Bathinda News: ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਭਾਜਪਾ ਦੀ ਬੌਖਲਾਹਟ ਦਾ ਨਤੀਜਾ: ਨੀਲ ਗਰਗ

Date:

spot_img

👉ਪੰਜਾਬੀ ਡਰਨ ਵਾਲਿਆਂ ਚੋਂ ਨਹੀਂ ਹਨ, ਪੰਜਾਬ ਇਨਸਾਫ਼ ਕਰਨ ਵਾਲਿਆਂ ਦੀ ਧਰਤੀ ਹੈ: ਗਰਗ
Bathinda News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਭਾਰਤੀ ਜਨਤਾ ਪਾਰਟੀ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੂਰਾ ਹਿੰਦੁਸਤਾਨ ਅੱਜ ਦੇਖ ਰਿਹਾ ਹੈ ਕਿ ਕਿਸ ਤਰ੍ਹਾਂ ਭਾਜਪਾ ਨੇ ਸੀਬੀਆਈ, ਈਡੀ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਖ਼ੁਦਮੁਖਤਿਆਰ ਸੰਸਥਾਵਾਂ ਨੂੰ ਸਿਆਸੀ ਬਦਲਾਖੋਰੀ ਦੇ ਹਥਿਆਰ ਵਜੋਂ ਬਦਲ ਦਿੱਤਾ ਹੈ। ਇਨ੍ਹਾਂ ਏਜੰਸੀਆਂ ਦਾ ਮਕਸਦ ਹੁਣ ਇਨਸਾਫ਼ ਦਿਵਾਉਣਾ ਨਹੀਂ, ਸਗੋਂ ਸਿਰਫ਼ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣਾ ਹੈ।

ਇਹ ਵੀ ਪੜ੍ਹੋ 👉ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

ਨੀਲ ਗਰਗ ਨੇ ਭਾਜਪਾ ਦੀ ਕਾਰਜਪ੍ਰਣਾਲੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਸੀਂ ਪਹਿਲਾਂ ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਦੇਖਿਆ ਹੈ ਕਿ ਕਿਸ ਤਰ੍ਹਾਂ ਉੱਥੋਂ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਅਤੇ ਲੀਡਰਸ਼ਿਪ ਨੂੰ ਡਰਾਉਣ ਲਈ ਸਟੇਟ ਮਸ਼ੀਨਰੀ ‘ਤੇ ਕੇਂਦਰੀ ਏਜੰਸੀਆਂ ਰਾਹੀਂ ਦਬਾਅ ਬਣਾਇਆ ਗਿਆ। ਹੁਣ ਉਹੀ ਪੁਰਾਣੀ ‘ਡਰਟੀ ਗੇਮ’ ਪੰਜਾਬ ਵਿੱਚ ਦੁਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਜੀਲੈਂਸ ਦਫ਼ਤਰ ‘ਤੇ ਹਾਲ ਹੀ ਵਿੱਚ ਹੋਈ ਸੀਬੀਆਈ ਰੇਡ ਸਿੱਧੇ ਤੌਰ ‘ਤੇ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹੈ।

ਇਹ ਵੀ ਪੜ੍ਹੋ 👉Chandigarh News: BJP ਦੇ ਸੀਨੀਅਰ ਆਗੂ ਨੇ ਚੁੱਕਿਆ ‘ਝਾੜੂ’; CM Bhagwant Mann ਨੇ ਆਪ ਵਿਚ ਕੀਤਾ ਸਵਾਗਤ

ਗਰਗ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਚਰਚਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਕੋਲ ਭਾਜਪਾ ਪੰਜਾਬ ਦੇ ਉਨ੍ਹਾਂ ਆਗੂਆਂ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਕਈ ਅਹਿਮ ਫਾਈਲਾਂ ਮੌਜੂਦ ਹਨ, ਜੋ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਦੇ ‘ਕਾਂਗਰਸੀ ਵਿੰਗ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਇਹ ਛਾਪੇਮਾਰੀ ਉਨ੍ਹਾਂ ਦਾਗੀ ਆਗੂਆਂ ਦੀਆਂ ਫਾਈਲਾਂ ਨੂੰ ਦਬਾਉਣ ਲਈ ਕੀਤੀ ਗਈ ਹੈ? ਕੀ ਪੰਜਾਬ ਦੀ ਸਟੇਟ ਮਸ਼ੀਨਰੀ ਨੂੰ ਡਰਾ ਕੇ ਭ੍ਰਿਸ਼ਟਾਚਾਰੀਆਂ ਨੂੰ ਸੁਰੱਖਿਆ ਦੇਣ ਦੀ ਖੇਡ ਖੇਡੀ ਜਾ ਰਹੀ ਹੈ?ਨੀਲ ਗਰਗ ਨੇ ਕਿਹਾ ਕਿ ਭਾਜਪਾ ਇਹ ਭੁੱਲ ਰਹੀ ਹੈ ਕਿ ਉਹ ਪੰਜਾਬ ਨਾਲ ਟਕਰਾ ਰਹੀ ਹੈ। ਪੰਜਾਬੀ ਡਰਨ ਵਾਲਿਆਂ ਵਿੱਚੋਂ ਨਹੀਂ ਹਨ, ਪੰਜਾਬ ਇਨਸਾਫ਼ ਕਰਨ ਵਾਲਿਆਂ ਦੀ ਪਵਿੱਤਰ ਧਰਤੀ ਹੈ। ਭਾਜਪਾ ਭਾਵੇਂ ਕਿੰਨੀ ਵੀ ਕੋਸ਼ਿਸ਼ ਕਰ ਲਵੇ, ਅਸੀਂ ਡਰਨ ਵਾਲੇ ਨਹੀਂ ਹਾਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा के स्कूलों में बनेंगे वर्टिकल भवन, स्कूलों की लैब सुचारू रखने के भी निर्देश

👉मुख्यमंत्री ने सीएमजीजीए तथा वरिष्ठ अधिकारियों की बैठक की...