👉ਹਰਸਿਮਰਤ ਕੌਰ ਬਾਦਲ ਨੇ ਭਗਵੰਤ ਮਾਨ ਦੇ ਨਾਮ ਦੀ ਲਾਹ ਪਾਹ ਕਰਦਿਆਂ ਪੁੱਛਿਆ ਕਿ ਕੀ ਮਾਵਾਂ-ਧੀਆਂ ਦੀ ਇੱਜ਼ਤ 5 ਕਰੋੜ ਰੁਪਏ ਦੀ ਹੈ ? ਮੰਗ ਕੀਤੀ ਕਿ ਮੁੱਖ ਮੰਤਰੀ ਦੀ ਪਤਨੀ ’ਤੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਦਾ ਜਵਾਬ ਦਿੱਤਾ ਜਾਵੇ
👉ਹਰਸਿਮਰਤ ਕੌਰ ਬਾਦਲ ਨੇ ਸਲਫਾਸ ਦੀਆਂ ਗੋਲੀਆਂ ਵਿਖਾਉਂਦਿਆਂ ਮੁੱਖ ਮੰਤਰੀ ਮਾਨ ਨੂੰ ਸਪਸ਼ਟੀਕਰਨ ਦੇਣ ਦੀ ਦਿੱਤੀ ਚੁਣੌਤੀ, ਕਿਹਾ ਕਿ ਤੁਸੀਂ ਤਾਂ ਕਿਹਾ ਸੀ ਕਿ 1 ਰੁਪਿਆ ਵੀ ਭ੍ਰਿਸ਼ਟਾਚਾਰ ਕਰਨ ਤੋਂ ਪਹਿਲਾਂ ਮੈਂ ਜ਼ਹਿਰ ਖਾ ਲਵਾਂਗਾ, ਹੁਣ ਕੀ ਹੋਇਆ
Chandigarh News: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਹਜ਼ਾਰਾਂ ਔਰਤਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਤੇ ਉਹਨਾਂ ਤੋਂ ਮੰਗ ਕੀਤੀ ਕਿ ਉਹ ਜ਼ਬਰ ਜਨਾਹ ਦੀਆਂ ਪੀੜਤ ਦੋ ਬੀਬੀਆਂ ਦੀ ਇੱਜ਼ਤ ਦਾ 5 ਕਰੋੜ ਰੁਪਏ ਵਿਚ ਸੌਦਾ ਕਰਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।ਪੁਲਿਸ ਜਿਸਨੇ ਭਾਰੀ ਬੈਰੀਕੇਡ ਲਗਾ ਕੇ ਬਠਿੰਡਾ ਦੇ ਐਮ ਪੀ ਦੇ ਨਾਲ-ਨਾਲ ਐਮ ਐਲ ਏ ਗਨੀਵ ਕੌਰ ਮਜੀਠੀਆ ਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਕਾਰਕੁੰਨਾਂ ਨੂੰ ਰੋਕਿਆ, ਨੇ ਬੀਬੀਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਤੋਂ ਰੋਕ ਦਿੱਤਾ ਜਿਸ ਮਗਰੋਂ ਉਹਨਾਂ ਮੌਕੇ ’ਤੇ ਹੀ ਧਰਨਾ ਦੇ ਕੇ ਆਪਣੀਆਂ ਗ੍ਰਿਫਤਾਰੀਆਂ ਦਿੱਤੀਆਂ। ਇਹਨਾਂ ਬੀਬੀਆਂ ਨੇ ਸੀਨੀਅਰ ਆਗੂਆਂ ਨੂੰ ਹਿਰਾਸਤ ਵਿਚ ਲੈਣ ਦੇ ਬਾਵਜੂਦ ’ਗੁਰੂ ਦੋਖੀ ਭਗਵੰਤ ਮਾਨ ਮੁਰਦਾਬਾਦ’ ਅਤੇ ’ਜੀਜਾ-ਸਾਲੀ ਦੀ ਜੋੜੀ-ਪੰਜ ਕਰੋੜੀ’ ਦੇ ਨਾਅਰੇ ਲਗਾਉਂਦਿਆਂ ਜ਼ੋਰਦਾਰ ਢੰਗ ਨਾਲ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ।ਇਹਨਾਂ ਇਸਤਰੀ ਅਕਾਲੀ ਦਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਫਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਾ ਹੈ ਜਿਥੇ ਉਹਨਾਂ ਦੀ ਪਤਨੀ ਜ਼ਬਰ ਜਨਾਹ ਦੀਆਂ ਪੀੜਤ ਦੋ ਔਰਤਾਂ ਦੇ ਕੇਸ ਰਫਾ ਦਫਾ ਕਰਵਾਉਣ ਲਈ ਕਰੋੜਾਂ ਰੁਪਏ ਰਿਸ਼ਵਤ ਲੈ ਰਹੀ ਹੈ।
ਇਹ ਵੀ ਪੜ੍ਹੋ ਰਾਹੁਲ ਗਾਂਧੀ ਨੇ ਮੋਹਨਜੀਤ ਨਾਲ ਕੀਤੀ ਗੱਲਬਾਤ; ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਉਹਨਾਂ ਕਿਹਾ ਕਿ ਹਾਲ ਹੀ ਵਿਚ ਸਾਹਮਣੇ ਆਈਆਂ ਆਡੀਓ ਟੇਪਾਂ ਤੇ ਹੋਰ ਸਬੂਤਾਂ ਨੇ ਸਾਬਤ ਕੀਤਾ ਹੈ ਕਿ ਕਿਵੇਂ ਗੁਰਪ੍ਰੀਤ ਕੌਰ ਮਾਨ ਦਾ ਰਿਸ਼ਤੇਦਾਰ ਨੇ ਜ਼ਬਰ ਜਨਾਹ ਦੇ ਮੁਲਜ਼ਮ ਤੇ ਮੀਡੀਆ ਇਨਫਲੂਐਂਰ ਗੁਰੀ ਚਹਿਲ ਨਾਲ ਪੰਜ ਕਰੋੜ ਰੁਪਏ ਵਿਚ ਸੌਦਾ ਕੀਤਾ। ਉਹਨਾਂ ਕਿਹਾ ਕਿ ਹਰ ਕਿਸੇ ਨੇ ਵੇਖਿਆ ਹੈ ਕਿ ਕਿਵੇਂ ਗੁਰਪ੍ਰੀਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਗਰੇਵਾਲ ਨੇ ਮੁੱਖ ਮੰਤਰੀ ਦੀ ਪਤਨੀ ਨਾਲ ਇਕ ਰੈਸਟੋਰੈਂਟ ਵਿਚ ਬੈਠ ਕੇ ਸੌਦੇਬਾਜ਼ੀ ਕੀਤੀ ਤੇ ਉਸਦੀ ਸਪਸ਼ਟ ਤਸਵੀਰ ਵੀ ਸਾਹਮਣੇ ਆਈ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਚ ਮਾਵਾਂ ਧੀਆਂ ਦੇ ’ਸਤਿਕਾਰ’ ਵਿਚ ਵਿਸ਼ਵਾਸ ਨਹੀਂ ਕਰਦੀ ਬਲਕਿ ਇਹ ’ਬਲਾਤਕਾਰੀ’ ਨੂੰ ਬਚਾਉਣ ਵਾਸਤੇ ਧਿਰ ਬਣ ਰਹੀ ਹੈ। ਸਰਦਾਰਨੀ ਬਾਦਲ ਨੇ ਕਿਹਾ ਕਿ ਮੁਲਜ਼ਮ ਨੂੰ ਇਹ ਵੀ ਵਾਅਦਾ ਕੀਤਾ ਗਿਆ ਕਿ ਉਸਨੂੰ ਅੰਮ੍ਰਿਤਸਰ ਜੇਲ੍ਹ ਤੋਂ ਪਟਿਆਲਾ ਜੇਲ੍ਹ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਇਹ ਵੀ ਭਰੋਸਾ ਦਿੱਤਾ ਗਿਆ ਕਿ ਉਸਨੂੰ ਹਸਪਤਾਲ ਵਿਚ ਸ਼ਿਫਅ ਕਰ ਦਿੱਤਾ ਜਾਵੇਗਾ ਜਿਥੇ ਉਸਨੂੰ ਆਸਾਨੀ ਨਾਲ ਨਸ਼ੇ ਵੀ ਮਿਲ ਸਕਣਗੇ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਮੁੱਖ ਮੰਤਰੀ ਦੀ ਪਤਨੀ ਨਾਲ ਹੋਏ ਸੌਦੇ ਤੋਂ ਬਾਅਦ ਮੁਲਜ਼ਮ ਨੂੰ ਦੋ ਮਹੀਨਿਆਂ ਵਿਚ ਹੀ ਰਿਹਾਅ ਕਰ ਦਿੱਤਾ ਗਿਆ ਤੇ ਉਹ ਅਮਰੀਕਾ ਭੱਜ ਗਿਆ।ਸਲਫਾਸ ਦੀਆਂ ਗੋਲੀਆਂ ਦਾ ਪੈਕਟ ਵਿਖਾਉਂਦਿਆਂ ਬਠਿੰਡਾ ਦੇ ਐਮ ਪੀ ਨੇ ਦਲੇਰਾਨਾ ਢੰਗ ਨਾਲ ਭਗਵੰਤ ਮਾਨ ਨੂੰ ਆਖਿਆ ਕਿ ਉਹਨਾਂ ਤਾਂ ਦਾਅਵਾ ਕੀਤਾ ਸੀ ਕਿ ਜੇਕਰ ਉਹਨਾਂ ਜਾਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਕ ਰੁਪਏ ਦੀ ਵੀ ਰਿਸ਼ਵਤ ਲਈ ਤਾਂ ਉਸ ਤੋਂ ਪਹਿਲਾਂ ਉਹ ਸਲਫਾਸ ਖਾ ਲੈਣਗੇ, ਪਰ ਹੁਣ ਕੀ ਹੋਇਆ।
