ਬਠਿੰਡਾ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਅੱਧਾ ਕਿਲੋਂ ਚਿੱਟੇ ਸਹਿਤ ਕੀਤਾ ਗ੍ਰਿਫਤਾਰ

0
105
+1

ਬਠਿੰਡਾ, 11 ਅਕਤੂਬਰ : ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿਮ ਤਹਿਤ ਨਸ਼ਾ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 514 ਗਰਾਮ ਹੈਰੋਇਨ, ਇੱਕ ਬੈਟਰੀ ਵਾਲੀ ਸਕੂਟਰੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸਐਸਪੀ ਅਮਨੀਤ ਕੋਂਡਲ ਨੇ ਦਸਿਆ ਕਿ ਨਰਿੰਦਰ ਸਿੰਘ ਐੱਸ.ਪੀ (ਸਿਟੀ) ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ

ਇਹ ਵੀ ਪੜੋ: ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼

ਅਮਰਜੀਤ ਸਿੰਘ ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਪਿੰਡ ਭੋਖੜਾ ਦੀ ਸਲਿੱਪ ਰੋਡ ’ਤੇ ਇਹ ਵੱਡੀ ਕਾਰਵਾਈ ਕੀਤੀ ਹੈ। ਗ੍ਰਿਫਤਰ ਕਥਿਤ ਦੋਸ਼ੀਆਂ ਦੀ ਪਹਿਚਾਣ ਜਗਜੀਤ ਸਿੰਘ ਵਾਸੀ ਪਿੰਡ ਫੱਤਾ ਮਾਲੂਕਾ ਜਿਲ੍ਹਾ ਮਾਨਸਾ, ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਪਿੰਡ ਭੋਖੜਾ ਵਜੋ ਹੋਈ। ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਹ ਹੈਰੋਇਨ ਕਿੱਥੋ ਲੈ ਕੇ ਆਏ ਸਨ।

 

+1

LEAVE A REPLY

Please enter your comment!
Please enter your name here