Sunday, May 3, 2026
spot_img
spot_img

Bathinda News: ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ; AAP ਦੇ ਟਰੇਡ ਵਿੰਗ ਵਲੋਂ ਬਠਿੰਡਾ ‘ਚ ਜਬਰਦਸਤ ਰੋਸ਼ ਪ੍ਰਦਰਸ਼ਨ

Date:

spot_img

ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ

Bathinda News: Aam Aadmi Party ਦੇ ਟਰੇਡ ਵਿੰਗ ਵਲੋਂ ਐਤਵਾਰ ਨੂੰ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿਚ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਅਨੀਲ ਠਾਕੁਰ,ਸਟੇਟ ਸੈਕਟਰੀ ਡਾ. ਤਰਸੇਮ ਗਰਗ,ਮਿਡੀਅਮ ਇੰਡਸਟਰੀ ਤੋਂ ਚੇਅਰਮੈਨ ਨੀਲ ਗਰਗ,ਲੋਕ ਸਭਾ ਇੰਚਾਰਜ ਨਵਦੀਪ ਸਿੰਘ ਜੀੜਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਗੁਰਜੰਟ ਸਿੱਬੀਆ,ਬਠਿੰਡਾ ਅਰਬਨ ਤੋਂ ਰਾਕੇਸ਼ ਗੁਪਤਾ, ਵਿਕਰਮ ਲਵਲੀ, ਬਠਿੰਡਾ ਦੇਹਾਤੀ ਤੋਂ ਨਰੇਸ਼ ਗੋਇਲ, ਬੁੱਚੋ ਮੰਡੀ ਤੋਂ ਦਰਸ਼ਨ ਕੁਮਾਰ, ਰਾਮਪੁਰਾ ਫੂਲ ਤੋਂ ਵਿਕਰਮਜੀਤ ਸਿੰਘਲਾ, ਮੌੜ ਮੰਡੀ ਤੋਂ ਰੋਹਿਤ ਅਤੇ ਹਰਮੰਦਰ ਸਿੰਘ ਸਮੇਤ ਚੇਅਰਮੈਨ ਸੁਰਿੰਦਰ ਬਿੱਟੂ ਹਾਜ਼ਰ ਰਹੇ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ।

ਇਹ ਵੀ ਪੜ੍ਹੋ 👉Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸ.ਤੌ.ਲਾਂ ਸਣੇ ਕਾਬੂ

ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ। ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ। ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ।

ਇਹ ਵੀ ਪੜ੍ਹੋ 👉Chandigarh News: ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ। ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ।‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸ.ਤੌ.ਲਾਂ ਸਣੇ ਕਾਬੂ

ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ...