Bathinda MC Elections; PCA ਪ੍ਰਧਾਨ ਅਮਰਜੀਤ ਮਹਿਤਾ ਨੇ ਵਾਰਡ ਨੰਬਰ 21 ਤੋਂ ਸਰਬਜੀਤ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ

Date:

spot_img

Bathinda News: Bathinda MC Elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਦਿਨ-ਰਾਤ ਇੱਕ ਕਰ ਰਹੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਵਾਰਡ ਨੰਬਰ 21 ਤੋਂ ਆਪ ਉਮੀਦਵਾਰ ਸਰਬਜੀਤ ਕੌਰ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਮਾਨਸਾ ਰੋਡ ‘ਤੇ ਸਥਿਤ ਭਾਈ ਮਤੀ ਦਾਸ ਨਗਰ ਵਿਚ ਖੁੱਲੇ ਇਸ ਦਫ਼ਤਰ ਦੇ ਉਦਘਾਟਨ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ 👉ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਉੱਘੇ ਵਕੀਲ ਤੇ ਆਪ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ ਦੀ ਧਰਮਪਤਨੀ ਸਰਬਜੀਤ ਕੌਰ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਅਮਰਜੀਤ ਮਹਿਤਾ ਨੇ ਐਲਾਨ ਕੀਤਾ ਕਿ, ਵਾਰਡ ਨੰਬਰ 21 ਦੇ ਵਿਕਾਸ ਕਾਰਜ਼ਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ। ਇਸ ਮੌਕੇ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਤੋਂ ਇਲਾਵਾ ਵਾਰਡ ਦੀ ਸਮੁੱਚੀ ਆਪ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਮੌਜੂਦ ਰਹੇ, ਜਿੰਨ੍ਹਾਂ ਭਰੋਸਾ ਦਿਵਾਇਆ ਕਿ ਉਹ ਬੀਬੀ ਸਰਬਜੀਤ ਕੌਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਹਾਊਸ ਵਿਚ ਭੇਜਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...