Tuesday, February 3, 2026

Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ;ਛੇਤੀ ਚੋਣ ਲੜਣ ਦੇ ਚਾਹਵਾਨਾਂ ਨੂੰ ਝਟਕਾ, ਹਾਈਕੋਰਟ ‘ਚ ਮੁੜ ਪਈ ਤਰੀਕ…

Date:

spot_img

Bathinda News: Bathinada ਨਗਰ ਨਿਗਮ ਦੇ ਜਨਰਲ ਹਾਊਸ ਦੀਆਂ ਚੋਣਾਂ ਲਈ ਤਿਆਰ ਕੀਤੀ ਵਾਰਡਬੰਦੀ ਉੱਪਰ ਵਿਰੋਧੀਆਂ ਵੱਲੋਂ ਦਾਈਰ ਕੀਤੀਆਂ ਪਿਟੀਸ਼ਨਾਂ ਉੱਪਰ ਮੰਗਲਵਾਰ ਨੁੰ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ।ਇਸ ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਜਵਾਬ ਦਾਇਰ ਨਹੀਂ ਕਰਦੀ, ਨਗਰ ਨਿਗਮਾਂ ਅਤੇ ਨਗਰ ਕਮੇਟੀਆਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਸਕਦਾ। ਇਸ ਟਿੱਪਣੀ ਨੇ ਚੋਣ ਤਿਆਰੀਆਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ। ਜਿਸਤੋਂ ਬਾਅਦ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ ਮੁੜ 18 ਫ਼ਰਵਰੀ ‘ਤੇ ਨੀਯਤ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

ਦਸਣਾ ਬਣਦਾ ਹੈ ਕਿ ਨਗਰ ਨਿਗਮ ‘ਤੇ ਕਾਬਜ਼ ਧਿਰ ਵੱਲੋਂ ਕਰਵਾਈ ਵਾਰਡਬੰਦੀ ਉੱਪਰ ਬਠਿੰਡਾ ਦੀਆਂ ਸਮੂਹ ਸਿਆਸੀ ਵਿਰੋਧੀ ਧਿਰਾਂ ਵੱਲੋਂ ਪੱਖਪਾਤ ਤੇ ਧੱਕੇਸ਼ਾਹੀ ਦਾ ਵਿਰੋਧ ਜਤਾਇਆ ਗਿਆ ਸੀ। ਜਿਸਤੋਂ ਬਾਅਦ ਇਤਰਾਜ਼ਾਂ ਨੂੰ ਨਾਂ ਮੰਨਣ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਕਾਂਗਰਸ ਪਾਰਟੀ ਵੱਲੋਂ ਮੇਅਰ ਦੀ ਚੋਣ ਲੜਣ ਚੁੱਕੇ ਬਲਜਿੰਦਰ ਠੇਕੇਦਾਰ ਅਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸਰੁਪ ਸਿੰਗਲਾ ਤੋਂ ਇਲਾਵਾ ਕੌਂਸਲਰ ਗੁਰਸੇਵਕ ਸਿੰਘ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀੀ ਤੇ ਇਨਸਾਫ਼ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...