spot_img
spot_img

Bathinda News: ਜ਼ਿਲ੍ਹਾ ਬਠਿੰਡਾ ਦਾ ਪੈਟਰੋਲ ਅਤੇ ਡੀਜ਼ਲ ਦਾ ਸਟਾਕ ਲੋੜ ਅਨੁਸਾਰ ਉਪਲਬੱਧ : ਡਿਪਟੀ ਕਮਿਸ਼ਨਰ

Date:

spot_img

👉ਗੈਸ ਏਜੰਸੀਆਂ ਕੋਲ ਲੋੜ ਅਨੁਸਾਰ ਘਰੇਲੂ ਗੈਸ ਦਾ ਸਟਾਕ ਉਪਲਬੱਧ

Bathinda News: ਜ਼ਿਲ੍ਹਾ ਬਠਿੰਡਾ ਵਿੱਚ ਸਮੂਹ ਪੈਟਰੋਲ ਪੰਪਾਂ ਕੋਲ ਲੋੜ ਅਨੁਸਾਰ ਪੈਟਰੋਲ ਅਤੇ ਡੀਜ਼ਲ ਦਾ ਸਟਾਕ ਉਪਲਬੱਧ ਹੈ। ਨਾਲ ਹੀ ਸਾਰੀਆਂ ਗੈਸ ਏਜੰਸੀਆਂ ਕੋਲ ਵੀ ਲੋੜ ਮੁਤਾਬਕ ਘਰੇਲੂ ਗੈਸ ਦਾ ਸਟਾਕ ਵੀ ਮੌਜੂਦ ਹੈ । ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹਾ ਵਾਸੀ ਘਬਰਾਹਟ ‘ਚ ਪੈਟਰੋਲ, ਡੀਜ਼ਲ ਆਦਿ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਇਨ੍ਹਾਂ ਦੀ ਮੰਗ ਕਾਫੀ ਵੱਧ ਗਈ ਹੈ । ਜਿਸ ਸਬੰਧੀ ਕੰਪਨੀਆਂ ਵੱਲੋ ਲੋੜ ਅਨੁਸਾਰ ਬਣਦੀ ਸਪਲਾਈ ਪੈਟਰੋਲ ਪੰਪਾਂ ਨੂੰ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉SAS Nagar News: ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਉਨ੍ਹਾਂ ਕਿਹਾ ਕਿ ਘਰੈਲੂ ਗੈਸ ਸਬੰਧੀ ਵੀ ਜ਼ਿਲ੍ਹੇ ਵਿੱਚ ਕੋਈ ਦਿੱਕਤ ਨਹੀ ਹੈ। ਗੈਸ ਦੀ ਕਾਲਾਬਾਜ਼ਾਰੀ/ ਜਮ੍ਹਾਖੋਰੀ ਕਰਨ ਵਾਲੀਆਂ ਗੈਸ ਏਜੰਸੀਆਂ ‘ਤੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਕੰਪਨੀਆਂ ਵੱਲੋ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਗਿਆ ਕਿ ਸੰਗਤ ਮੰਡੀ ਵਿਖੇ ਸਥਿਤ ਇਕ ਗੈਸ ਏਜੰਸੀ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵੱਲੋ ਬੇਨਿਯਮੀਆਂ ਪਾਈਆਂ ਜਾਣ ਕਾਰਣ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉Amritsar Police ਦਾ ਵੱਡਾ Action; ਦੁਬਈ ਅਧਾਰਤ ਡਰੱਗ ਕਾਰਟੇਲ ਦਾ ਪਰਦਾਫ਼ਾਸ਼; 10 ਕਿੱਲੋ ICE ਤੇ 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਲੋੜ ਅਨੁਸਾਰ ਹੀ ਡੀਜ਼ਲ ਅਤੇ ਪੈਟਰੋਲ ਦੀ ਖਰੀਦਦਾਰੀ ਕੀਤੀ ਜਾਵੇ। ਪੈਟਰੋਲ ਡੀਜ਼ਲ ਵਿਸਫੋਟਕ ਹੋਣ ਕਾਰਣ ਇਹਨਾਂ ਨੂੰ ਘਰਾਂ ਜਾਂ ਦੁਕਾਨਾਂ ਵਿੱਚ ਭੰਡਾਰ ਨਾ ਕੀਤਾ ਜਾਵੇ ਅਤੇ ਕਿਸੇ ਅਣਅਧਿਕਾਰਿਤ ਖੁੱਲ੍ਹੇ/ਲੂਜ਼ ਕੰਨਟੈਨਰ ਵਿੱਚ ਪੈਟਰੋਲ/ਡੀਜ਼ਲ ਨਾ ਪਵਾਇਆ ਜਾਵੇ। ਜ਼ਿਲ੍ਹੇ ਅੰਦਰ ਘਰੈਲੂ ਗੈਸ/ਪੈਟਰੋਲ/ਡੀਜ਼ਲ ਲੋੜ ਅਨੁਸਾਰ ਉਪਲਬੱਧ ਹੈ। ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...