Bathinda Police ਵੱਲੋਂ ਸ਼ਰਾਬ ਦੀਆਂ ਸੈਂਕੜੇ ਪੇਟੀਆਂ ਸਹਿਤ ਤਸਕਰ ਕਾਬੂ

Date:

spot_img

Bathinda News: ਬਠਿੰਡਾ ਪੁਲਿਸ ਵੱਲੋਂ ਐਕਸਾਈਜ਼ ਵਿਭਾਗ ਦੀ ਟੀਮ ਨਾਲ ਮਿਲਕੇ ਅੰਗਰੇਜ਼ੀ ਸ਼ਰਾਬ ਦੀਆਂ ਨਜਾਇਜ਼ ਸੈਂਕੜੇ ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਦੌਰਾਨ ਇੱਕ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ। ਜਿਸ ਦੀ ਪਹਿਚਾਣ ਰਾਮੇਸ਼ ਕੁਮਾਰ ਵਾਸੀ ਰਾਣੇਸਰ ਰਾਜਸਥਾਨ ਵਜੋਂ ਹੋਈ ਹੈ। ਸੂਚਨਾ ਮੁਤਾਬਿਕ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਟੀਮ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਜ਼ਿਲ੍ਹੇ ਵਿੱਚੋਂ ਇੱਕ ਪਿੱਕ ਅੱਪ ਗੱਡੀ ਦੇ ਵਿੱਚ ਭਾਰੀ ਮਾਤਰਾ ਵਿੱਚ ਸ਼ਰਾਬ ਲੈ ਕੇ ਤਸਕਰ ਰਾਜਸਥਾਨ ਨੂੰ ਜਾ ਰਹੇ ਹਨ ਜਿਸਦੇ ਚੱਲਦੇ ਥਾਣਾ ਕੈਂਟ ਦੀ ਪੁਲਿਸ ਨਾਲ ਮਿਲ ਕੇ ਇੱਕ ਨਾਕੇ ਦੌਰਾਨ ਇਸ ਗੱਡੀ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 1 ਕਾਬੂ

ਗੱਡੀ ਦੇ ਵਿੱਚ ਸਿਰਫ ਡਰਾਈਵਰ ਹੀ ਮੌਜੂਦ ਸੀ, ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਇਹ ਸ਼ਰਾਬ ਰਾਜਸਥਾਨ ਵੱਲ ਲਿਜਾਈ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੱਕ ਅੱਪ ਗੱਡੀ ਵਿੱਚੋਂ ਬਰਾਮਦ ਹੋਈਆਂ ਇਸ 155 ਪੇਟੀਆਂ ਸ਼ਰਾਬ ਉੱਪਰ ਮਾਰਕਾ ਅਤੇ ਬੈਚ ਨੰਬਰ ਸਾਰਾ ਕੁੱਛ ਮਿਟਾਇਆ ਹੋਇਆ ਸੀ। ਇਹ ਸਾਰੀ ਵੱਖ-ਵੱਖ ਮਾਰਕਿਆਂ ਦੀ ਅੰਗਰੇਜ਼ੀ ਸ਼ਰਾਬ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਡੁੰਘਾਈ ਦੇ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਬੂ ਕੀਤੇ ਰਮੇਸ਼ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related