Friday, May 8, 2026
spot_img
spot_img

Bathinda News: ਸਰਾਫਾ ਕਾਰੋਬਾਰੀਆਂ ‘ਤੇ ਜੀਐਸਟੀ ਵਿਭਾਗ ਦੀ ਛਾਪੇਮਾਰੀ ‘ਤੇ ਭੜਕੀ ਭਾਜਪਾ

Date:

spot_img

👉ਇਮਾਨਦਾਰ ਸਰਾਫਾ ਕਾਰੋਬਾਰੀਆਂ ਨੂੰ ਤੰਗ ਕਰਨਾ ਬੰਦ ਕਰੇ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਅੰਦੋਲਨ : ਸਰੂਪ ਚੰਦ ਸਿੰਗਲਾ

Bathinda News: ਸ਼ਹਿਰ ਵਿੱਚ ਜੀਐਸਟੀ ਵਿਭਾਗ ਵੱਲੋਂ ਜਵੈਲਰੀ ਦੁਕਾਨਾਂ ‘ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਸਰਕਾਰ ਅਤੇ ਜੀਐਸਟੀ ਵਿਭਾਗ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਇਸਨੂੰ ਇਮਾਨਦਾਰ ਵਪਾਰੀਆਂ ਨਾਲ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਦੁਬਾਰਾ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਤਾਂ ਭਾਜਪਾ ਸ਼ਹਿਰ ਦੇ ਸਮੂਹ ਵਪਾਰੀਆਂ ਨੂੰ ਨਾਲ ਲੈ ਕੇ ਸੜਕਾਂ ‘ਤੇ ਉਤਰੇਗੀ ਅਤੇ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਛੇੜੇਗੀ।

ਇਹ ਵੀ ਪੜ੍ਹੋ 👉ਹਰਿਮੰਦਰ ਸਾਹਿਬ ਪਹੁੰਚੇ CM ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ

ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਬਠਿੰਡਾ ਦਾ ਸਰਾਫਾ ਕਾਰੋਬਾਰੀ ਵਰਗ ਪੂਰੀ ਇਮਾਨਦਾਰੀ ਨਾਲ ਆਪਣਾ ਕਾਰੋਬਾਰ ਚਲਾ ਰਿਹਾ ਹੈ ਅਤੇ ਸਰਕਾਰ ਨੂੰ ਨਿਯਮਿਤ ਤੌਰ ‘ਤੇ ਜੀਐਸਟੀ ਅਦਾ ਕਰ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਖੁੱਲ੍ਹੀ ਛੂਟ ਮਿਲੀ ਹੋਈ ਹੈ। ਸਿੰਗਲਾ ਨੇ ਦੋਸ਼ ਲਗਾਇਆ ਕਿ ਕੁਝ ਲੋਕ ਸੱਤਾ ਨਾਲ ਜੁੜੇ ਆਗੂਆਂ ਅਤੇ ਵਿਭਾਗ ਦੇ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਖੁੱਲ੍ਹੇਆਮ ਜੀਐਸਟੀ ਚੋਰੀ ਕਰ ਰਹੇ ਹਨ, ਪਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਭਾਜਪਾ ਨੇਤਾ ਨੇ ਕਿਹਾ ਕਿ ਵਪਾਰੀਆਂ ਨਾਲ ਧੱਕੇਸ਼ਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related