ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 7 ਨੂੰ, ਮੇਅਰ ਵੱਲੋਂ ਮੀਟਿੰਗ ਦਾ ਏਜੰਡਾ ਪਾਸ

0
100
+3

👉ਦਫ਼ਤਰ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼
Bathinda News: ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 7 ਅਪ੍ਰੈਲ ਨੂੰ ਬਾਅਦ ਦੁਪਹਿਰ 2.30 ਵਜੇ ਹੋਵੇਗੀ, ਜਿਸ ਵਿੱਚ 15 ਕਰੋੜ 13 ਲੱਖ 91 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਦਾ ਏਜੰਡਾ ਅੱਜ 4 ਅਪ੍ਰੈਲ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਕਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ Big News; ਕਾਲੀ ਥਾਰ ‘ਚ ਚਿੱਟੇ ਦਾ ਕਾਰੋਬਾਰ ਕਰਨ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਦਾ ਮੁੜ ਮਿਲਿਆ ਰਿਮਾਂਡ, ਦੋਸਤ ਵੀ ਹੋਇਆ ਨਾਮਜਦ 

ਮੇਅਰ ਮਹਿਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ ਵਿੱਚ ਆਉਣ ਵਾਲੇ ਆਮ ਲੋਕਾਂ ਦੇ ਕੰਮ ਸਮੇਂ ਸਿਰ ਹੋਣੇ ਚਾਹੀਦੇ ਹਨ, ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਇੱਜ਼ਤ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਛੋਟੇ-ਮੋਟੇ ਕੰਮਾਂ ਵਿੱਚ ਵੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੇਰੀ ਕੀਤੀ ਜਾਂਦੀ ਹੈ, ਜਿਸ ਕਾਰਨ ਨਗਰ ਨਿਗਮ ਦਾ ਅਕਸ ਖਰਾਬ ਹੋ ਰਿਹਾ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੰਮ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ।

ਇਹ ਵੀ ਪੜ੍ਹੋ ਮਹਿਲਾ ਮੁਲਾਜਮ ਦਾ ਕਥਿਤ ਦੋਸਤ ਆਪਣੀ ਪਤਨੀ ਨਾਲ ਅਦਾਲਤ ‘ਚ ਹੋਇਆ ਥੱਪੜੋ-ਥੱਪੜੀ, ਦੇਖੋ ਵੀਡੀਓ

ਇਸ ਦੌਰਾਨ ਮੇਅਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੈਠੇ ਹਨ, ਉਨ੍ਹਾਂ ਦਾ ਸਹਿਯੋਗ ਕਰਨ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਉਨ੍ਹਾਂ ਨੂੰ ਦਿੱਤੀ ਜਾਵੇ। ਅੱਜ ਵੀਰ ਕਲੋਨੀ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਹੈਪੀ ਠੇਕੇਦਾਰ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨਾਲ ਮੁਲਾਕਾਤ ਕਰਕੇ ਵੀਰ ਕਲੋਨੀ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+3

LEAVE A REPLY

Please enter your comment!
Please enter your name here