SDM ਨੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਨਾੜ ਨਾ ਸਾੜਨ ਸਬੰਧੀ ਕੀਤਾ ਜਾਗਰੂਕ

Date:

spot_img

ਕਿਹਾ ; ਵਾਤਾਵਰਣ ਦੇ ਰਾਖੇ ਬਣਨ ਵਾਲੇ ਕਿਸਾਨ ਵਧਾਈ ਦੇ ਪਾਤਰ*

Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸਾ-ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ ਜਿਹੜੇ ਨਾੜ ਨੂੰ ਬਿਨਾਂ ਅੱਗ ਲਗਾਏ ਉਸ ਨੂੰ ਖੇਤਾਂ ਵਿਚ ਹੀ ਵਾਹ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਫੂਸ ਮੰਡੀ, ਗੁਲਾਬਗੜ੍ਹ ਅਤੇ ਕਟਾਰ ਸਿੰਘ ਵਾਲਾ ਦੇ ਖੇਤਾਂ ਦਾ ਦੌਰਾ ਕੀਤਾ । ਉਹਨਾਂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਵੀਰ ਵੱਖ-ਵੱਖ ਤਰੀਕੇ ਦੇ ਖੇਤੀ ਸੰਦਾਂ ਨਾਲ ਕਣਕ ਦੇ ਨਾੜ ਤੋਂ ਤੂੜੀ ਬਣਾ ਕੇ, ਬਚੇ ਹੋਏ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਟਰੈਕਟਰ ਦੀਆਂ ਤਵੀਆਂ ਨਾਲ ਮਿੱਟੀ ਵਿੱਚ ਹੀ ਰਲਾ ਦਿੰਦੇ ਹਨ। ਇਸ ਨਾਲ ਨਾ ਕੇਵਲ ਵਾਤਾਵਰਣ ਦੀ ਸੰਭਾਲ ਹੁੰਦੀ ਹੈ ਬਲਕਿ ਮਿੱਟੀ ਦੀ ਉਪਜਾਉ ਸ਼ਕਤੀ ਚ ਵੀ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ 👉 Bathinda News: Former Mayor Padamjit Singh Mehta ਨੇ ਅਪਾਹਜਾਂ ਨੂੰ ਭੇਂਟ ਕੀਤੇ ਦੋ ਇਲੈਕਟ੍ਰਿਕ ਟ੍ਰਾਈਸਾਈਕਲ

ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਮਿੱਤਰ ਕੀੜੇ ਮਰਨ ਨਾਲ ਜ਼ਮੀਨ ਦੀ ਸਿਹਤ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਕਿਸਾਨ ਨੂੰ ਵਾਤਾਵਰਣ ਦਾ ਰਾਖਾ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ, ਕਿ ਉਹ ਭਵਿੱਖ ਵਿੱਚ ਕਦੇ ਵੀ ਨਾੜ ਜਾਂ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਉਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ 👉 Punjab Police ਦੇ ਪੁੱਜਣ ਤੋਂ ਪਹਿਲਾਂ ਹੀ ਬਾਗੀ MP ਸੰਦੀਪ ਪਾਠਕ ਪਿਛਲੇ ਗੇਟ ਰਾਹੀਂ ਫ਼ੁਰਰ…, ਦੇਖੋ ਵੀਡੀਓ

ਇਸ ਦੌਰਾਨ ਇਹਨਾਂ ਪਿੰਡਾਂ ਵਿੱਚ ਕਿਸਾਨਾਂ ਨਾਲ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਮੀਟਿੰਗਾਂ ਕਰਕੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਉਪ ਪੁਲਿਸ ਕਪਤਾਨ ਹਰਵਿੰਦਰ ਸਿੰਘ ਸਰਾਂ, ਗੁਲਾਬਗੜ੍ਹ ਦੇ ਨੋਡਲ ਅਫ਼ਸਰ ਕੁਲਵੀਰ ਕੌਰ, ਨੋਡਲ ਅਫ਼ਸਰ ਨਵਜੀਤ ਢਿੱਲੋਂ ਤੋਂ ਇਲਾਵਾ ਵੱਖ- ਵੱਖ ਪਿੰਡਾਂ ਦੇ ਕਿਸਾਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...