Bathinda News:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ਼੍ਰੀ ਗੌਰਵ ਯਾਦਵ ,ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਨੀਤ ਕੌਂਡਲ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਜਸਮੀਤ ਸਿੰਘ, ਐਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਦੀ ਨਿਗਰਾਨੀ ਵਿੱਚ ਸ਼੍ਰੀ ਹਰਵਿੰਦਰ ਸਿੰਘ ਸਰਾਂ, ਡੀ.ਐੱਸ.ਪੀ (ਐੱਨ.ਡੀ.ਪੀ.ਐੱਸ) ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-2 ਬਠਿੰਡਾ ਦੀ ਟੀਮ ਵੱਲੋਂ 04 ਵਿਅਕਤੀਆਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਵਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ।
ਇਹ ਵੀ ਪੜ੍ਹੋ PUNBUS ਦੇ ਕੰਡਕਟਰ ਦੀ ਗੁੰਡਾਗਰਦੀ; ਮਾਮੂਲੀ ਗੱਲ ਪਿੱਛੇ ਔਰਤ ਨੂੰ ਕੁੱਟਿਆ, ਹੋਇਆ ਪਰਚਾ ਦਰਜ਼
ਜਸਮੀਤ ਸਿੰਘ,ਐੱਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਿਤੀ 10.9.2025 ਨੂੰ ਸੀ.ਆਈ.ਏ ਸਟਾਫ-2 ਬਠਿੰਡਾ ਦੀ ਟੀਮ ਵੱਲੋਂ ਦੌਰਾਨੇ ਚੈਕਿੰਗ ਸ਼ੱਕੀ ਪੁਰਸਾਂ ਅਤੇ ਵਹੀਕਲਾਂ ਦੇ ਸਬੰਧ ਵਿੱਚ ਭੁੱਚੋ ਦੇ ਲਵੇਰੀਸਰ ਰੋਡ ਸਾਹਮਣੇ ਰੂੰਮੀਵਾਲਾ ਤੋਂ ਇੱਕ ਕਾਰ Elentra ਰੰਗ ਚਿੱਟਾ ਨੰਬਰੀ HR-26BW-8155 ਵਿੱਚੋਂ 04 ਨੌਜਵਾਨਾ ਨੂੰ ਕਾਬੂ ਕਰਕੇ ਇਹਨਾਂ ਦੇ ਕਬਜੇ ਵਿਚਲੀ ਕਾਰ ਵਿੱਚੋਂ 08 ਗੱਟੇ ਭੁੱਕੀ ਚੂਰਾ ਪੋਸਤ ਕੁੱਲ ਵਜਨੀ 200 ਕਿੱਲੋ (ਦੋ ਕੁਇੰਟਲ) ਬਰਾਮਦ ਕਰਵਾਏ ਗਏ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਤਿੰਦਰ ਵਾਸੀ ਮਨੋਹਰਪੁਰ, ਜਿਲ੍ਹਾ ਜੀਦ (ਹਰਿਆਣਾ), ਰਾਮਜਾਨ ਸਾਹ ਵਾਸੀ ਮਿਸਰਵਾਲਾ, ਜਿਲ੍ਹਾ ਸਿਰਮੌਰ (ਹਿਮਾਚਲ ਪ੍ਰਦੇਸ), ਵਿਨੋਦ ਵਾਸੀ ਭੈਣੀ ਹਮੀਰਪੁਰ, ਜਿਲ੍ਹਾ ਹਿਸਾਰ (ਹਰਿਆਣਾ) ਅਤੇ ਜੋਗਿੰਦਰ ਸਿੰਘ ਉਰਫ ਜ਼ੋਗੀ ਵਾਸੀ ਬੜੌਦੀ, ਜਿਲ੍ਹਾ ਜੀਂਦ (ਹਰਿਆਣਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ Patiala ‘ਚ ਤੜਕਸਾਰ ਭਿਆਨਕ ਹਾਦਸਾ; ਇੱਕ ਬੱਚੇ ਸਹਿਤ ਤਿੰਨ ਦੀ ਹੋਈ ਮੌਕੇ ‘ਤੇ ਮੌ+ਤ
ਇਹਨਾਂ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਹ ਇਹ ਭੁੱਕੀ ਚੂਰਾ ਪੋਸਤ ਰਾਜਸਥਾਨ ਦੇ ਇਲਾਕੇ ਤੋਂ ਖ੍ਰੀਦ ਕਰਕੇ ਲੈ ਕਿ ਆਏ ਸਨ।ਜੋ ਇਹ ਖੇਪ ਅੱਗੇ ਇਹਨਾਂ ਵੱਲੋਂ ਬਠਿੰਡਾ ਅਤੇ ਇਸਦੇ ਨਾਲ ਲੱਗਦੇ ਜਿਲ੍ਹਿਆਂ ਵਿੱਚ ਪ੍ਰਚੂਨ ਦੇ ਹਿਸਾਬ ਨਾਲ ਵੇਚੀ ਜਾਣੀ ਸੀ। ਜਿਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,ਦੌਰਾਨੇ ਪੁੱਛਗਿੱਛ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













