spot_img
spot_img

Bathinda MC Elections; ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

Date:

spot_img

Bathinda News: Bathinda MC Elections; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿਚੋਂ ਇਕ ਬਣਾਇਆ ਸੀ ਪਰ ਪਿਛਲੇ ਸਾਢੇ 9 ਸਾਲਾਂ ਤੋਂ ਇਸਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਮਿਲ ਕੇ ਮਾਡਲ ਟਾਊਨ ਫੇਜ਼ 3 ਵਿਚ ਇਕ ਵਿਸ਼ਾਲ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ 2007 ਤੋਂ 2017 ਤੱਕ ਸ਼ਹਿਰ ਦੇ ਵਿਕਾਸ ’ਤੇ 2500 ਕਰੋੜ ਰੁਪਏ ਖਰਚ ਕੀਤੇ। ਉਹਨਾਂ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਸ਼ਹਿਰ ਵਿਚ ਬੁਨਿਆਦੀ ਨਾਗਰਿਕ ਸਹੂਲਤਾਂ ਵਾਸਤੇ 100 ਕਰੋੜ ਰੁਪਏ ਵੀ ਨਹੀਂ ਖਰਚੇ ਗਏ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਆਧੁਨਿਕ ਸੀਵਰੇਜ ਸਹੂਲਤਾਂ ਪ੍ਰਦਾਨ ਕੀਤੀਆਂ ਬਲਕਿ ਸ਼ਹਿਰ ਸੜਕਾਂ ਅਪਗ੍ਰੇਡ ਕੀਤੀਆਂ, ਲਾਈਟਾਂ ਲੁਆਈਆਂ ਤੇ ਫਲਾਈ ਓਵਰ ਤੇ ਪਾਰਕ ਬਣਾਏ। ਉਹਨਾਂ ਕਿਹਾ ਕਿ ਸਾਡੇ ਸਮੇ਼ ਵਿਚ ਬਠਿੰਡਾ ਵਿਚ ਸਿਹਤ ਤੇ ਸਿੱਖਿਆ ਸਹੂਲਤਾਂ ਅਪਗ੍ਰੇਡ ਕੀਤੀਆਂ ਗਈਆਂ। ਬਠਿੰਡਾ ਵਿਖੇ ਏਮਜ਼ ਲਿਆਉਣ ਤੋਂ ਇਲਾਵਾ ਇਕ ਸਪੈਸ਼ਲਟੀ ਕੈਂਸਰ ਕੇਅਰ ਤੇ ਸਕਿੱਲ ਯੂਨੀਵਰਸਿਟੀ ਲਿਆਂਦੀ ਗਈ ਤੇ ਅਸੀਂ ਸਾਰੇ ਇਲਾਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਪੁਰਜ਼ੋਰ ਯਤਨ ਕੀਤੇ।

ਇਹ ਵੀ ਪੜ੍ਹੋ 👉 Chandigarh News: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਸ: ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕੱਖ ਵੀ ਨਹੀਂ ਕੀਤਾ ਤੇ ਹੁਣ ਇਹ ਚੋਣਾਂ ਜਿੱਤਣ ਵਾਸਤੇ ਗੁੰਡਾ ਗਰਦੀ ’ਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਮੈਂ ਆਪ ਆਗੂਆਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੁੰਡਾਗਰਦੀ ਕਰ ਕੇ ਸ਼ਹਿਰ ਦਾ ਮਾਹੌਲ ਖਰਾਬ ਨਾ ਕਰਨ। ਉਹਨਾਂ ਕਿਹਾ ਕਿ ਮੈਂ ਉਹਨਾਂ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੇ ਅਤੇ ਉਹ ਹਿੰਸਾ ਤੇ ਬੂਥ ਕੈਪਚਰਿੰਗ ਰਾਹੀਂ ਮਿਉਂਸਪਲ ਚੋਣਾਂ ਹਾਈਜੈਕ ਕਰਨ ਦੇ ਯਤਨਾਂ ਦਾ ਪੁਰਜ਼ੋਰ ਵਿਰੋਧ ਕਰਨਗੇ।ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਵਿਕਾਸ ਵਾਸਤੇ ਵਿਆਪਕ ਯੋਜਨਾ ਉਲੀਕੀ ਹੈ। ਉਹਨਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਗਰੈਜੂਏਸ਼ਨ ਤੱਕ ਮੁਫਤ ਸਿੱਖਿਆ ਪ੍ਰਦਾਨ ਕਰਾਂਗੇ। ਅਸੀਂ ਸਾਰੇ ਜ਼ਿਲ੍ਹਿਆਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਾਂਗੇ ਤਾਂ ਜੋ ਮਿਆਰੀ ਸਿੱਖਿਆ ਤੁਹਾਡੇ ਦਰਾਂ ’ਤੇ ਮਿਲ ਸਕੇ। ਉਹਨਾਂ ਇਹ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਮਾਜ ਭਲਾਈ ਸਕੀਮਾਂ ਸਰਕਾਰ ਦਾ ਧੁਰਾ ਹੁੰਦੀਆਂ ਸਨ ਤੇ ਅੱਗੇ ਵੀ ਰਹਿਣਗੀਆਂ। ਉਹਨਾਂ ਕਿਹਾ ਕਿ ਅਸੀਂ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਾਂਗੇ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕਰਾਂਗੇ ਅਤੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇ ਕੇ ਸਵੈ ਉਦਮੀ ਬਣਨ ਲਈ ਉਤਸ਼ਾਹਿਤ ਕਰਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...