Bathinda News; ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਨੂੰ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

Date:

spot_img

Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਪ੍ਰਵੇਸ਼ ਕਰਨ ਵਾਲੀਆਂ ਅਤੇ ਸ਼ਹਿਰ ਅੰਦਰਲੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸ਼ਹਿਰ ਅੰਦਰ ਸਟਰੀਟ ਲਾਇਟਾਂ ਵੱਲ ਖਾਸ ਧਿਆਨ ਦਿੱਤਾ ਜਾਵੇ ਜਿਥੇ ਵੀ ਕਿਤੇ ਲਾਇਟਾਂ ਦੀ ਰਿਪੇਅਰ ਹੋਣ ਵਾਲੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਤੋਂ ਇਲਾਵਾ ਜਿੱਥੇ ਨਵੀਆਂ ਸਟਰੀਟ ਲਾਈਟਾਂ ਦੀ ਜ਼ਰੂਰਤ ਹੈ ਉਥੇ ਤਰੁੰਤ ਲਾਈਟਾਂ ਲਗਾਉਣੀਆਂ ਲਾਜ਼ਮੀ ਬਣਾਈਆਂ ਜਾਣ।

ਇਹ ਵੀ ਪੜ੍ਹੋ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ:ਬਰਿੰਦਰ ਕੁਮਾਰ ਗੋਇਲ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਵੀ ਸੜਕਾਂ ਉਪਰ ਪੈਚ ਵਰਕ ਕਰਵਾਉਣ ਵਾਲਾ ਹੈ ਉਥੇ ਫੋਰੀ ਤੌਰ ‘ਤੇ ਕੰਮ ਕਰਨ ਨੂੰ ਤਰਜੀਹ ਦੇਣੀ ਲਾਜਮੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ਦੀ ਸਾਫ-ਸਫਾਈ, ਸਟਰੀਟ ਲਾਇਟਾਂ ਤੋਂ ਇਲਾਵਾ ਪੈਚ ਵਰਕ ਆਦਿ ਸਬੰਧੀ ਜ਼ਮੀਨੀ ਪੱਧਰ ‘ਤੇ ਸਰਵੇ ਕਰਕੇ ਕੱਲ੍ਹ 12 ਵਜੇ ਤੱਕ ਰਿਪੋਰਟ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪੋਂ-ਆਪਣੇ ਨਿਰਧਾਰਤ ਕੀਤੇ ਖੇਤਰਾਂ ਸਬੰਧੀ ਦਿਨ ਤੇ ਰਾਤ ਸਮੇਂ ਦੋ ਵਾਰ ਵੱਖ-ਵੱਖ ਸਰਵੇ ਕਰਕੇ ਜ਼ਮੀਨੀ ਪੱਧਰ ‘ਤੇ ਰਿਪੋਰਟ ਤਿਆਰ ਕਰਨੀ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਨਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀ ਸੁਨੀਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...