Bathinda News: ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਡੀ.ਸੀ. (ਜਨਰਲ) ਮੈਡਮ ਪੂਨਮ ਸਿੰਘ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਅਗਾਊਂ ਵਿਓਂਤਬੰਦੀ ਕਰਨ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਮੈਡਮ ਪੂਨਮ ਸਿੰਘ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਅਗਾਊ ਵਿਉਂਤਬੰਦੀ ਹੁਣ ਤੋਂ ਹੀ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਜ਼ਿਲ੍ਹੇ ਨਾਲ ਸਬੰਧਤ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਹੁਣੇ ਤੋਂ ਹੀ ਪਰਾਲੀ ਦੀ ਖ੍ਰੀਦ, ਰੱਖ-ਰਖਾਵ ਆਦਿ ਦੇ ਲੋੜੀਂਦੇ ਪ੍ਰਬੰਧ ਕਰ ਲਏ ਜਾਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ
ਇਸ ਮੌਕੇ ਏ.ਡੀ.ਸੀ. ਨੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਿਟਾਂਦਰਾ ਕਰਦਿਆਂ ਪ੍ਰਬੰਧਨ ਲਈ ਹੋਰ ਕੀਤੇ ਜਾਣ ਵਾਲੇ ਸੁਚੱਜੇ ਢੰਗਾਂ ਬਾਰੇ ਜਿੱਥੇ ਸੁਝਾਅ ਲਏ, ਉਥੇ ਹੀ ਉਨ੍ਹਾਂ ਕੋਲੋਂ ਇਸ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣਿਆ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਏ.ਡੀ.ਸੀ. ਨੇ ਪਰਾਲੀ ਦੀ ਵਰਤੋਂ ਕਰਨ ਵਾਲੀਆਂ ਇੰਡਸਟਰੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਅੰਦਰ ਹੋਰ ਡੰਪ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਪੰਚਾਇਤੀ ਜ਼ਮੀਨ ‘ਚੋਂ ਉਨ੍ਹਾਂ ਦੀ ਮੰਗ ਅਨੁਸਾਰ ਢੁਕਵੀਂ ਥਾਂ ਮੁਹੱਈਆ ਕਰਵਾਉਣ ਤਾਂ ਜੋ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਸਕੇ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਬੋਰਡ ਸ. ਦਲਜੀਤ ਸਿੰਘ, ਸਹਾਇਕ ਇੰਜੀਨੀਅਰ ਗ੍ਰੇਡ-1 ਸ੍ਰੀ ਗੁਰਜੀਤ ਸਿੰਘ ਵਿਰਕ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਨੀਰਜ ਸੇਤੀਆ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਰਾਲੀ ਦੀ ਵਰਤੋਂ ਕਰਨ ਵਾਲੀਆਂ ਇੰਡਸਟਰੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













