spot_img

Bathinda News: ਆਪ ਨੂੰ ਝਟਕਾ, ਜਸਵੀਰ ਜੱਸਾ ਤੇ ਬਸੰਤ ਅਗਰੋਹੀਆ ਸਮੇਤ ਕਈ ਆਗੂ ਭਾਜਪਾ ਵਿੱਚ ਹੋਏ ਸ਼ਾਮਿਲ

Date:

spot_img

Bathinda News: ਨਗਰ ਨਿਗਮ ਚੋਣਾਂ ਨੇੜੇ ਆਉਂਦਿਆਂ ਹੀ ਸ਼ਹਿਰ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸਰਗਰਮ ਆਗੂ ਜਸਵੀਰ ਸਿੰਘ ਜੱਸਾ, ਡਾ. ਤਰਸੇਮ ਗਰਗ ਦੀ ਪਤਨੀ ਡਾਕਟਰ ਰਜਨੀ ਜਿੰਦਲ ਅਤੇ ਬਸੰਤ ਸਿੰਘ ਅਗਰੋਈਆ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਤਿੰਨਾਂ ਆਗੂਆਂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਬਠਿੰਡਾ ਨਗਰ ਨਿਗਮ ਚੋਣਾਂ ਦੇ ਪ੍ਰਭਾਰੀ ਜੀਵਨ ਗੁਪਤਾ ਅਤੇ ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਇਹ ਵੀ ਪੜ੍ਹੋ 👉 Powercom ਦੇ 2 SDO ਤੇ 1 clerk ਸਾਂਝੇ ਤੌਰ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਭਾਜਪਾ ਆਗੂਆਂ ਨੇ ਸ਼ਾਮਿਲ ਹੋਏ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ। ਭਾਜਪਾ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੰਮੇ ਸਮੇਂ ਤੱਕ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਸੰਗਠਨ ਅਤੇ ਲੋਕਾਂ ਦੀ ਸੇਵਾ ਕੀਤੀ, ਪਰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਨਜ਼ਰਅੰਦਾਜ਼ ਕੀਤਾ ਗਿਆ।ਭਾਜਪਾ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਰਮਿੰਦਰ ਗੋਇਲ ਸਮੇਤ ਰਾਜੇਸ਼ ਨੌਨੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...