spot_img
spot_img

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

Date:

spot_img

Bathinda News: Bathinda Police ਦੇ ਥਾਣਾ ਥਰਮਲ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਵੱਡੀ ਕਾਰਵਾਈ ਦੌਰਾਨ ਸਥਾਨਕ ਜ਼ਿਲ੍ਹਾ ਕਚਿਹਰੀਆਂ ਦੇ ਇੱਕ ਵਕੀਲ ਅਤੇ ਉਸਦੇ ਮੁਨਸ਼ੀ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਕਾਰ ‘ਚ ਸਵਾਰ ਵਕੀਲ ਅਤੇ ਮੁਨਸ਼ੀ ਦੇ ਕੋਲੋਂ ਤਲਾਸ਼ੀ ਦੇ ਦੌਰਾਨ 14.03 ਗ੍ਰਾਮ ਹੈਰੋਇਨ ਅਤੇ 13.53 ਗ੍ਰਾਮ ਆਈਸ ਡਰੱਗ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ 👉ਨਗਰ ਕੋਂਸਲ ਚੋਣਾਂ; Partap Bajwa ਦੇ ਸ਼ਹਿਰ ‘ਚ ਅਕਾਲੀ ਦਲ ਦੀ ਚੜਾਈ

ਵਕੀਲ ਦੀ ਪਹਿਚਾਣ ਰੋਹਿਤ ਸ਼ਰਮਾ ਪੁੱਤਰ ਕੁਲਭੂਸ਼ਣ ਕੁਮਾਰ ਵਾਸੀ ਓਮੈਕਸ ਸਿਟੀ ਬਠਿੰਡਾ ਅਤੇ ਮੁਨਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਬਲਾਹੜ ਵਿੰਝੂ ਦੇ ਤੌਰ ‘ਤੇ ਹੋਈ ਹੈ। ਪੁਲਿਸ ਸੂਤਰਾਂ ਮੁਤਾਬਕ ਗੁਰਪ੍ਰੀਤ ਸਿੰਘ ਵਿਰੁਧ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਸੀ, ਜਿਸਦੀ ਜਮਾਨਤ ਵੀ ਰੋਹਿਤ ਸ਼ਰਮਾ ਨੇ ਕਰਵਾਈ ਸੀ। ਮੁਢਲੀ ਜਾਂਚ ਮੁਤਾਬਕ ਪਤਾ ਲੱਗਿਆ ਹੈ ਕਿ ਕਥਿਤ ਮੁਲਜ਼ਮ ਦਿੱਲੀ ਤੋਂ ਹੈਰੋਇਨ ਅਤੇ ਆਈਸ ਡਰੱਗ ਦੀ ਸਪਲਾਈ ਹਾਸਲ ਕਰਦੇ ਸਨ।

ਇਹ ਵੀ ਪੜ੍ਹੋ 👉SSP ਦੀ ਵੱਡੀ ਕਾਰਵਾਈ; ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੂੰ ਕੀਤਾ ਬਰਖਾਸਤ

ਕਾਬੂ ਕਰਨ ਸਮੇਂ ਇਹ ਹੌਡਾ ਅਮੇਜ ਕਾਰ ‘ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਪੁਲਿਸ ਨੇ ਨਾਕਾਬੰਦੀ ਕਰਕੇ ਘਨੱਈਆ ਚੌਕ ਬਠਿੰਡਾ ਕੋਲੋਂ ਇੰਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਥਰਮਲ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਪੁਸਟੀ ਕਰਦਿਆਂ ਦਸਿਆ ਕਿ ਦੋਨਾਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇੰਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਤੋਂ ਬਾਅਦ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...