Bathinda News: ਸੰਸਾਰ ‘ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਨਿਸ਼ਕਾਮ ਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਸਦਕਾ ਹੜ੍ਹ ਪੀੜਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ 8 ਟਰਾਲੀਆਂ ਨੂੰ ਰਵਾਨਾ ਕਰਨ ਉਪਰੰਤ ਕੀਤਾ। ਰਵਾਨਾ ਕੀਤੀਆਂ ਟਰਾਲੀਆਂ ਵਿੱਚ ਪਸ਼ੂਆਂ ਦੀ ਖੁਰਾਕ ਲਈ 2 ਟਰਾਲੀਆਂ ਤੂੜੀ ਦੀਆਂ, 1 ਟਰਾਲੀ ਮੱਕੀ ਦੇ ਆਚਾਰ ਦੀ, 1 ਟਰਾਲੀ ਦਾਣੇ ਚੌਂਕਰ ਦੀ, 35 ਕੁਆਇੰਟਲ ਆਟੇ ਤੋਂ ਇਲਾਵਾ ਬਾਕੀ ਰਾਸ਼ਨ ਕਿੱਟਾਂ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ
ਇਸ ਮੌਕੇ ਡੀਸੀ ਨੇ ਨਗਰ ਨਿਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਨੇਕ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡੀਸੀ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪਿੰਡ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਹਾਇਤਾ ਲਈ ਲੋੜ ਅਨੁਸਾਰ ਭਵਿੱਖ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸੁੱਕੇ ਰਾਸ਼ਨ, ਪੀਣ ਵਾਲੇ ਪਾਣੀ ਅਤੇ ਤਰਪਾਲਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਆਦਿ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













