Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਨੰਬਰ 257 ਮਿਤੀ 09.10.2026 ਅ/ਧ: 21ਸੀ/61/85 ਐਨ.ਡੀ.ਪੀ.ਐਸ ਐਕਟ ਦਰਜ਼ ਕੀਤਾ ਗਿਆ।
ਇਹ ਵੀ ਪੜ੍ਹੋ 👉Amritsar ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ
ਸੀ.ਆਈ.ਏ.—1 ਬਠਿੰਡਾ ਦੀ ਟੀਮ ਵੱਲੋਂ ਕੀਤੀ ਇਸ ਕਾਰਵਾਈ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਪ੍ਰਤਾਪ ਸਿੰਘ ਵਾਸੀ ਜੰਬਰ ਬਸਤੀ ਪਿੰਡ ਜਗਾ ਰਾਮ ਤੀਰਥ ਬਠਿੰਡਾ ਅਤੇ ਰਾਜਨ ਸਿੰਘ ਵਾਸੀ ਬਾਬਾ ਜੀਵਨ ਸਿੰਘ ਬਸਤੀ ਪੱਟੀ ਜਿਲ੍ਹਾ ਤਰਨਤਾਰਨ ਵੱਜੋਂ ਹੋਈ ਹੈ। ਇੰਨ੍ਹਾਂ ਪਾਸੋਂ 508 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਉਕਤਾਨ ਵਿਅਕਤੀਆਂ ਖਿਲਾਫ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਮੁਲਜ਼ਾਂ ਨੂੰ ਅੱਜ ਅਦਾਲਤ ਵਿਖੇ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਰਿਮਾਂਡ ਹਾਸਲ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



