Bathinda News: ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਬਠਿੰਡਾ ਪੁਲਿਸ ਨੇ ਇੱਕ ਨੌਜਵਾਨ ਵਿਦਿਆਰਥੀ ਨੂੰ ਕਾਬੂ ਕੀਤਾ ਹੈ, ਜਿਹੜਾ ਹਾਲੇ ਬੀਏ-2 ਜਮਾਤ ਵਿਚ ਪੜਦਾ ਹੈ। ਇਸਦੇ ਕੋਲੋਂ ਪੁਲਿਸ ਨੂੰ ਅੱਧਾ ਕਿਲੋਂ ਚਿੱਟਾ ਵੀ ਬਰਾਮਦ ਹੋਇਆ ਹੈ। ਪੁਲਿਸ ਦੇ ਅਧਿਕਾਰੀ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੇ ਹਨ ਕਿ ਇਹ ਵਿਦਿਆਰਥੀ ਕਦ ਦਾ ਇਸ ਕਾਲੇ ਧੰਦੇ ਵਿਚ ਲੱਗਿਆ ਹੋਇਆ ਹੈ ਅਤੇ ਚਿੱਟਾ ਕਿੱਥੋ ਲੈ ਕੇ ਆਉਂਦਾ ਸੀ।
ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜਣ ਵਾਲੇ ਮੁਲਜਮ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਅੱਜ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ, ਡੀਐਸਪੀ ਸਿਟੀ-1 ਸੰਦੀਪ ਸਿੰਘ ਭਾਟੀ ਅਤੇ ਥਾਣਾ ਕੈਨਾਲ ਮੁਖੀ ਹਰਜੀਵਨ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ‘‘ਯੁੱਧ ਨਸ਼ਿਆਂ ਵਿਰੁੱਧ’’ ਵਿੱਢੀ ਮੁਹਿੰਮ ਤਹਿਤ ਇਹ ਵੱਡੀ ਕਾਰਵਾਈ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ ਮੰਦਭਾਗੀ ਘਟਨਾ; bathinda police ਦੇ ਹੌਲਦਾਰ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ
ਅਧਿਕਾਰੀਆਂ ਮੁਤਾਬਕ ਬੀਤੇ ਕੱਲ ਐਸ ਆਈ ਹਰਜੀਵਨ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਇੱਕ ਗੁਪਤ ਇਤਲਾਹ ’ਤੇ ਕਿਸਾਨ ਚੌਂਕ ਰਿੰਗ ਰੋਡ ਬਠਿੰਡਾ ਕੋਲ ਬੀੜ ਤਲਾਬ ਵਾਲੇ ਪਾਸਿਓ ਸ਼ਹਿਰ ਵੱਲ ਆ ਰਹੇ ਇੱਕ ਨੌਜਵਾਨ ਮੋਟਰਸਾਈਕਲ ਸਵਾਰ ਨੌਜਵਾਨ ਨੁੰ ਕਾਬੂ ਕੀਤਾ ਸੀ। ਉਸਦੀ ਤਲਾਸ਼ੀ ਦੌਰਾਨ ਇਹ ਨਸ਼ਾ ਬਰਾਮਦ ਹੋਇਆ।
ਇਸ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਵਾਸੀ ਬਸਤੀ ਨੰਬਰ ਬੀੜ ਤਲਾਬ ਬਠਿੰਡਾ ਵਜੋਂ ਹੋਈ ਹੈ। ਮੁਢਲੀ ਪੁਛਗਿਛ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਮੁਲਜਮ ਤਲਵੰਡੀ ਸਾਬੋ ਇਲਾਕੇ ਵਿਚ ਸਥਿਤ ਇੱਕ ਕਾਲਜ਼ ’ਚ ਬੀਏ ਭਾਗ 2 ਦਾ ਵਿਦਿਆਰਥੀ ਹੈ। ਪੁਲਿਸ ਹੁਣ ਇਸ ਗੱਲ ਤਾ ਪਤਾ ਕਰਨ ਵਿਚ ਲੱਗੀ ਹੋਈ ਹੈ ਕਿ ਇਹ ਕਿਥੋ ਚਿੱਟੇ ਦੀ ਖੇਪ ਲੈ ਕੇ ਆਉਂਦਾ ਸੀ ਤੇ ਅੱਗੇ ਕਿੱਥੇ-ਕਿੱਥੇ ਸਪਲਾਈ ਕਰਦਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


