Saturday, May 16, 2026
spot_img
spot_img
spot_img

Bathinda News: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਸੁਪਰਡੈਂਟ ਬਾਲ-ਬਾਲ ਬਚੇ

Date:

spot_img

Bathinda News: ਬਠਿੰਡਾ ਦੀ ਹਾਈ ਸਕਿਓਰਿਟੀ ਕੇਂਦਰੀ ਜੇਲ੍ਹ ’ਚ ਸ਼ੁੱਕਰਵਾਰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਜਾਂਚ ਦੌਰਾਨ ਤਿੰਨ ਹਵਾਲਾਤੀਆਂ ਨੇ ਅਚਾਨਕ ਜੇਲ੍ਹ ਪ੍ਰਸ਼ਾਸਨ ਦੀ ਟੀਮ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ’ਚ ਜੇਲ੍ਹ ਸੁਪਰਡੈਂਟ ਬਾਲ-ਬਾਲ ਬਚ ਗਏ, ਜਦਕਿ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆਏ ਗੰਨਮੈਨ ’ਤੇ ਨੁਕੀਲੇ ਹਥਿਆਰਾਂ ਨਾਲ ਵਾਰ ਕੀਤੇ ਗਏ। ਹਮਲੇ ਦੌਰਾਨ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਮਹਿਕਮੇ ’ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ 👉Punjab Police ਦੇ Ex DGP ਦੀ ਕੋਠੀ ਨਜ਼ਦੀਕ ਧਮਾਕਾ; ਮੱਝ ਦੀ ਲੱਤ ਉੱਡੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਰੋਜ਼ਾਨਾ ਦੀ ਤਰ੍ਹਾਂ ਜੇਲ੍ਹ ਕੰਪਲੈਕਸ ਦਾ ਨਿਰੀਖਣ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਇਕ ਬੈਰਕ ਦੀ ਜਾਂਚ ਕਰਨ ਪਹੁੰਚੇ ਤਾਂ ਉੱਥੇ ਬੰਦ ਤਿੰਨ ਹਵਾਲਾਤੀਆਂ ਨੇ ਅਚਾਨਕ ਹਮਲਾ ਕਰ ਦਿੱਤਾ। ਮੁਲਜ਼ਮਾਂ ਕੋਲ ਪਹਿਲਾਂ ਤੋਂ ਤਿਆਰ ਨੁਕੀਲੀਆਂ ਵਸਤਾਂ ਮੌਜੂਦ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਤਾਬੜਤੋੜ ਵਾਰ ਕੀਤੇ। ਅਚਾਨਕ ਹੋਏ ਇਸ ਹਮਲੇ ਕਾਰਨ ਕੁਝ ਸਮੇਂ ਲਈ ਜੇਲ੍ਹ ਸਟਾਫ ਵੀ ਘਬਰਾ ਗਿਆ ਅਤੇ ਬੈਰਕ ਦੇ ਆਲੇ-ਦੁਆਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੁਪਰਿੰਟੈਂਡੈਂਟ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਅਤੇ ਹੋਰ ਕਰਮਚਾਰੀਆਂ ਨੇ ਤੁਰੰਤ ਮੋਰਚਾ ਸੰਭਾਲਿਆ।

ਇਹ ਵੀ ਪੜ੍ਹੋ 👉Punjab News: ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ‘ਆਪ’ ਦਾ ਹੱਲਾ ਬੋਲ

ਇਸ ਦੌਰਾਨ ਹਮਲਾਵਰਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ’ਚ ਇਕ ਕਾਂਸਟੇਬਲ ਜ਼ਖਮੀ ਹੋ ਗਿਆ। ਬਾਅਦ ’ਚ ਜੇਲ੍ਹ ਕਰਮਚਾਰੀਆਂ ਨੇ ਸਾਂਝੀ ਕਾਰਵਾਈ ਕਰਦੇ ਹੋਏ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜ਼ਖਮੀ ਕਾਂਸਟੇਬਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਤਿੰਨਾਂ ਹਵਾਲਾਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਸਰਕਾਰੀ ਡਿਊਟੀ ’ਚ ਰੁਕਾਵਟ ਪੈਦਾ ਕਰਨ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ*

ਇਸ ਮਾਮਲੇ ਸਬੰਧੀ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਹਮਲਾ ਸਿੱਧੇ ਤੌਰ ’ਤੇ ਉਨ੍ਹਾਂ ’ਤੇ ਨਹੀਂ ਹੋਇਆ ਪਰ ਘਟਨਾ ਵੇਲੇ ਉਹ ਮੌਕੇ ’ਤੇ ਮੌਜੂਦ ਸਨ ਅਤੇ ਉਨ੍ਹਾਂ ਨਾਲ ਚੱਲ ਰਹੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਝੜਪ ਦੌਰਾਨ ਇਕ ਪੁਲਸ ਕਰਮਚਾਰੀ ਦੀ ਵਰਦੀ ਵੀ ਫਾੜ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਮਲਾ ਥਾਣਾ ਸਦਰ ਖੇਤਰ ਦੇ ਇਕ ਪਿੰਡ ਦੇ ਰਹਿਣ ਵਾਲੇ ਕਤਲ ਕੇਸ ਦੇ ਮੁਲਜ਼ਮ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਪੁਲਸ ਨੂੰ ਸੌਂਪ ਦਿੱਤੀ ਗਈ ਹੈ ਅਤੇ ਜੇਕਰ ਜਾਂਚ ’ਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Amritsar News: MP ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਅੱਜ ਅੰਮ੍ਰਿਤਸਰ ਅਦਾਲਤ ‘ਚ ਅਹਿਮ ਸੁਣਵਾਈ

Amritsar News: ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਅੱਜ ਸ਼ਨੀਵਾਰ...

Punjab Police ਦੇ Ex DGP ਦੀ ਕੋਠੀ ਨਜ਼ਦੀਕ ਧਮਾਕਾ; ਮੱਝ ਦੀ ਲੱਤ ਉੱਡੀ, ਪੁਲਿਸ ਵੱਲੋਂ ਜਾਂਚ ਸ਼ੁਰੂ

Malerkotla News: Punjab Police (ਪੰਜਾਬ ਪੁਲਿਸ) ਦੇ ਚਰਚਿਤ ਸਾਬਕਾ...

Punjab News: ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ‘ਆਪ’ ਦਾ ਹੱਲਾ ਬੋਲ

👉ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ...