👉 “ਬਠਿੰਡਾ ਵਿੱਚ ਦੁਬਾਰਾ ਬਣੇਗਾ ਆਪ ਦਾ ਮੇਅਰ”: ਪਦਮਜੀਤ ਸਿੰਘ ਮਹਿਤਾ
Bathinda News: Bathinda Municipal Corporation Elections; ਬਠਿੰਡਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ, ਆਮ ਆਦਮੀ ਪਾਰਟੀ ਨੇ ਬਠਿੰਡਾ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਸਾਰੇ 50 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਲੜੀ ਦੇ ਤਹਿਤ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 46 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਪਾਰਟੀ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।ਨਾਮਜ਼ਦਗੀ ਪ੍ਰਕਿਰਿਆ ਦੌਰਾਨ ਪੂਰੇ ਇਲਾਕੇ ਵਿੱਚ ਚੋਣ ਉਤਸ਼ਾਹ ਵੇਖਣ ਨੂੰ ਮਿਲਿਆ। ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲੋਕਤੰਤਰ ਦਾ ਤਿਉਹਾਰ ਹਨ ਅਤੇ ਆਮ ਆਦਮੀ ਪਾਰਟੀ ਪੂਰੀ ਤਾਕਤ ਅਤੇ ਏਕਤਾ ਨਾਲ ਚੋਣ ਮੈਦਾਨ ਵਿੱਚ ਉਤਰੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ, ਬਠਿੰਡਾ ਦੇ ਸਾਰੇ 50 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ ‘ਤੇ ਜਨਤਾ ਤੋਂ ਸਮਰਥਨ ਮੰਗੇਗੀ।ਸ੍ਰੀ ਮਹਿਤਾ ਨੇ ਕਿਹਾ ਕਿ ਮੇਅਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਸ਼ਹਿਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲਗਭਗ ਸਵਾ ਸਾਲ ਦੇ ਕਾਰਜਕਾਲ ਦੌਰਾਨ ਬਠਿੰਡਾ ਵਾਸੀਆਂ ਨੇ ਉਨ੍ਹਾਂ ਨੂੰ ਅਥਾਹ ਪਿਆਰ, ਸਤਿਕਾਰ ਅਤੇ ਸਮਰਥਨ ਦਿੱਤਾ, ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ।ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਟੀਮ ਨਗਰ ਨਿਗਮ ਚੋਣਾਂ ਇੱਕਜੁੱਟ ਹੋ ਕੇ ਲੜ ਰਹੀ ਹੈ ਅਤੇ ਬਠਿੰਡਾ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਾਸੀ ਵੀ ਦੁਬਾਰਾ ਆਪ ਦਾ ਮੇਅਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ।
ਇਹ ਵੀ ਪੜ੍ਹੋ 👉Punjab Police ਦੇ Ex DGP ਦੀ ਕੋਠੀ ਨਜ਼ਦੀਕ ਧਮਾਕਾ; ਮੱਝ ਦੀ ਲੱਤ ਉੱਡੀ, ਪੁਲਿਸ ਵੱਲੋਂ ਜਾਂਚ ਸ਼ੁਰੂ
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਬਠਿੰਡਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ‘ਤੇ ਬਠਿੰਡਾ ਵਾਸੀ ਮੁਹਰ ਲਗਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਨਗਰ ਨਿਗਮਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੇਅਰ ਬਣਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਪੂਰੀ ਟੀਮ ਪਰਿਵਾਰਕ ਮਾਹੌਲ ਵਿੱਚ ਇਕੱਠੇ ਚੋਣਾਂ ਲੜ ਰਹੀ ਹੈ ਅਤੇ ਬਠਿੰਡਾ ਵਿੱਚ ‘ਆਪ’ ਦਾ ਮੇਅਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਵਰਕਰ ਸਖ਼ਤ ਅਤੇ ਸਮਰਪਿਤ ਭਾਵਨਾ ਨਾਲ ਮਿਹਨਤ ਕਰ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





