦਿੱਤੀਆਂ...

हर घर तक स्वच्छ पेयजल व सीवरेज सुविधा पहुंचाना सुनिश्चित करें: नायब सिंह सैनी

👉 मुख्यमंत्री ने हरियाणा विजन-2047 के अंतर्गत जनस्वास्थ्य एवं अभियांत्रिकी...