Bathinda News:ਨੌਜਵਾਨ ਦੀ ਭੇਦ+ਭਰੀ ਹਾਲਤ ਵਿੱਚ ਲਾ+ਸ਼ ਮਿਲੀ

Date:

spot_img

Bathinda News:ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿੱਚ ਫਿਰ ਦਹਿਲਾਉਣ ਵਾਲੀ ਘਟਨਾ ਵਾਪਰੀ।ਅੱਜ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲਗਾਤਾਰ ਦੋ ਦਿਨਾਂ ਵਿੱਚ ਵਾਪਰੀਆਂ ਦੋ ਵੱਡੀਆਂ ਘਟਨਾਵਾਂ ਕਾਰਨ ਪਿੰਡ ਦੇ ਲੋਕ ਸਹਿਮੇ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ, ਮਿਰਤਕ ਦੀ ਪਹਿਚਾਣ ਸਰਿੰਦਰ ਸਿੰਘ ਉਰਫ਼ ਨਿੱਕਾ (50) ਪੁੱਤਰ ਵਜ਼ੀਰ ਸਿੰਘ ਵਜੋਂ ਹੋਈ ਹੈ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਹ ਖਾਣਾ ਖਾਣ ਤੋਂ ਬਾਅਦ ਨੇੜਲੇ ਪਿੰਡ ਵਿੱਚ ਕੰਮ ਲਈ ਗਿਆ ਸੀ।

ਇਹ ਵੀ ਪੜ੍ਹੋ  ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

ਉਸ ਦੀ ਲਾਸ਼ ਅੱਜ ਸਵੇਰੇ ਵਿਰਕ ਖੁਰਦ ਰੋਡ ਤੋਂ ਭੇਦਭਰੀ ਹਾਲਤ ਵਿੱਚ ਮਿਲੀ।ਗੌਰਤਲਬ ਹੈ ਕਿ ਸਿਰਫ਼ ਦੋ ਦਿਨ ਪਹਿਲਾਂ ਹੀ ਇਸੇ ਪਿੰਡ ਵਿੱਚ ਇੱਕ ਪਿਤਾ ਨੇ ਪ੍ਰੇਮ ਵਿਆਹ ਤੋਂ ਖ਼ਫ਼ਾ ਹੋ ਕੇ ਆਪਣੀ ਧੀ ਤੇ ਦੋਹਤੀ ਦੀ ਹੱਤਿਆ ਕਰ ਦਿੱਤੀ ਸੀ। ਦੋ ਦਿਨਾਂ ਦੇ ਅੰਦਰ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ।ਇਸ ਸਬੰਧੀ ਚੌਂਕੀ ਬੱਲੂਆਣਾ ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਪਿੰਡ ਵਾਸੀਆਂ ਕਹਿਣਾ ਹੈ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨ ਵਿੱਚ ਅਸੁਰੱਖਿਆ ਦੀ ਭਾਵਨਾ ਵਧਾ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Jail ਦਾ ਵਧੀਕ ਸੁਪਰਡੈਂਟ ਮੁਅੱਤਲ; ਪਰਚਾ ਦਰਜ਼, ਲੱਗੇ ਇਹ ਦੋਸ਼

Ludhiana News : ਪੰਜਾਬ ਸਰਕਾਰ ਨੇ ਲੁਧਿਆਣਾ ਜੇਲ੍ਹ ਦੇ...

Guru Kashi University ਵਿਖੇ ਫੁੱਲਾਂ ਦੀ ਵਰਖਾ ਨਾਲ ਭਗਵਾਨ ਗਣਪਤੀ ਦਾ ਆਗਮਨ

Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼...

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...