Bathinda News: ਰਾਸ਼ਨ ਡਿਪੂਆਂ ‘ਤੇ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ : ਜਸਵੀਰ ਸਿੰਘ ਸੇਖੋਂ

Date:

spot_img

👉ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਕੀਤਾ ਜ਼ਿਲ੍ਹਾ ਬਠਿੰਡਾ ਦਾ ਦੌਰਾ, ਕਾਰਗੁਜ਼ਾਰੀ ਦੀ ਕੀਤੀ ਸਮੀਖਿਆ
Bathinda News: ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ, ਮਿਡ-ਡੇਅ-ਮੀਲ ਸਥਾਨਾਂ, ਰਾਸ਼ਨ ਡਿਪੂਆਂ ‘ਤੇ ਸਾਇਨ ਬੋਰਡ ਅਤੇ ਪੰਜਾਬ ਰਾਜ ਫ਼ੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਵਿਅਕਤੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੇ ਸਬੰਧ ਵਿਚ ਕਮਿਸ਼ਨ ਤੱਕ ਪਹੁੰਚ ਕਰ ਸਕੇ।ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਸ. ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਹ ਵੀ ਪੜ੍ਹੋ Bathinda News: 15 ਸਾਲ ਪੁਰਾਣੀ ਸੀਵਰੇਜ ਸਮੱਸਿਆ ਦਾ ਹੋਵੇਗਾ ਸਮਾਧਾਨ: ਪਦਮਜੀਤ ਸਿੰਘ ਮਹਿਤਾ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇਅ-ਮੀਲ, ਆਂਗਨਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਉਨ੍ਹਾਂ ਖਾਦ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਸ਼ਨ ਦੀ ਸਮੇਂ-ਸਿਰ ਵੰਡ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਬਠਿੰਡਾ ‘ਚ 2.13 ਲੱਖ ਰਾਸ਼ਨ ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 88.8 ਫ਼ੀਸਦੀ ਦੀ ਈ ਕੇ.ਵਾਈ.ਸੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਇਹ ਵੀ ਪੜ੍ਹੋ Chandigarh News: ਪੰਜਾਬ ‘ਚ ਨਿਗਮ ਚੋਣਾਂ ਦਾ ਐਲਾਨ ਹੁੰਦੇ ਹੀ ਕਾਂਗਰਸ ਨੇ ਲਿਆ ਵੱਡਾ ਫ਼ੈਸਲਾ

ਜਸਵੀਰ ਸਿੰਘ ਨੇ ਬਾਕੀ ਰਹਿੰਦੇ ਕਾਰਡਾਂ ਦੀ ਈ ਕੇ.ਵਾਈ.ਸੀ ਦੇ ਕੰਮ ਨੂੰ ਪਹਿਲ ਦੇ ਆਧਾਰ ਉੱਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ, ਮਿਡ-ਡੇਅ-ਮੀਲ ਸਥਾਨਾਂ, ਰਾਸ਼ਨ ਡਿਪੂਆਂ ‘ਤੇ ਸਾਇਨ ਬੋਰਡ ਅਤੇ ਕਮਿਸ਼ਨ ਦਾ ਹੈਲਪ ਲਾਈਨ ਨੰਬਰ 98767-64545 ਲਿਖਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਰਾਸ਼ਨ ਡਿਪੂ ਅਜਿਹਾ ਨਹੀਂ ਕਰਦਾ ਤਾਂ ਬਣਦੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਜ਼ਿਲ੍ਹਾ ਫੂਡ ਤੇ ਸਿਵਿਲ ਸਪਲਾਈ ਕੰਟਰੋਲਰ ਸ. ਦਲਜੀਤ ਸਿੰਘ ਸੰਧੂ, ਫ਼ੂਡ ਸਪਲਾਈ ਅਫਸਰ ਸ਼੍ਰੀ ਹਰਸ਼ਿਤ ਮਹਿਤਾ, ਜ਼ਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਸੇਠੀ ਅਤੇ ਹੋਰ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ Sangrur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਰਾਮਨਗਰ ਸਰਕਾਰੀ ਸਕੂਲ ਵਿਖੇ ਕੀਤਾ ਗਿਆ ਨਿਰੀਖਣ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਅਤੇ ਆਂਗਣਵਾੜੀ ਕੇਂਦਰ ਰਾਮਨਗਰ (ਮੌੜ) ਦਾ ਦੌਰਾ ਕੀਤਾ। ਉਨ੍ਹਾਂ ਸਕੂਲ ‘ਚ ਵਰਤੇ ਜਾਣ ਵਾਲੇ ਰਾਸ਼ਨ ਦੀ ਚੈਕਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਆਂਗਣਵਾੜੀ ਕੇਂਦਰ ਵਿਖੇ ਉਨ੍ਹਾਂ ਫ਼ੂਡ ਪੈਕਟਾਂ ਦੀ ਚੈਕਿੰਗ ਕੀਤੀ। ਦੋਨੋਂ ਹੀ ਥਾਵਾਂ ਤੇ ਕੰਮ ਤਸੱਲੀਬਖਸ਼ ਪਾਇਆ ਗਿਆ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...