Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਰਾਜਨੀਤਿਕ ਬਦਲਾਖੋਰੀ ਦੀਆਂ ਕਾਰਵਾਈਆਂ ਖ਼ਿਲਾਫ਼ ਭਾਜਪਾ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਸਿਰਫ਼ ਰਾਜਨੀਤਿਕ ਦਬਾਅ ਬਣਾਉਣ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਭਾਜਪਾ ਆਪਣੇ ਰਾਜਨੀਤਿਕ ਹਥਿਆਰ ਵਜੋਂ ਵਰਤ ਰਹੀ ਹੈ, ਜਦਕਿ ਭਾਜਪਾ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਏਜੰਸੀਆਂ ਚੁੱਪ ਧਾਰ ਲੈਂਦੀਆਂ ਹਨ।
ਇਹ ਵੀ ਪੜ੍ਹੋ 👉Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ
ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਮ ਆਦਮੀ ਪਾਰਟੀ ਹਰ ਤਰ੍ਹਾਂ ਦੇ ਲੋਕਤੰਤਰ ਵਿਰੋਧੀ ਕਦਮਾਂ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜਾਂਚ ਏਜੰਸੀਆਂ ਦਾ ਇਸਤੇਮਾਲ ਰਾਜਨੀਤਿਕ ਵਿਰੋਧੀਆਂ ਨੂੰ ਤੰਗ ਕਰਨ ਲਈ ਨਹੀਂ, ਸਗੋਂ ਨਿਰਪੱਖ ਜਾਂਚ ਲਈ ਕੀਤਾ ਜਾਣਾ ਚਾਹੀਦਾ ਹੈ।ਪ੍ਰਦਰਸ਼ਨ ਵਿੱਚ ਸ਼ਾਮਲ ਵਰਕਰਾਂ ਨੇ ਭਾਜਪਾ ਸਰਕਾਰ ਅਤੇ ਈਡੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਸੱਚ ਅਤੇ ਲੋਕਤੰਤਰ ਦੀ ਲੜਾਈ ਲੜਦੀ ਰਹੀ ਹੈ ਅਤੇ ਹਮੇਸ਼ਾ ਲੜਦੀ ਰਹੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ‘ਤੇ ਦਬਣ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ 👉Chandigarh News : 7 ਦਿਨਾਂ ਲਈ ED ਰਿਮਾਂਡ ‘ਤੇ ਭੇਜੇ ਮੰਤਰੀ ਸੰਜੀਵ ਅਰੋੜਾ
ਇਸ ਮੌਕੇ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰ, ਮਾਸਟਰ ਜਗਸੀਰ ਸਿੰਘ ਵਿਧਾਇਕ ਭੁੱਚੋ, ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾ ਫੂਲ, ਸੁਖਵੀਰ ਸਿੰਘ ਮਾਈਸਰਖਾਨਾ ਵਿਧਾਇਕ ਹਲਕਾ ਮੌੜ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫ਼ੈਡ, ਪਦਮਜੀਤ ਸਿੰਘ ਮਹਿਤਾ ਸਾਬਕਾ ਮੇਅਰ ਬਠਿੰਡਾ, ਨਵਦੀਪ ਸਿੰਘ ਜੀਦਾ ਚੇਅਰਮੈਨ , ਅਨਿਲ ਠਾਕਰ ਚੇਅਰਮੈਨ, ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ, ਹਰਦੀਪ ਸਿੰਘ ਸਰਾਂ ਚੇਅਰਮੈਨ , ਬਲਵਿੰਦਰ ਸਿੰਘ ਬੱਲ੍ਹੋ ਚੇਅਰਮੈਨ, ਪਰਮਜੀਤ ਸਿੰਘ ਚੇਅਰਮੈਨ, ਹਰਮੰਦਰ ਸਿੰਘ ਬਰਾੜ ਜੋਨ ਇੰਚਾਰਜ ਸਿੱਖਿਆ ਕ੍ਰਾਂਤੀ, ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਪ੍ਰੋ. ਰਿਪਨਦੀਪ ਸਿੰਘ ਸਿੱਧੂ, ਰੁਪਿੰਦਰ ਕੌਰ ਵਾਈਸ ਚੇਅਰਪਰਸਨ , ਮਨਦੀਪ ਕੌਰ ਰਾਮਗੜੀਆ ਸੂਬਾ ਸਕੱਤਰ,ਹਰਚਰਨ ਸਿੰਘ ਥੇਹਰੀ ਸੂਬਾ ਸਕੱਤਰ, ਅਮਰਦੀਪ ਰਾਜਨ ਚੇਅਰਮੈਨ ਕੋਆਪਰੇਟਿਵ ਸੁਸਾਇਟੀ ਬੈਂਕ, ਬਲੀ ਬਲਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਸੁਰਿੰਦਰ ਸਿੰਘ ਬਿੱਟੂ ਚੇਅਰਮੈਨ, ਜਗਜੀਤ ਸਿੰਘ ਜੱਗੀ ਚੇਅਰਮੈਨ, ਦਰਸ਼ਨ ਸਿੰਘ ਸੋਹੀ ਚੇਅਰਮੈਨ , ਬੇਅੰਤ ਸਿੰਘ ਚੇਅਰਮੈਨ , ਲਖਵੀਰ ਸਿੰਘ ਚੇਅਰਮੈਨ, ਡਾ. ਤਰਸੇਮ ਗਰਗ ਸੂਬਾ ਸਕੱਤਰ , ਵਿਕਰਮ ਲਵਲੀ ਜਿਲ੍ਹਾ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਆਪ ਵਰਕਰ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




