ਬਠਿੰਡਾ, 18 ਜੁਲਾਈ : ਮਾੜੇ ਅਨਸਰਾਂ ’ਤੇ ਨਕੇਲ ਕਸਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਪੁਲਿਸ ਪਾਰਟੀ ਵੱਲੋਂ ਕਾਰੋਬਾਰੀ ਲੋਕਾਂ ਨੂੰ ਫੋਨ ਕਰਕੇ ਫਿਰੋਤੀਆ ਦੀ ਮੰਗ ਕਰਨ ਵਾਲੇ ਅਤੇ ਫਿਰੋਤੀ ਨਾ ਦੇਣ ਦੀ ਸੂਰਤ ਵਿੱਚ ਕਾਰੋਬਾਰੀਆਂ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦੇਣ ਵਾਲੇ ਇੱਕ ਡੈਂਟਰ ਨੂੰ ਗ੍ਰਿਫਤਾਰ ਕੀਤਾ ਹੈ, ਜੋਕਿ ਸ਼ਹਿਰ ਵਿਚ ਹੀ ਡੈਂਟਿੰਗ ਪੈਟਿੰਗ ਦਾ ਕੰਮ ਕਰਦਾ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ 14 ਜੁਲਾਈ ਨੂੰ ਇੱਕ ਵਪਾਰੀ ਨੂੰ ਕਿਸੇ ਨਾਮਲੂਮ ਵਿਅਕਤੀ ਵੱਲੋਂ ਧਮਕੀ ਭਰੀ ਕਾਲ ਆਈ ਅਤੇ 30 ਲੱਖ ਰੁਪਏ ਦੀ ਫਿਰੋਤੀ ਦੇਣ ਨੂੰ ਕਿਹਾ।
ਪੰਜਾਬ ਪੁਲਿਸ ਵੱਲੋਂ ਬੱਬਰ ਖ਼ਾਲਸਾ ਦਾ ਇੱਕ ਕਾਰਕੁੰਨ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ
ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾ ਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਿੱਤੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਇੱਕ ਹੋਰ ਵਿਅਕਤੀ ਜੋ ਕਿ ਬਠਿੰਡਾ ਸ਼ਹਿਰ ਦਾ ਹੀ ਵਸਨੀਕ ਹੈ, ਦੇ ਕੋਲੋ 10 ਲੱਖ ਰੁਪਏ ਦੀ ਫਿਰੋਤੀ ਦੇਣ ਸਬੰਧੀ ਧਮਕੀ ਭਰੀ ਕਾਲ ਆਈ। ਜਿਸਤੋਂ ਬਾਅਦ ਮੁੱਦਈ ਦੀ ਸਿਕਾਇਤ ’ਤੇ ਬਠਿੰਡਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਵਿਖੇ ਨਾਮਲੂਮ ਵਿਅਕਤੀ ਖਿਲਾਫ ਮੁੱਕਦਮਾ ਨੰਬਰ 87 ਮਿਤੀ 14.7.2024 ਅ/ਧ 308(4),351(3) ਬੀ.ਐੱਨ.ਐੱਸ ਥਾਣਾ ਕੋਤਵਾਲੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਮੁੱਕਦਮੇ ਵਿੱਚ ਦੋਸ਼ੀ ਦੀ ਤਲਾਸ਼ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ।
ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਏਡੀਸੀ
ਮੁੱਕਦਮੇ ਦੀ ਤਫਤੀਸ਼ ਟੈਕਨੀਕਲ ਪਹਿਲੂਆਂ ਰਾਹੀਂ ਆਰੰਭ ਕੀਤੀ ਗਈ। ਤਫਤੀਸ਼ ਦੌਰਾਨ ਜਿਹੜੇ ਮੋਬਾਈਲ ਨੰਬਰ ਤੋਂ ਦੋਵਾਂ ਵਿਅਕਤੀਆਂ ਨੂੰ ਧਮਕੀ ਭਰੀਆਂ ਫਿਰੋਤੀ ਮੰਗਣ ਸਬੰਧੀ ਕਾਲ ਕੀਤੀ ਗਈ ਸੀ, ਉਹ ਇੱਕ ਹੀ ਮੋਬਾਈਲ ਨੰਬਰ ਤੋਂ ਕੀਤੀ ਗਈ ਸੀ।ਧਮਕੀ ਭਰੀ ਇਹ ਕਾਲ ਵਿਨੈ ਕੁਮਾਰ ਪੁੱਤਰ ਮੁਰਾਰੀ ਵਾਸੀ ਨਾਮਦੇਵ ਨਗਰ ਬਠਿੰਡਾ ਉਕਤ ਨੇ ਕੀਤੀ ਸੀ।ਉਕਤ ਵਿਨੈ ਕੁਮਾਰ ਤੋਂ ਸਮੇਤ ਫਿਰੋਤੀ ਕਾਲਾਂ ਕਰਕੇ ਧਮਕੀਆਂ ਦੇਣ ਲਈ ਵਰਤੇ ਜਾਂਦੇ ਮੋਬਾਈਲ ਫੋਨ ਨੂੰ ਸੰਤਪੁਰਾ ਰੋਡ ਫਲਾਈਓਵਰ ਬਰਿੱਜ ਦੇ ਹੇਠ ਬਣੇ ਟੈਕਸੀ ਯੂਨੀਅਨ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ। ਉਕਤ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
Share the post "ਬਠਿੰਡਾ ਪੁਲਿਸ ਵੱਲੋਂ ਫੋਨ ’ਤੇ ਧਮਕੀ ਦੇ ਕੇ ਫਿਰੋਤੀਆਂ ਮੰਗਣ ਵਾਲਾ ਡੈਂਟਰ ਗ੍ਰਿਫਤਾਰ"