spot_img
spot_img

Bathinda News; ਕਪਾਹ ਵਿਸਥਾਰ ਕਮੇਟੀ ਦੀ ਅਹਿਮ ਮੀਟਿੰਗ ਨਰਮੇ ਹੇਠ ਰਕਬਾ ਵਧਾਉਣ ‘ਤੇ ਜ਼ੋਰ

Date:

spot_img

Bathinda News: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਅੱਜ ਬਠਿੰਡਾ ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਵੱਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫਲਤਾਪੂਰਵਕ ਸੰਪੰਨ ਹੋਈ।

ਇਹ ਵੀ ਪੜ੍ਹੋ ਪੰਜਾਬ ਦੇ ਪੌਣ-ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣਾ ਸਮੇਂ ਦੀ ਲੋੜ : ਗੁਰਮੀਤ ਸਿੰਘ ਖੁੱਡੀਆਂ

ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਪਾਹ ਡਾ. ਕੁਲਵੰਤ ਸਿੰਘ ਦੇ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਗਾ ਦੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਰਹੇ।ਇਸ ਦੌਰਾਨ ਨਰਮੇ ਹੇਠ ਰਕਬਾ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਗਿਆਨੀਆਂ ਵੱਲੋਂ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲਿਆਂ ਸਬੰਧੀ ਡਾਟਾ ਸਾਂਝਾ ਕਰਦੇ ਹੋਏ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਯੋਜਨਾਬੰਦੀ ਕੀਤੀ ਗਈ, ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ Punjab ‘ਚ ਹੁਣ FIR Dowanload ਕਰਨ ਦੇ ਨਹੀਂ ਲੱਗਣਗੇ ਪੈਸੇ, ਸਰਕਾਰ ਨੇ ਫ਼ੈਸਲਾ ਵਾਪਸ ਲਿਆ

ਵਿਗਿਆਨੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਈਆਂ ਛਿਟੀਆਂ ਨੂੰ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਜਿਸ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਨੂੰ ਤੋੜਿਆ ਜਾ ਸਕੇ। ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪੁਨਾਹਗੀਰ ਨਦੀਨਾਂ ਦੀ ਸਫਾਈ 31 ਮਾਰਚ ਤੱਕ ਮੁਕੰਮਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸਾਲ 2026-27 ਲਈ ਪ੍ਰਮਾਣਿਤ ਹਾਈਬ੍ਰਿਡ ਅਤੇ ਬੀ.ਟੀ. ਨਰਮੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਮਿਆਰੀ ਬੀਜਾਂ ਦੀ ਉਪਲਬਧਤਾ ਅਤੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।ਅੰਤ ਵਿੱਚ ਡਾ. ਕੁਲਵੰਤ ਸਿੰਘ ਵੱਲੋਂ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

👉ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ...

Guru Kashi University ਦੇ ਨਿਊਜ਼ਲੈਟਰ ਦਾ ਤੀਜਾ ਅੰਕ ਵਾਈਸ ਚਾਂਸਲਰ ਵੱਲੋਂ ਜਾਰੀ

Talwandi Sabo News: Guru Kashi University (GKU) ਦੇ ਨਿਊਜ਼ਲੈਟਰ...

Bathinda ‘ਚ ਨਾਮੀ ਮਸਾਲਿਆਂ ਦੀ ਦੁਕਾਨ ਦੇ ਮਾਲਕ ਤੋਂ ਲੁਟੇਰਿਆਂ ਨੇ ਨਗਦੀ ਲੁੱਟੀ

Bathinda News: ਬੀਤੀ ਦੇਰ ਰਾਤ ਸਥਾਨਕ ਬੈਂਕ ਬਜ਼ਾਰ ਦੇ...