spot_img
spot_img
spot_img

Bathinda News: ਬਬਲੀ ਢਿੱਲੋ ਨੇ ਨਿਗਮ ਚੋਣਾਂ ਵਿੱਚ ਡਟਕੇ ਮੁਕਾਬਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਕੀਤਾ ਧੰਨਵਾਦ

Date:

spot_img

👉ਅਕਾਲੀ ਉਮੀਦਵਾਰਾਂ ਨੇ ਮੁਸ਼ਕਿਲ ਹਾਲਾਤਾਂ ਵਿੱਚ ਵੀ ਨਹੀਂ ਛੱਡਿਆ ਮੈਦਾਨ : ਬਬਲੀ ਢਿੱਲੋਂ

Bathinda News: ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਚੋਣ ਲੜਨਾ ਕੋਈ ਆਸਾਨ ਕੰਮ ਨਹੀਂ ਸੀ, ਪਰ ਇਸ ਦੇ ਬਾਵਜੂਦ ਅਕਾਲੀ ਉਮੀਦਵਾਰਾਂ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਤੱਕ ਮੈਦਾਨ ਵਿੱਚ ਡਟੇ ਰਹੇ। ਬਬਲੀ ਢਿੱਲੋਂ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਸ਼ਹਿਰ ਦੇ ਜ਼ਿਆਦਾਤਰ ਵਾਰਡਾਂ ਵਿੱਚ ਗੁੰਡਾਗਰਦੀ ਦਾ ਮਾਹੌਲ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੀ ਮੂਕ ਦਰਸ਼ਕ ਬਣ ਕੇ ਆਮ ਆਦਮੀ ਪਾਰਟੀ ਦਾ ਸਾਥ ਦਿੰਦਾ ਰਿਹਾ, ਜਿਸ ਕਾਰਨ ਅਕਾਲੀ ਵਰਕਰਾਂ ਨੂੰ ਕਾਫੀ ਮੁਸ਼ਕਲਾਂ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ 👉Bathinda News: ਪੰਜਾਬ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਵੱਲੋਂ ਕਾਰਜਕਾਰਨੀ ਦੀ ਪਹਿਲੀ ਸੂਚੀ ਜਾਰੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਨਿਰਾਸ਼ ਹੋਣ ਦੀ ਕੋਈ ਲੋੜ ਨਹੀਂ ਹੈ। ਪਾਰਟੀ ਦੇ ਜੁਝਾਰੂ ਉਮੀਦਵਾਰਾਂ ਅਤੇ ਵਰਕਰਾਂ ਦੀ ਮਿਹਨਤ ਦਾ ਫਲ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਮਿਲੇਗਾ। ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਲੋਕਤੰਤਰ ਅਤੇ ਲੋਕ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਗੁੰਡਾਗਰਦੀ ਕਰਨ ਵਾਲੀ ਆਮ ਆਦਮੀ ਪਾਰਟੀ ਅਤੇ ਉਹਨਾਂ ਦਾ ਸਾਥ ਦੇਣ ਵਾਲੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਹ ਗੁੰਡਾਗਰਦੀ ਅਤੇ ਪੱਖਪਾਤ ਕਰਨ ਵਾਲੇ ਅਧਿਕਾਰੀਆਂ ਤੋਂ ਹਿਸਾਬ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

👉 ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ Sangrur News:...