ਇਹ ਵੀ ਪੜ੍ਹੋ Bathinda ‘ ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੇ ਘਰ ਘੇਰੇ
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਗੁਰਪ੍ਰੀਤ ਕੌਰ ਬਾਦਲ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੂਬੇ ਭਰ ਵਿਚ ਲੋਕ ਲਹਿਰ ਸ਼ੁਰੂ ਕਰੇਗਾ ਤੇ ਉਹਨਾਂ ਇਹ ਵੀ ਮੰਗ ਕੀਤੀ ਕਿ ਕੇਸ ਦੇ ਹੋਰ ਸਾਰੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ ਅਤੇ ਜ਼ਬਰ ਜਨਾਹ ਦੇ ਦੋਸ਼ੀਆਂ ਖਿਲਾਫ ਕੇਸ ਰੱਦ ਕਰਨ ਅਤੇ ਉਹਨਾਂ ਨੂੰ ਰਿਹਾਅ ਕਰਨ ਦੀਆਂ ਰਿਪੋਰਟਾਂ ਦੇਣ ਵਾਸਤੇ ਪੁਲਿਸ ਅਫਸਰਾਂ ਨੂੰ ਬਰਖ਼ਾਸਤ ਕੀਤਾ ਜਾਵੇ।ਸਰਦਾਰਨੀ ਬਾਦਲ ਨੇ ਜ਼ਬਰ ਜਨਾਹ ਦੀਆਂ ਪੀੜਤਾਂ ਦੀ ਰਾਖੀ ਵਾਸਤੇ ਸੁਰੱਖਿਆ ਬਲ ਤਾਇਨਾਤ ਕਰਨ ਦੀ ਵੀ ਮੰਗ ਕੀਤੀ ਤੇ ਕਿਹਾ ਕਿ ਉਹਨਾਂ ਨੇ ਮੀਡੀਆ ਇਨਫਲੂਐਂਸਰ ਦੇ ਖਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ ਹਨ ਤੇ ਉਹਨਾਂ ਨੇ ਸਾਰੀ ਘਟਨਾ ਦੀ ਸੀ ਬੀ ਆਈ ਜਾਂਚ ਦੀ ਮੰਗ ਵੀ ਕੀਤੀ। ਉਹਨਾਂ ਨੇ ਇਹ ਵੀ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਪੰਜ ਔਰਤਾਂ ਨੇ ਨਿੱਜੀ ਤੌਰ ’ਤੇ ਮੁੱਖ ਮੰਤਰੀ ਨੂੰ ਉਸ ਮੁਲਜ਼ਮ ਦੇ ਖਿਲਾਫ ਸ਼ਿਕਾਇਤ ਕੀਤੀ ਸੀ ਪਰ ਉਹਨਾਂ ਨੇ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਮੁੱਖ ਮੰਤਰੀ ਦਫਤਰ ਨੇ ਜ਼ਬਰ ਜਨਾਹ ਦੇ ਦੋਸ਼ੀਆਂ ਦਾ ਸਾਥ ਕਿਉਂ ਦਿੱਤਾ।ਇਸ ਦੌਰਾਨ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਤੇ ਗਨੀਵ ਕੌਰ ਮਜੀਠੀਆ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਇਹ ਅੱਗ ਉਹਨਾਂ ਦੇ ਘਰਾਂ ਵਿਚ ਵੀ ਪਹੁੰਚ ਸਕਦੀ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਔਰਤਾਂ ਨਾਲ ਵਧੀਆਂ ਖਿਲਾਫ ਇਕਜੁੱਟ ਹੋ ਕੇ ਲੜਾਈ ਲੜਨ ਅਤੇ ਮੁੱਖ ਮੰਤਰੀ ਦਫਤਰ ਤੇ ਰਿਹਾਇਸ਼ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਾਸਤੇ ਵੀ ਕੰਮ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




